ਕੋਲਕਾਤਾ ਕਾਂਡ: ਐੱਫਆਈਆਰ ’ਚ ਦੇਰੀ ਲਈ ਮਮਤਾ ਸਰਕਾਰ ਦੀ ਝਾੜ-ਝੰਬ
ਨਵੀਂ ਦਿੱਲੀ- ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਕਥਿਤ ਬਲਾਤਕਾਰ ਤੇ ਕਤਲ ਕੇਸ ਨੂੰ ਲੈ ਕੇ ਪੂਰੇ ਦੇਸ਼ ਵਿਚ ਜਾਰੀ ਰੋਸ ਮੁਜ਼ਾਹਰਿਆਂ ਦਰਮਿਆਨ ਸੁਪਰੀਮ ਕੋਰਟ ਨੇ ਡਾਕਟਰਾਂ ਤੇ ਸਿਹਤ ਸੰਭਾਲ ਨਾਲ ਜੁੜੇ ਹੋਰ ਪੇਸ਼ੇਵਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਕ ਪ੍ਰੋਟੋਕਾਲ ਘੜਨ ਵਾਸਤੇ 10 ਮੈਂਬਰੀ ਟਾਸਕ ਫੋਰਸ ਬਣਾਈ ਹੈ।
ਸਰਬਉੱਚ ਅਦਾਲਤ ਨੇ ਜੂਨੀਅਰ ਡਾਕਟਰ ਨਾਲ ਸਬੰਧਤ ਘਟਨਾ ਨੂੰ ‘ਭਿਆਨਕ’ ਕਰਾਰ ਦਿੰਦਿਆਂ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰੀ ਤੇ ਹਜ਼ਾਰਾਂ ਸ਼ਰਾਰਤੀ ਅਨਸਰਾਂ ਨੂੰ ਸਰਕਾਰੀ ਹਸਪਤਾਲ ਵਿਚ ਭੰਨ-ਤੋੜ ਕਰਨ ਦੀ ਦਿੱਤੀ ਇਜਾਜ਼ਤ ਲਈ ਪੱਛਮੀ ਬੰਗਾਲ ਸਰਕਾਰ ਨੂੰ ਝਾੜਿਆ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਤੇ ਹੋਰ ਸਟਾਫ਼ ਨੂੰ ਕੰਮ ’ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ ਸ਼ਾਂਤਮਈ ਮੁਜ਼ਾਹਰਾਕਾਰੀਆਂ ਖਿਲਾਫ਼ ‘ਤਾਕਤ ਦੀ ਵਰਤੋਂ’ ਨਾ ਕਰੇ ਤੇ ‘ਪੂਰਾ ਦੇਸ਼ ਜਦੋਂ ਰੋਸ ਜਤਾ ਰਿਹਾ ਹੈ ਤਾਂ ਅਜਿਹੀ ਘੜੀ ਵਿਚ ਇਨ੍ਹਾਂ (ਮੁਜ਼ਾਹਰਾਕਾਰੀਆਂ) ਨਾਲ ਪੂਰੀ ਸੰਵੇਦਨਸ਼ੀਲਤਾ ਨਾਲ’ ਸਿੱਝਿਆ ਜਾਵੇ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...