ਸ੍ਰੀਨਗਰ- ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਵੱਲੋਂ ਗੱਠਜੋੜ ਕੀਤਾ ਗਿਆ ਹੈ ਅਤੇ ਦੋਵਾਂ ਪਾਰਟੀਆਂ ਵਿਚਾਲੇ ਸਾਰੀਆਂ 90 ਸੀਟਾਂ ’ਤੇ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਜਾਣਕਾਰੀ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੇ ਦਿੱਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਅਬਦੁੱਲ੍ਹਾ ਦੀ ਰਿਹਾਇਸ਼ ’ਤੇ ਨੈਸ਼ਨਲ ਕਾਨਫਰੰਸ ਦੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।
ਫਾਰੂਕ ਅਬਦੁੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਮੀਟਿੰਗ ਖੁਸ਼ਨੁਮਾ ਮਾਹੌਲ ’ਚ ਕਾਫੀ ਚੰਗੀ ਰਹੀ। ਗੱਠਜੋੜ ਸਹੀ ਰਾਹ ’ਤੇ ਹੈ ਅਤੇ ਅੱਲ੍ਹਾ ਨੇ ਚਾਹਿਆ ਤਾਂ ਇਹ ਸਹੀ ਢੰਗ ਨਾਲ ਚੱਲੇਗਾ। ਗੱਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਇਸ ’ਤੇ ਅੱਜ ਸ਼ਾਮ ਦਸਤਖ਼ਤ ਹੋ ਜਾਣਗੇ ਅਤੇ ਗੱਠਜੋੜ ਸਾਰੀਆਂ 90 ਸੀਟਾਂ ਲਈ ਹੈ।’ ਜੰਮੂ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਗੇੜਾਂ ਤਹਿਤ ਚੋਣਾਂ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਹੋਣਗੀਆਂ। ਨਤੀਜੇ ਚਾਰ ਅਕਤੂਬਰ ਨੂੰ ਐਲਾਨੇ ਜਾਣਗੇ। ਅਬਦੁੱਲ੍ਹਾ ਨੇ ਕਿਹਾ, ‘ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐੱਮ) ਦੇ (ਐੱਮਵਾਈ) ਤਰੀਗਾਮੀ ਵੀ ਸਾਡੇ ਨਾਲ ਹਨ। ਮੈਨੂੰ ਉਮੀਦ ਹੈ ਕਿ ਸਾਨੂੰ ਲੋਕਾਂ ਦਾ ਸਾਥ ਮਿਲੇਗਾ ਅਤੇ ਅਸੀਂ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਭਾਰੀ ਬਹੁਮਤ ਨਾਲ ਜਿੱਤਾਂਗੇ।’ ਇਸ ਤੋਂ ਪਹਿਲਾਂ ਦਿਨ ਵੇਲੇ ਰਾਹੁਲ ਗਾਂਧੀ ਨੇ ਭਰੋਸਾ ਦਿੱਤਾ ਕਿ ਜੰਮੂ ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਤੇ ‘ਇੰਡੀਆ’ ਗੱਠਜੋੜ ਦੀ ਤਰਜੀਹ ਹੈ। ਗਾਂਧੀ ਦੇ ਇਸ ਭਰੋਸੇ ਬਾਰੇ ਪੁੱਛੇ ਜਾਣ ’ਤੇ ਅਬਦੁੱਲ੍ਹਾ ਨੇ ਉਮੀਦ ਜ਼ਾਹਿਰ ਕੀਤੀ ਕਿ ਸਾਰੀਆਂ ਸ਼ਕਤੀਆਂ ਨਾਲ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ। ਅਬਦੁੱਲ੍ਹਾ ਨੇ ਕਿਹਾ, ‘ਰਾਜ ਦਾ ਦਰਜਾ ਸਾਡੇ ਸਾਰਿਆਂ ਲਈ ਬਹੁਤ ਅਹਿਮ ਹੈ। ਇਸ ਦਾ ਸਾਡੇ ਨਾਲ ਵਾਅਦਾ ਕੀਤਾ ਗਿਆ ਹੈ। ਇਸ ਰਾਜ ਨੇ ਬੁਰੇ ਦਿਨ ਦੇਖੇ ਹਨ ਅਤੇ ਸਾਨੂੰ ਉਮੀਦ ਹੈ ਕਿ ਇਸ ਨੂੰ ਪੂਰੀਆਂ ਸ਼ਕਤੀਆਂ ਨਾਲ ਬਹਾਲ ਕੀਤਾ ਜਾਵੇਗਾ। ਇਸ ਲਈ ਅਸੀਂ ‘ਇੰਡੀਆ’ ਧੜੇ ਨਾਲ ਇਕਜੁੱਟ ਹਾਂ।’ ਉਨ੍ਹਾਂ ਕਿਹਾ, ‘‘ਅੱਜ ਦਾ ਦਿਨ ਭਾਰਤ ਤੇ ਪੋਲੈਂਡ ਦੇ ਰਿਸ਼ਤਿਆਂ ਵਿਚ ਬਹੁਤ ਅਹਿਮ ਹੈ। ਅੱਜ 45 ਸਾਲਾਂ ਮਗਰੋਂ ਕੋਈ ਭਾਰਤੀ ਪ੍ਰਧਾਨ ਮੰਤਰੀ ਪੋਲੈਂਡ ਦੇ ਦੌਰੇ ’ਤੇ ਆਇਆ ਹੈ।’’ ਉਨ੍ਹਾਂ ਕਿਹਾ, ‘‘ਇਸ ਸਾਲ ਅਸੀਂ ਆਪਣੇ ਕੂਟਨੀਤਕ ਰਿਸ਼ਤਿਆਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਮੌਕੇ ਅਸੀਂ ਰਿਸ਼ਤਿਆਂ ਨੂੰ ਰਣਨੀਤਕ ਸਬੰਧਾਂ ਵਿਚ ਬਦਲਣ ਦਾ ਫੈਸਲਾ ਕੀਤਾ ਹੈ।’’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਪੋਲੈਂਡ ਕੌਮਾਂਤਰੀ ਮੰਚ ’ਤੇੇ ਇਕ ਦੂਜੇ ਨਾਲ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਅਸੀਂ ਦੋਵੇਂ ਸਹਿਮਤ ਹਾਂ ਕਿ ਆਲਮੀ ਚੁਣੌਤੀਆਂ ਦੇ ਟਾਕਰੇ ਲਈ ਸੰਯੁਕਤ ਰਾਸ਼ਟਰ ਅਤੇ ਹੋਰ ਕੌਮਾਂਤਰੀ ਸੰਸਥਾਵਾਂ ਸਮੇਂ ਦੀ ਲੋੜ ਹਨ।’’