21 Dec 2024

ਸਿੰਗਾਪੁਰ ਤੇ ਬਰੂਨੇਈ ਦੀ ਯਾਤਰਾ ਤੋਂ ਪਰਤੇ ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਤੇ ਬਰੂਨੇਈ ਦੀ ਆਪਣੀ ਤਿੰਨ ਦਿਨਾਂ ਯਾਤਰਾ ਮਗਰੋਂ ਦਿੱਲੀ ਪਰਤ ਆਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਆਪਣੀ ਸਿੰਗਾਪੁਰ ਫੇਰੀ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ, ‘‘ਮੇਰੀ ਸਿੰਗਾਪੁਰ ਫੇਰੀ ਬਹੁਤ ਵਧੀਆ ਰਹੀ। ਇਸ ਨਾਲ ਨਿਸ਼ਚਿਤ ਤੌਰ ’ਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਸਾਡੇ ਦੇਸ਼ਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਮੈਂ ਸਿੰਗਾਪੁਰ ਦੀ ਸਰਕਾਰ ਤੇ ਲੋਕਾਂ ਵੱਲੋਂ ਮਿਲੇ ਪਿਆਰ ਲਈ ਉਨ੍ਹਾਂ ਦਾ ਧੰਨਵਾਦੀ ਹਾਂ।’’ ਦੇਸ਼ ਪਰਤਣ ਮਗਰੋਂ ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਨੈਸ਼ਨਲ ਟੀਚਰਜ਼ ਐਵਾਰਡ ਨਾਲ ਸਨਮਾਨਿਤ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਉਨ੍ਹਾਂ ਨਾਲ ਨਵੀਂ ਸਿੱਖਿਆ ਨੀਤੀ (ਐੱਨਈਪੀ) ਦੇ ਪ੍ਰਭਾਵ ਬਾਰੇ ਚਰਚਾ ਕੀਤੀ ਅਤੇ ਅੱਜ ਦੇ ਨੌਜਵਾਨਾਂ ਨੂੰ ‘ਵਿਕਸਿਤ ਭਾਰਤ’ ਲਈ ਤਿਆਰ ਕਰਨ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਬਾਰੇ ਗੱਲਬਾਤ ਕੀਤੀ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਦੇ ਸੂਰਤ ਵਿੱਚ ‘ਜਲ ਸੰਚੈ ਜਨ ਭਾਗੀਦਾਰੀ’ ਪਹਿਲਕਦਮੀ ਦੀ ਸ਼ੁਰੂਆਤ ਵੀ ਕੀਤੀ ਗਈ। ਪ੍ਰਧਾਨ ਮੰਤਰੀ ਨੇ ਪਾਣੀ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਕੋਲ ਦੁਨੀਆਂ ਦੇ ਕੁਲ ਤਾਜ਼ੇ ਪਾਣੀ ਦਾ ਸਿਰਫ਼ ਚਾਰ ਫੀਸਦੀ ਹੈ। ਉਨ੍ਹਾਂ ਜਲ-ਸਿੰਜਾਈ ਲਈ ਪਾਣੀ ਦੀ ਦੁਰਵਰਤੋਂ ਰੋਕਣ, ਇਸ ਦੀ ਮੁੜ ਵਰਤੋਂ ਤੇ ਰੀਚਾਰਜ ਕਰਨ ਦੇ ਨਾਲ-ਨਾਲ ਇਸ ਦੇ ਰੀਸਾਈਕਲਿੰਗ ਦੇ ਮੰਤਰ ਨੂੰ ਅਪਣਾਉਣ ਦਾ ਸੱਦਾ ਦਿੱਤਾ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter