21 Dec 2024

ਨੇਪਾਲ: ਬੱਸ ਦਰਿਆ ’ਚ ਡਿੱਗਣ ਕਾਰਨ 27 ਭਾਰਤੀ ਸ਼ਰਧਾਲੂ ਹਲਾਕ, 16 ਜ਼ਖ਼ਮੀ

ਕਾਠਮੰਡੂ/ਮੁੰਬਈ- ਮੱਧ ਨੇਪਾਲ ’ਚ ਭਾਰਤੀ ਸ਼ਰਧਾਲੂਆਂ ਨਾਲ ਭਰੀ ਬੱਸ ਦੇ ਅੱਜ 150 ਮੀਟਰ ਹੇਠਾਂ ਮਰਸਯਾਂਗਦੀ ਦਰਿਆ ’ਚ ਡਿੱਗਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਭਾਰਤੀ ਸੈਲਾਨੀਆਂ ਨਾਲ ਭਰੀ ਬੱਸ ਮਹਾਰਾਸ਼ਟਰ ਤੋਂ 10 ਦਿਨ ਦੇ ਟੂਰ ’ਤੇ ਨੇਪਾਲ ਪਹੁੰਚੀ ਸੀ। ਬਚਾਅ ਕਾਰਜਾਂ ਲਈ ਨੇਪਾਲੀ ਫੌਜ ਨੇ ਹੈਲੀਕਾਪਟਰ ਵੀ ਤਾਇਨਾਤ ਕੀਤਾ ਸੀ। ਉਧਰ ਮਹਾਰਾਸ਼ਟਰ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜ਼ਖ਼ਮੀਆਂ ਅਤੇ ਲਾਸ਼ਾਂ ਵਤਨ ਲਿਆਉਣ ਲਈ ਭਾਰਤੀ ਹਵਾਈ ਸੈਨਾ ਦੀ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਜਾਵੇ। ਸਾਰੇ ਪੀੜਤ ਜਲਗਾਓਂ ਜ਼ਿਲ੍ਹੇ ਦੇ ਵਰਾਨਗਾਓਂ, ਦਰਿਆਪੁਰ, ਤਲਵੇਲ ਅਤੇ ਭੂਸਾਵਲ ਦੇ ਰਹਿਣ ਵਾਲੇ ਸਨ। ਮਹਾਰਾਸ਼ਟਰ ਦੇ ਆਫ਼ਤ ਪ੍ਰਬੰਧਨ ਵਿਭਾਗ ਦੇ ਡਾਇਰੈਕਟਰ ਲਾਹੂ ਮਾਲੀ ਨੇ ਕਿਹਾ ਕਿ ਲਾਸ਼ਾਂ ਅਤੇ ਜ਼ਖ਼ਮੀ ਵਿਅਕਤੀਆਂ ਨੂੰ 24 ਅਗਸਤ ਦੀ ਸ਼ਾਮ ਨੂੰ ਯੂਪੀ ਦੇ ਗੋਰਖਪੁਰ ਲਿਆਂਦਾ ਜਾਵੇਗਾ। ਮਹਾਰਾਸ਼ਟਰ ਸਰਕਾਰ ਗੋਰਖਪੁਰ ਤੋਂ ਨਾਸਿਕ ਤੱਕ ਦੀ ਉਡਾਣ ਦਾ ਸਾਰਾ ਖ਼ਰਚਾ ਸਹਿਣ ਕਰੇਗੀ।
ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਚਿਤਵਨ ਜ਼ਿਲ੍ਹੇ ਦੇ ਅੰਨਭੂਖਾਰੇਨੀ ਇਲਾਕੇ ’ਚ ਵਾਪਰਿਆ ਜਦੋਂ ਬੱਸ ਪੋਖਰਾ ਤੋਂ ਨੇਪਾਲ ਦੀ ਰਾਜਧਾਨੀ ਕਾਠਮੰਡੂ ਵੱਲ ਜਾ ਰਹੀ ਸੀ। ਬੱਸ ’ਚ 43 ਵਿਅਕਤੀ ਸਵਾਰ ਸਨ। ਆਰਮਡ ਪੁਲੀਸ ਫੋਰਸ ਦੇ ਉਪ ਤਰਜਮਾਨ ਸ਼ੈਲੇਂਦਰ ਥਾਪਾ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ 16 ਵਿਅਕਤੀਆਂ ਦੀ ਥਾਂ ’ਤੇ ਹੀ ਮੌਤ ਹੋ ਗਈ ਜਦਕਿ 11 ਹੋਰ ਨੇ ਇਲਾਜ ਦੌਰਾਨ ਦਮ ਤੋੜਿਆ। ਜ਼ਖ਼ਮੀ ਹੋਏ 16 ਵਿਅਕਤੀਆਂ ਨੂੰ ਕਾਠਮੰਡੂ ਦੇ ਤ੍ਰਿਭੂਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
‘ਮਾਈ ਰਿਪਬਲਿਕਾ’ ਨਿਊਜ਼ ਪੋਰਟਲ ਮੁਤਾਬਕ ਇਹ ਯਾਤਰੀ ਉਨ੍ਹਾਂ 104 ਸ਼ਰਧਾਲੂਆਂ ’ਚ ਸ਼ਾਮਲ ਸਨ ਜੋ ਤਿੰਨ ਬੱਸਾਂ ’ਚ ਮਹਾਰਾਸ਼ਟਰ ਤੋਂ ਨੇਪਾਲ ਪਹੁੰਚੇ ਸਨ। ਜਾਣਕਾਰੀ ਮੁਤਾਬਕ ਦੋ ਦਿਨ ਪੋਖਰਾ ਰੁਕਣ ਮਗਰੋਂ ਤਿੰਨੋਂ ਬੱਸਾਂ ਸ਼ੁੱਕਰਵਾਰ ਸਵੇਰੇ ਕਾਠਮੰਡੂ ਲਈ ਰਵਾਨਾ ਹੋਈਆਂ ਸਨ। ਤਨਹੁਨ ਜ਼ਿਲ੍ਹੇ ਦੇ ਆਈਨਾ ਪਹਾਰਾ ’ਚ ਹਾਈਵੇਅ ’ਤੇ ਯੂਪੀ ਨੰਬਰ ਵਾਲੀ ਬੱਸ ਪਲਟ ਕੇ ਦਰਿਆ ’ਚ ਡਿੱਗ ਗਈ। ਉੱਤਰ ਪ੍ਰਦੇਸ਼ ਸਰਕਾਰ ਨੇ ਰਾਹਤ ਤੇ ਬਚਾਅ ਕਾਰਜਾਂ ਲਈ ਹਾਦਸੇ ਵਾਲੀ ਥਾਂ ’ਤੇ ਐੱਸਡੀਐੱਮ ਨੂੰ ਭੇਜਿਆ ਹੈ। ਭਾਰਤੀ ਸਫ਼ਾਰਤਖਾਨੇ ਨੇ ‘ਐਕਸ’ ’ਤੇ ਕਿਹਾ ਕਿ ਮਿਸ਼ਨ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰਾਹਤ ਅਤੇ ਬਚਾਅ ਕਾਰਜ ਚਲਾ ਰਿਹਾ ਹੈ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter