07 Jan 2025

ਕੇਂਦਰ ਵੱਲੋਂ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ

ਲੇਹ/ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲੇ (ਐੱਮਐੱਚਏ) ਨੇ ਅੱਜ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਬਣਾਉਣ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ (ਯੂਟੀ) ਵਿੱਚ ਜ਼ਿਲ੍ਹਿਆਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ। ਇਸ ਦੇ ਗ੍ਰਹਿ ਮੰਤਰਾਲੇ ਨੇ ਯੂਟੀ ਪ੍ਰਸ਼ਾਸਨ ਨੂੰ ਨਵੇਂ ਜ਼ਿਲ੍ਹਿਆਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ। ਇਹ ਕਮੇਟੀ ਨਵੇਂ ਐਲਾਨੇ ਜ਼ਿਲ੍ਹਿਆਂ ਦੇ ਹੈੱਡਕੁਆਰਟਰ, ਹੱਦਾਂ, ਬਣਤਰ ਅਤੇ ਜ਼ਿਲ੍ਹਿਆਂ ਦੇ ਗਠਨ ਨਾਲ ਸਬੰਧਤ ਹੋਰ ਪਹਿਲੂਆਂ ਦਾ ਮੁਲਾਂਕਣ ਕਰਕੇ ਇਸ ਦੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਸੌਂਪੇਗੀ। ਕਮੇਟੀ ਦੀ ਰਿਪੋਰਟ ਮਗਰੋਂ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ ਇਸ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਖਰੀ ਤਜਵੀਜ਼ ਭੇਜੇਗਾ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਮੌਕੇ ਪੈਦਾ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਸਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੀ ਸੋਚ ਅਨੁਸਾਰ ਗ੍ਰਹਿ ਮੰਤਰਾਲੇ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਨਵੇਂ ਜ਼ਿਲ੍ਹਿਆਂ ਵਿੱਚ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਸ਼ਾਮਲ ਹਨ, ਜੋ ਲੱਦਾਖ ਦੇ ਹਰ ਹਿੱਸੇ ਵਿੱਚ ਸ਼ਾਸਨ ਨੂੰ ਮਜ਼ਬੂਤ ਕਰਨਗੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਤੱਕ ਲਾਭ ਪਹੁੰਚਾਉਣਗੇ।’’
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਬਿਹਤਰ ਪ੍ਰਸ਼ਾਸਨ ਅਤੇ ਖੁਸ਼ਹਾਲੀ ਵੱਲ ਇੱਕ ਹੋਰ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ’ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਐਕਸ ’ਤੇ ਕਿਹਾ, ‘‘ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦਾ ਨਿਰਮਾਣ ਬਿਹਤਰ ਪ੍ਰਸ਼ਾਸਨ ਅਤੇ ਖੁਸ਼ਹਾਲੀ ਵੱਲ ਕਦਮ ਹੈ।’’
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਨੇ ਕੇਂਦਰ ਦੇ ਇਸ ਐਲਾਨ ਨੂੰ ਲੱਦਾਖ ਦੇ ਲੋਕਾਂ ਲਈ ‘ਜਨਮਅਸ਼ਟਮੀ’ ਦਾ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਪੰਜ ਨਵੇਂ ਜ਼ਿਲ੍ਹੇ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਲੱਦਾਖ ਦੇ ਉਪ ਰਾਜਪਾਲ ਬ੍ਰਿਗੇਡੀਅਰ (ਸੇਵਾਮੁਕਤ) ਬੀਡੀ ਮਿਸ਼ਰਾ ਦੀ ਵੀ ਸ਼ਲਾਘਾ ਕੀਤੀ।

More in ਰਾਜਨੀਤੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...
Home  |  About Us  |  Contact Us  |  
Follow Us:         web counter