21 Dec 2024

ਭੰਗ ਹੋ ਸਕਦੀ ਹੈ ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ- ਵਿਧਾਨ ਸਭਾ ਦਾ ਇਜਲਾਸ ਛੇ ਮਹੀਨਿਆਂ ਦੇ ਅੰਦਰ ਨਾ ਸੱਦੇ ਜਾਣ ਕਾਰਨ ਹਰਿਆਣਾ ਵਿਧਾਨ ਸਭਾ ਭੰਗ ਹੋ ਸਕਦੀ ਹੈ। ਉਂਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 31 ਅਗਸਤ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਸਰਕਾਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕੈਬਨਿਟ ਮੀਟਿੰਗ ਸੱਦੇ ਜਾਣ ਦੀ ਇਜਾਜ਼ਤ ਮੰਗੀ ਹੈ। ਕੈਬਨਿਟ ਮੀਟਿੰਗ ’ਚ ਜਾਂ ਤਾਂ ਵਿਧਾਨ ਸਭਾ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਜਾਂ ਫਿਰ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਭੰਗ ਹੋਣ ਦੀ ਸੰਭਾਵਨਾ ਜ਼ਿਆਦਾ ਲਗਦੀ ਹੈ ਕਿਉਂਕਿ ਅਜਿਹਾ ਕਰਨਾ ਸੰਵਿਧਾਨਕ ਤੌਰ ’ਤੇ ਸਰਕਾਰ ਦੀ ਮਜਬੂਰੀ ਬਣ ਗਿਆ ਹੈ।
ਸੂਤਰਾਂ ਨੇ ਕਿਹਾ ਕਿ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਦਾ ਜੋਖ਼ਮ ਸ਼ਾਇਦ ਹੀ ਲਵੇ ਕਿਉਂਕਿ ਵਿਰੋਧੀ ਧਿਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਉਸ ਨੂੰ ਘੇਰ ਸਕਦੀ ਹੈ ਜਿਸ ਦਾ ਅਸਰ ਵਿਧਾਨ ਸਭਾ ਚੋਣਾਂ ’ਤੇ ਪੈ ਸਕਦਾ ਹੈ। ਕੈਬਨਿਟ ਮੀਟਿੰਗ ਦੀ ਇਜਾਜ਼ਤ ਮਿਲਣ ਮਗਰੋਂ ਜੇ ਵਿਧਾਨ ਸਭਾ ਭੰਗ ਕਰਨ ਦਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਫਿਰ ਇਸ ਬਾਰੇ ਰਾਜਪਾਲ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਤੁਰੰਤ ਮਗਰੋਂ ਵਿਧਾਨ ਸਭਾ ਭੰਗ ਹੋ ਜਾਵੇਗੀ। ਇਸ ਮਗਰੋਂ ਰਾਜਪਾਲ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੀ ਕੈਬਨਿਟ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕੇਅਰਟੇਕਰ ਸਰਕਾਰ ਵਜੋਂ ਜ਼ਿੰਮੇਵਾਰੀ ਸੰਭਾਲੀ ਜਾ ਸਕਦੀ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter