21 Dec 2024

ਮੁਰਮੂ ਨੇ ਪੁਲਾੜ ’ਚ ਮਲਬਾ ਵਧਣ ’ਤੇ ਚਿੰਤਾ ਜ਼ਾਹਿਰ ਕੀਤੀ

ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਪੁਲਾੜ ’ਚ ਕਈ ਉਪਗ੍ਰਹਿ ਸਥਾਪਤ ਹੋਣ ਕਾਰਨ ਵਧਦੇ ਮਲਬੇ ’ਤੇ ਚਿੰਤਾ ਜ਼ਾਹਿਰ ਕੀਤੀ ਤੇ 2030 ਤੱਕ ਭਵਿੱਖ ਦੀਆਂ ਪੁਲਾੜ ਮੁਹਿੰਮਾਂ ਨੂੰ ਮਲਬਾ ਮੁਕਤ ਬਣਾਉਣ ਦਾ ਟੀਚਾ ਤੈਅ ਕਰਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਸ਼ਲਾਘਾ ਕੀਤੀ। ਮੁਰਮੂ ਭਾਰਤ ਦੇ ਚੰਦਰਯਾਨ-3 ਦੇ ਚੰਦ ਦੇ ਦੱਖਣੀ ਧਰੁਵ ਖੇਤਰ ’ਚ ਉਤਰਨ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਗਏ ਪਹਿਲੇ ਕੌਮੀ ਪੁਲਾੜ ਦਿਵਸ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਰਾਸ਼ਟਰਪਤੀ ਨੇ ਇੱਥੇ ਭਾਰਤ ਮੰਡਪਮ ’ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ‘ਪੁਲਾੜ ਦਾ ਮਲਬਾ ਪੁਲਾੜ ਮੁਹਿੰਮਾਂ ਲਈ ਸਮੱਸਿਆ ਪੈਦਾ ਕਰ ਸਕਦਾ ਹੈ।’ ਇਸ ਸਮਾਗਮ ’ਚ ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਇਸਰੋ ਮੁਖੀ ਐੱਸ ਸੋਮਨਾਥ, ਇਸਰੋ ਦੇ ਇੰਜਨੀਅਰ, ਵਿਗਿਆਨੀ ਤੇ ਪੁਲਾੜ ਸਨਅਤ ਦੇ ਨੁਮਾਇੰਦੇ ਸ਼ਾਮਲ ਹੋਏ। ਰਾਸ਼ਟਰਪਤੀ ਨੇ ਇਸਰੋ ਦੀ ਸੁਰੱਖਿਆ ਤੇ ਸਥਿਰ ਸੰਚਾਲਨ ਪ੍ਰਬੰਧਨ ਸਹੂਲਤ ਦੀ ਸ਼ਲਾਘਾ ਕੀਤੀ ਜੋ ਪੁਲਾੜ ਖੋਜ ਗਤੀਵਿਧੀਆਂ ਦੀ ਲਗਾਤਾਰ ਪ੍ਰਗਤੀ ਯਕੀਨੀ ਬਣਾਉਂਦੀ ਹੈ। ਮੁਰਮੂ ਨੇ ਕਿਹਾ, ‘ਮੈਨੂੰ ਇਹ ਜਾਣ ਕੇ ਵੀ ਖੁਸ਼ੀ ਹੋ ਰਹੀ ਹੈ ਕਿ ਭਾਰਤ 2023 ਤੱਕ ਆਪਣੀਆਂ ਸਾਰੀਆਂ ਪੁਲਾੜ ਮੁਹਿੰਮਾਂ ਨੂੰ ਮਲਬਾ ਮੁਕਤ ਬਣਾਉਣ ਦੀ ਦਿਸ਼ਾ ’ਚ ਅੱਗੇ ਵਧ ਰਿਹਾ ਹੈ।’ ਰਾਸ਼ਟਰਪਤੀ ਨੇ ਇਸ ਮੌਕੇ ਰੋਬੋਟਿਕਸ ਚੈਲੇਂਜ ਤੇ ਭਾਰਤੀ ਪੁਲਾੜ ਹੈਕਾਥਨ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ। ਉਨ੍ਹਾਂ ਕਿਹਾ ਕਿ ਇਸਰੋ ਨੇ ਪੁਲਾੜ ਖੇਤਰ ’ਚ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ ਤੇ ਨਾਲ ਹੀ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ’ਚ ਵੀ ਵਡਮੁੱਲਾ ਯੋਗਦਾਨ ਪਾਇਆ ਹੈ।
ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਉਪ ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰਿਆ ਤੇ ਬ੍ਰਿਜੇਸ਼ ਪਾਠਕ ਨੇ ਪਹਿਲੇ ਕੌਮੀ ਪੁਲਾੜ ਦਿਵਸ ਦੀ ਵਧਾਈ ਦਿੰਦਿਆਂ ਵਿਗਿਆਨੀਆਂ ਦੀ ਸ਼ਲਾਘਾ ਕੀਤੀ ਹੈ। ਦੂਜੇ ਪਾਸੇ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਨੇ ਵੀ ਪਹਿਲੇ ਕੌਮੀ ਪੁਲਾੜ ਦਿਵਸ ਦੀ ਵਧਾਈ ਦਿੱਤੀ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter