21 Dec 2024

ਕੋਲਕਾਤਾ ਕਾਂਡ: ਡਾਕਟਰਾਂ ਦੀ ਸੁਰੱਖਿਆ ਲਈ ਫੌਰੀ ਕਦਮ ਚੁੱਕਣ ਦੇ ਹੁਕਮ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਖ਼ਤ ਲਹਿਜੇ ’ਚ ਕਿਹਾ ਕਿ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੇ ਮਾਮਲੇ ’ਚ ਗ਼ੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰਨ ’ਚ ਕੋਲਕਾਤਾ ਪੁਲੀਸ ਦੀ ਦੇਰੀ ਬੇਹੱਦ ਪ੍ਰੇਸ਼ਾਨ ਕਰਨ ਵਾਲੀ ਹੈ। ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਵੀ ਕਿਹਾ। ਸਿਖਰਲੀ ਅਦਾਲਤ ਨੇ ਕੋਲਕਾਤਾ ਦੀ ਇਕ ਡਾਕਟਰ ਦੀ ਮੌਤ ਦੇ ਮਾਮਲੇ ’ਤੇ ਖੁਦ ਹੀ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਨਿਆਂ ਅਤੇ ਦਵਾਈਆਂ ਰੋਕੀਆਂ ਨਹੀਂ ਜਾ ਸਕਦੀਆਂ ਹਨ। ਅਦਾਲਤ ਨੇ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਦੇਸ਼ ਭਰ ’ਚ ਡਾਕਟਰਾਂ ਦੀ ਸੁਰੱਖਿਆ ਲਈ ਫੌਰੀ ਕਦਮ ਚੁੱਕਣ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਡਾਕਟਰਾਂ ਦੀ ਸੁਰੱਖਿਆ, ਵਿਰੋਧ ਪ੍ਰਦਰਸ਼ਨ ਦੇ ਮਾਪਦੰਡਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਹੱਕਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਪੱਛਮੀ ਬੰਗਾਲ ਸਰਕਾਰ ਨੂੰ ਵੀ ਕਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਮਾਮਲੇ ’ਤੇ ਅੱਗੇ 5 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter