21 Dec 2024

ਸਰਹੱਦੀ ਪਿੰਡਾਂ ਨੂੰ ਭਾਜਪਾ ਦਾ ਗੜ੍ਹ ਬਣਾਇਆ ਜਾਵੇ: ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ’ਚੋਂ ਕੁੱਝ ਪਾਰਟੀਆਂ ਅਜਿਹੀਆਂ ਉਦਾਹਰਣਾਂ ਹਨ ਕਿ ਜਦੋਂ ਸਿਆਸੀ ਜਥੇਬੰਦੀਆਂ ਅੰਦਰੂਨੀ ਲੋਕਤੰਤਰ ਦੀ ਪਾਲਣਾ ਨਹੀਂ ਕਰਦੀਆਂ, ਤਾਂ ਕੀ ਹੁੰਦਾ ਹੈ। ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਜਦੋਂ ਭਾਜਪਾ ਇਸ ਮੁਹਿੰਮ ਰਾਹੀਂ ਖੁਦ ਨੂੰ ਹੋਰ ਮਜ਼ਬੂਤ ਕਰੇਗੀ ਤਾਂ ਵਿਧਾਨ ਸਭਾਵਾਂ ਅਤੇ ਲੋਕ ਸਭਾ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਹੋਵੇਗਾ। ਉਨ੍ਹਾਂ ਭਾਜਪਾ ਮੈਂਬਰਾਂ ਨੂੰ ਰਚਨਾਤਮਕ ਤਰੀਕੇ ਨਾਲ ਸੋਚਣ ਅਤੇ ਸਰਹੱਦੀ ਪਿੰਡਾਂ ਨੂੰ ਪਾਰਟੀ ਦਾ ਗੜ੍ਹ ਬਣਾਉਣ ਲਈ ਕਿਹਾ।
ਹਰ ਛੇ ਸਾਲ ਬਾਅਦ ਚਲਾਈ ਜਾਣ ਵਾਲੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਮੌਜੂਦਾ ਮੈਂਬਰਾਂ ਦੀ ਮੈਂਬਰਸ਼ਿਪ ਨਵਿਆਈ ਜਾਂਦੀ ਹੈ ਅਤੇ ਨਵੇਂ ਮੈਂਬਰਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੋਦੀ ਨੂੰ ਪਹਿਲੇ ਮੈਂਬਰ ਵਜੋਂ ਨਾਮਜ਼ਦ ਕੀਤਾ। ਸ੍ਰੀ ਮੋਦੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ 10 ਸਾਲ ਪਹਿਲਾਂ ਹੋਏ ਘੁਟਾਲਿਆਂ ਦੀਆਂ ਸੁਰਖੀਆਂ ਬਾਰੇ ਨਹੀਂ ਪਤਾ। ਉਨ੍ਹਾਂ ਪਾਰਟੀ ਆਗੂਆਂ ਨੂੰ ਮੈਂਬਰਸ਼ਿਪ ਮੁਹਿੰਮ ਤਹਿਤ 18 ਤੋਂ 25 ਸਾਲ ਦੇ ਉਮਰ ਵਰਗ ’ਤੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਲੋਕ ਸਭਾ ਵਿੱਚ ਦੋ ਸੰਸਦ ਮੈਂਬਰਾਂ ਵਾਲੀ ਪਾਰਟੀ ਵਜੋਂ ਸ਼ੁਰੂਆਤ ਕਰਨ ਵਾਲੀ ਭਾਜਪਾ ਦੇ ਉਭਾਰ ਦਾ ਸਿਹਰਾ ਪਾਰਟੀ ਦੀ ਵਿਚਾਰਧਾਰਾ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਗਿਣਤੀ ਬਾਰੇ ਨਹੀਂ ਸਗੋਂ ਇਹ ਵਿਚਾਰਧਾਰਕ ਅਤੇ ਭਾਵਨਾਤਮਕ ਮੁਹਿੰਮ ਹੈ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਮੁੜ ‘ਭਾਰਤ ਵਿਜੈ’ ਅਤੇ ‘ਭਾਜਪਾ ਵਿਜੈ’ ਮੁਹਿੰਮ ਦੀ ਸ਼ੁਰੂਆਤ ਕਰੇਗੀ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪਾਰਟੀ ਨੂੰ ਮੁੜ ਸੁਰਜੀਤ ਕਰੇਗੀ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter