08 Jan 2025

ਕੈਨੇਡਾ: ਵਿਦੇਸ਼ੀ ਸੈਲਾਨੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਵੈਨਕੂਵਰ/ਵਿਨੀਪੈੱਗ-ਕੈਨੇਡਾ ਸਰਕਾਰ ਨੇ ਸੈਲਾਨੀ/ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਲੋਕਾਂ ਨੂੰ ਵਰਕ ਪਰਮਿਟ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਤੁਰੰਤ ਲਾਗੂ ਹੋਣ ਕਰਕੇ ਕੈਨੇਡਾ ’ਚ ਪੱਕੇ ਹੋਣ ਦੀ ਇੱਕ ਹੋਰ ਚੋਰਮੋਰੀ ਬੰਦ ਹੋ ਗਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਵਰਕ ਪਰਮਿਟ ਦਿਵਾਉਣ ਦੇ ਓਹਲੇ ਸੈਲਾਨੀਆਂ ਨੂੰ ਗੁੰਮਰਾਹ ਕਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਚਾਰ ਸਾਲ ਪਹਿਲਾਂ ਕਰੋਨਾ ਪਾਬੰਦੀਆਂ ਦੌਰਾਨ ਅਗਸਤ 2020 ਵਿਚ ਕੈਨੇਡਾ ’ਚ ਫਸੇ ਸੈਲਾਨੀਆਂ ਦੀ ਸਹੂਲਤ ਵਾਸਤੇ ਸ਼ੁਰੂ ਕੀਤੀ ਇਸ ਰਿਆਇਤ ਦੀ ਮਿਆਦ ਅਗਲੇ ਸਾਲ 28 ਫਰਵਰੀ ਤੱਕ ਸੀ, ਜਿਸ ਦੀ ਦੁਰਵਰਤੋਂ ਹੋਣ ਕਰਕੇ ਇਸ ਨੂੰ 6 ਮਹੀਨੇ ਪਹਿਲਾਂ ਖਤਮ ਕੀਤਾ ਗਿਆ ਹੈ। ਇਮੀਗ੍ਰੇਸ਼ਨ ਮਾਹਿਰਾਂ ਅਨੁਸਾਰ ਇਸ ਤਹਿਤ ਜੇ ਕਿਸੇ ਵਿਅਕਤੀ ਕੋਲ ਵਿਜ਼ਟਰ ਸਟੇਟਸ ਹੁੰਦਾ ਸੀ ਤਾਂ ਉਹ ਬਾਰਡਰ ’ਤੇ ਜਾ ਕੇ ਵਰਕ ਪਰਮਿਟ ਹਾਸਲ ਕਰ ਸਕਦਾ ਸੀ। ਇਸ ਨੂੰ ਤਕਨੀਕੀ ਭਾਸ਼ਾ ਵਿੱਚ ਫਲੈਗ ਪੋਲਿੰਗ ਕਿਹਾ ਜਾਂਦਾ ਹੈ। ਇਸ ਤਹਿਤ ਬਾਰਡਰ ’ਤੇ ਜਾ ਕੇ ਬਿਨੈਕਾਰ ਨੂੰ ਉਸੇ ਦਿਨ ਹੀ ਵਰਕ ਪਰਮਿਟ ਹਾਸਲ ਹੋ ਸਕਦਾ ਸੀ ਜਦਕਿ ਕਿਸੇ ਹੋਰ ਦੇਸ਼ ਵਿੱਚੋਂ ਵਰਕ ਪਰਮਿਟ ਦੀ ਅਰਜ਼ੀ ਲਗਾਉਣ ਵਾਲੇ ਬਿਨੈਕਾਰ ਦੀ ਉਡੀਕ ਲੰਬੀ ਹੋ ਜਾਂਦੀ ਹੈ।
ਇਮੀਗ੍ਰੇਸ਼ਨ ਵਿਭਾਗ ਨੇ ਹਾਲਾਂਕਿ ਸਪਸ਼ਟ ਕੀਤਾ ਕਿ 27 ਅਗਸਤ ਤੱਕ ਦਰਜ ਹੋਈਆਂ ਅਰਜ਼ੀਆਂ ਉੱਤੇ ਸੁਣਵਾਈ ਜਾਰੀ ਰਹੇਗੀ ਪਰ ਨਵੀਂ ਅਰਜ਼ੀ ਦਰਜ ਨਹੀਂ ਹੋ ਸਕੇਗੀ। ਗੌਰਤਲਬ ਹੈ ਕਿ ਇਸ ਪਾਬੰਦੀ ਨਾਲ ਰੁਜ਼ਗਾਰ ਦਾਤਿਆਂ ਵੱਲੋਂ ਕੱਚੇ ਕਾਮਿਆਂ ਦੀ ਕੀਤੀ ਜਾਂਦੀ ਲੁੱਟ ਤੇ ਸ਼ੋਸ਼ਣ ਨੂੰ ਨੱਥ ਪਏਗੀ। ਅਚਾਨਕ ਆਏ ਅਤੇ ਤੁਰੰਤ ਲਾਗੂ ਹੋਏ ਇਸ ਫੈਸਲੇ ਨੇ ਜਿੱਥੇ ਸਭ ਨੂੰ ਹੈਰਾਨ ਕੀਤਾ ਹੈ, ਉਥੇ ਇਸ ਰਿਆਇਤ ਦੀ ਝਾਕ ਰੱਖਦੇ ਸੈਲਾਨੀ ਨਿਰਾਸ਼ ਹਨ। ਸਰਕਾਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਇਹ ਕਦਮ ਕੈਨੇਡਾ ਵਿੱਚ ਟੈਂਪਰੇਰੀ ਰੈਜ਼ੀਡੈਂਟ ਦੀ ਗਿਣਤੀ ਨੂੰ ਸੀਮਤ ਕਰਨ ਲਈ ਕੀਤਾ ਗਿਆ ਹੈ। ਸਾਲ 2023 ਵਿਚ ਕੈਨੇਡਾ ਦੀ ਕੁਲ ਆਬਾਦੀ ’ਚ ਅਸਥਾਈ ਨਿਵਾਸੀਆਂ ਦੀ ਹਿੱਸੇਦਾਰੀ 6.2 ਫੀਸਦ ਸੀ ਅਤੇ ਸਰਕਾਰ 2027 ਤੱਕ ਇਸ ਹਿੱਸੇਦਾਰੀ ਨੂੰ ਘਟਾ ਕੇ 5 ਫੀਸਦ ’ਤੇ ਲਿਆਉਣ ਬਾਰੇ ਕੰਮ ਕਰ ਰਹੀ ਹੈ।
 

More in ਦੇਸ਼

ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ...
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ...
ਵਾਸ਼ਿੰਗਟਨ-ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਆਗੂ ਜਿਮੀ ਕਾਰਟਰ...
ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦ ਵਿੱਚ ਦੇਸ਼ ਭਰ ਵਿੱਚ ਸੱਤ ਦਿਨਾਂ...
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰਨਾਂ ਹਸਤੀਆਂ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
Home  |  About Us  |  Contact Us  |  
Follow Us:         web counter