21 Dec 2024

ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

ਅੰਮ੍ਰਿਤਸਰ- ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਫਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫ਼ੈਸਲੇ ਲਏ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਲਈ ਸੁਖਬੀਰ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਸਿੰਘ ਸਾਹਿਬਾਨ ਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ। ਜਥੇਦਾਰ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਤੋਂ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਸਰਕਾਰ ਵੇਲੇ ਦੇ ਸਿੱਖ ਮੰਤਰੀਆਂ ਨੂੰ ਜੋ ਆਦੇਸ਼ ਦਿੱਤੇ ਗਏ ਹਨ, ਉਹ ਸਿਰ ਮੱਥੇ ਪ੍ਰਵਾਨ ਹਨ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੂਰਾ ਕੀਤਾ ਜਾਵੇਗਾ। ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ ਕਈ ਭੁੱਲਾਂ ਚੁੱਕਾਂ ਹੋਈਆਂ ਹਨ, ਜਿਸ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਅਤੇ ਇਨ੍ਹਾਂ ਭੁੱਲਾਂ ਅਤੇ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter