16 Sep 2024

ਬੇਅਦਬੀ ਦੇ ਦੋਸ਼ੀ ਛੇਤੀ ਸਲਾਖ਼ਾਂ ਪਿੱਛੇ ਹੋਣਗੇ: ਮੁੱਖ ਮੰਤਰੀ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਛੇਤੀ ਨਵੀਂ ਰਿਪੋਰਟ ਦਾਖ਼ਲ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਏਗੀ। ਇਸ ਦੌਰਾਨ ਚਾਰ ਅਹਿਮ ਬਿੱਲ ਪਾਸ ਕੀਤੇ ਗਏ, ਜਿਸ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਪਾਸ ਕੀਤੇ ਗਏ ਬਿੱਲਾਂ ’ਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧਨਾ) ਬਿੱਲ, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ ਅਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ। ਤਿੰਨ ਦਿਨ ਸਦਨ ’ਚ ਕੋਈ ਨਾਅਰੇਬਾਜ਼ੀ ਨਹੀਂ ਹੋਈ ਅਤੇ ਵਿਰੋਧੀ ਧਿਰ ਨੇ ਪੂਰੇ ਸੈਸ਼ਨ ਦੌਰਾਨ ਵਾਕਆਊਟ ਦੀ ਰਵਾਇਤ ਨੂੰ ਵੀ ਤੋੜਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲਾਂ ’ਤੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ, ਜਿਹੜੇ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾਵਾਂ ਦਿਵਾਉਣ ’ਚ ਮਦਦਗਾਰ ਸਾਬਤ ਹੋਣਗੇ। ‘ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਾਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ। ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ।’ ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ ਵਿਚ ਪਿਛਲੀਆਂ ਸਰਕਾਰਾਂ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਲੋਕ ਅਜੇ ਵੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅਪਰਾਧ ਵਿੱਚ ਸ਼ਮੂਲੀਅਤ ਹੋਵੇਗੀ, ਉਸ ਨੂੰ ਕਰੜੀ ਸਜ਼ਾ ਦਿਵਾਈ ਜਾਵੇਗੀ।
ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਵੀ ਇਹ ਮੁੱਦਾ ਚੁੱਕਿਆ ਸੀ ਕਿ ਡੇਰਾ ਸਿਰਸਾ ਮੁਖੀ ਖ਼ਿਲਾਫ਼ ਅਦਾਲਤ ਵਿਚ ਕੇਸ ਚਲਾਏ ਜਾਣ ਦੀ ਪ੍ਰਵਾਨਗੀ ਦਾ ਮਾਮਲਾ ਢਾਈ ਵਰ੍ਹਿਆਂ ਤੋਂ ਮੁੱਖ ਮੰਤਰੀ ਦਫ਼ਤਰ ਵਿਚ ਪਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਫ਼ਤਰ ਨੇ ਹੁਣ ਡੇਰਾ ਸਿਰਸਾ ਮੁਖੀ ਖ਼ਿਲਾਫ਼ ਇਸ ਕੇਸ ਨੂੰ ਮਨਜ਼ੂਰੀ ਦਾ ਕੰਮ ਦੋ ਹਫ਼ਤਿਆਂ ਵਿਚ ਮੁਕੰਮਲ ਕਰਨ ਦੀ ਸਮਾਂ ਸੀਮਾ ਤੈਅ ਕੀਤੀ ਹੈ। ਪੰਚਾਇਤੀ ਅਤੇ ਨਗਰ ਕੌਂਸਲ ਚੋਣਾਂ ਛੇਤੀ ਕਰਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ 5 ਲੱਖ ਰੁਪਏ ਦੀ ਗ੍ਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਤਰਜੀਹੀ ਆਧਾਰ ’ਤੇ ਦਿੱਤਾ ਜਾਵੇਗਾ।
 

More in ਰਾਜਨੀਤੀ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨ ਬਾਅਦ...
ਜਮਸ਼ੇਦਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ’ਚ ਹੁਕਮਰਾਨ ਜੇਐੱਮਐੱਮ ਦੀ ਅਗਵਾਈ...
ਨਾਗਪੁਰ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇੱਕ ਵਾਰ ਇੱਕ ਆਗੂ ਨੇ ਪ੍ਰਧਾਨ ਮੰਤਰੀ ਅਹੁਦੇ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ‘ਘਪਲੇ’ ਵਿਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ...
ਕੋਲਕਾਤਾ- ਇੱਥੋਂ ਦੀ ਅਦਾਲਤ ਨੇ ਆਰਜੀ ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ...
ਨਵੀਂ ਦਿੱਲੀ- ਰੂਸੀ ਫੌਜ ਵਿਚ ਜਬਰੀ ਸ਼ਾਮਲ ਕੀਤੇ 45 ਭਾਰਤੀ ਨਾਗਰਿਕਾਂ ਨੂੰ ਸੇਵਾਵਾਂ ਤੋਂ ਮੁਕਤ...
ਕੋਲਕਾਤਾ- ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ...
ਵਾਸ਼ਿੰਗਟਨ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਨਾਲ ਜਾਰੀ ਸਰਹੱਦੀ ਵਿਵਾਦ ਨਾਲ ਨਜਿੱਠਣ ਦੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ...
ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ...
ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਵਿਚਲੀਆਂ ‘ਕਾਲੀਆਂ ਭੇਡਾਂ’ ਦੀ ਸ਼ਨਾਖ਼ਤ ਸ਼ੁਰੂ...
ਨਵੀਂ ਦਿੱਲੀ- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ...
Home  |  About Us  |  Contact Us  |  
Follow Us:         web counter