21 Dec 2024

ਆਰ ਜੀ ਕਰ ਹਸਪਤਾਲ ’ਚ ਵਿੱਤੀ ਬੇਨੇਮੀਆਂ ਸਬੰਧੀ ਸੀਬੀਆਈ ਵੱਲੋਂ ਛਾਪੇ

ਨਵੀਂ ਦਿੱਲੀ/ਕੋਲਕਾਤਾ- ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਕਥਿਤ ਵਿੱਤੀ ਬੇਨੇਮੀਆਂ ਦੀ ਜਾਂਚ ਸਬੰਧੀ ਅੱਜ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼, ਸਾਬਕਾ ਐੱਮਐੱਸਵੀਪੀ ਸੰਜੈ ਵਸ਼ਿਸ਼ਟ ਤੇ 13 ਹੋਰਨਾਂ ਦੇ ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚਲੇ ਟਿਕਾਣਿਆਂ ’ਤੇ ਛਾਪੇ ਮਾਰੇ।
 ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਨੇ ਹਸਪਤਾਲ ਵਿਚ ਮਰੀਜ਼ਾਂ ਦੀ ਸੰਭਾਲ ਤੇ ਪ੍ਰਬੰਧਨ ਲਈ ਸਮੱਗਰੀ ਸਪਲਾਈ ਕਰਦੇ ਵਿਅਕਤੀਆਂ ਦੇ ਘਰਾਂ ਤੇ ਦਫ਼ਤਰਾਂ ਦੀ ਵੀ ਤਲਾਸ਼ੀ ਲਈ। ਸੀਬੀਆਈ ਦੇ ਘੱਟੋ-ਘੱਟ ਸੱਤ ਅਧਿਕਾਰੀ ਘੋਸ਼ ਤੋਂ ਉਸ ਦੀ ਬੇਲੀਆਘਾਟ ਰਿਹਾਇਸ਼ ’ਤੇ ਸਵੇਰੇ 8 ਵਜੇ ਤੋਂ ਪੁੱਛ-ਪੜਤਾਲ ਕਰ ਰਹੇ ਹਨ। ਜਿਨ੍ਹਾਂ ਹੋਰਨਾਂ ਤੋਂ ਕੇਂਦਰੀ ਏਜੰਸੀ ਨੇ ਪੁੱਛ-ਪੜਤਾਲ ਕੀਤੀ ਉਨ੍ਹਾਂ ਵਿਚ ਹਸਪਤਾਲ ਦੇ ਸਾਬਕਾ ਮੈਡੀਕਲ ਸੁਪਰਡੈਂਟ ਤੇ ਵਾਈਸ ਪ੍ਰਿੰਸੀਪਲ ਸੰਜੈ ਵਸ਼ਿਸ਼ਟ ਤੇ ਹਸਪਤਾਲ ਦੇ ਫੋਰੈਂਸਿਕ ਮੈਡੀਕਲ ਵਿਭਾਗ ਦਾ ਇਕ ਹੋਰ ਪ੍ਰੋਫੈਸਰ ਸ਼ਾਮਲ ਹਨ।
ਸੀਬੀਆਈ ਟੀਮ ਕੇਦਰੀ ਬਲਾਂ ਦੀ ਵੱਡੀ ਟੀਮ ਨਾਲ ਅੱਜ ਸਵੇਰੇ 6 ਵਜੇ ਘੋਸ਼ ਦੀ ਰਿਹਾਇਸ਼ ’ਤੇ ਪੁੱਜੀ, ਪਰ ਟੀਮ ਨੂੰ ਘਰ ਦਾ ਦਰਵਾਜ਼ਾ ਖੁੱਲ੍ਹਣ ਲਈ ਅੱਧਾ ਘੰਟਾ ਉਡੀਕ ਕਰਨੀ ਪਈ। ਕੇਂਦਰੀ ਏਜੰਸੀ ਦੇ ਹੋਰ ਅਧਿਕਾਰੀਆਂ ਨੇ ਹਾਵੜਾ ਵਿਚ ਇਕ ਸਪਲਾਇਰ ਦੀ ਰਿਹਾਇਸ਼ ’ਤੇ ਵੀ ਦਸਤਕ ਦਿੱਤੀ। ਸੀਬੀਆਈ ਦੀ ਇਕ ਹੋਰ ਟੀਮ ਨੇ ਸਾਬਕਾ ਪ੍ਰਿੰਸੀਪਲ ਦੇ ਦਫ਼ਤਰ ਦੀ ਤਲਾਸ਼ੀ ਲਈ ਤੇ ਅਕਾਦਮਿਕ ਇਮਾਰਤ ਵਿਚਲੀ ਕੰਟੀਨ ’ਚ ਵੀ ਗਈ। ਟੀਮ ਨੇ ਹਸਪਤਾਲ ਦੇ ਮੌਜੂਦਾ ਪ੍ਰਿੰਸੀਪਲ ਮਾਨਸ ਕੁਮਾਰ ਬੰਧੋਪਾਧਿਆਏ ਨੂੰ ਅੱਜ ਸਵੇਰੇ ਹਸਪਤਾਲ ਪਹੁੰਚਣ ਲਈ ਕਿਹਾ ਸੀ। ਹਸਪਤਾਲ ਦੀ ਤਲਾਸ਼ੀ ਦੌਰਾਨ ਉਹ ਪੂਰਾ ਸਮਾਂ ਟੀਮ ਨਾਲ ਮੌਜੂਦ ਰਹੇ। ਕਾਬਿਲੇਗੌਰ ਹੈ ਕਿ ਇਸੇ ਹਸਪਤਾਲ ਦੇ ਸੈਮੀਨਾਰ ਹਾਲ ਵਿਚ 9 ਅਗਸਤ ਨੂੰ ਇਕ ਜੂਨੀਅਰ ਡਾਕਟਰ ਨਾਲ ਕਥਿਤ ਬਲਾਤਕਾਰ ਕਰਨ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਕੋਲਕਾਤਾ ਪੁਲੀਸ ਨੇ ਇਸ ਕੇਸ ਵਿਚ ਇਕ ਸਿਵਿਕ ਵਾਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਸਾਬਕਾ ਪ੍ਰਿੰਸੀਪਲ ਘੋਸ਼ ਤੋਂ ਕਈ ਗੇੜਾਂ ਦੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਸੀਬੀਆਈ ਦੀ ਟੀਮ ਵੱਲੋਂ ਸੰਦੀਪ ਘੋਸ਼ ਤੋਂ ਤਕਰੀਬਨ 12 ਘੰਟੇ ਪੁੱਛ ਪੜਤਾਲ ਕੀਤੀ ਗਈ। ਪੁੱਛ-ਪੜਤਾਲ ਮੁਕੰਮਲ ਕਰਨ ਮਗਰੋਂ ਟੀਮ ਰਾਤ 8.50 ਵਜੇ ਦੇ ਕਰੀਬ ਘੋਸ਼ ਦੀ ਰਿਹਾਇਸ਼ ਤੋਂ ਬਾਹਰ ਨਿਕਲੀ ਤੇ ਇਸ ਦੌਰਾਨ ਅਧਿਕਾਰੀਆਂ ਦੇ ਹੱਥਾਂ ’ਚ ਜ਼ਬਤ ਕੀਤੇ ਗਏ ਦਸਤਾਵੇਜ਼ ਫੜੇ ਹੋਏ ਸਨ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter