22 Dec 2024

ਏਸ਼ਿਆਈ ਚੈਂਪੀਅਨਜ਼ ਟਰਾਫੀ : ਭਾਰਤ ਦੀ ਪਹਿਲੇ ਦਿਨ ਸ਼ਾਨਦਾਰ ਜਿੱਤ

ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ ਚੀਨ ’ਤੇ 3-0 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ। ਭਾਰਤ ਲਈ ਸੁਖਜੀਤ ਸਿੰਘ ਨੇ 14ਵੇਂ ਮਿੰਟ, ਉੱਤਮ ਸਿੰਘ ਨੇ 27ਵੇਂ ਮਿੰਟ ਅਤੇ ਅਭਿਸ਼ੇਕ ਸਿੰਘ ਨੇ 32ਵੇਂ ਮਿੰਟ ’ਚ ਗੋਲ ਕੀਤੇ, ਜਦਕਿ ਚੀਨ ਇੱਕ ਵੀ ਗੋਲ ਨਹੀਂ ਕਰ ਸਕਿਆ। ਓਲੰਪਿਕ ਵਿੱਚ ਲਗਾਤਾਰ ਦੂਜਾ ਕਾਂਸੇ ਦਾ ਤਗ਼ਮਾ ਜਿੱਤਣ ਮਗਰੋਂ ਟੂਰਨਾਮੈਂਟ ਵਿੱਚ ਖੇਡਣ ਉੱਤਰੀ ਭਾਰਤੀ ਹਾਕੀ ਟੀਮ ਨੇ ਸ਼ੁਰੂ ਵਿੱਚ ਮਿਲੇ ਮੌਕਿਆਂ ਦਾ ਫਾਇਦਾ ਚੁੱਕਿਆ ਅਤੇ ਡਿਫੈਂਸ ’ਚ ਵੀ ਮਜ਼ਬੂਤ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਸੁਖਜੀਤ ਨੇ ਪਹਿਲੇ ਕੁਆਰਟਰ ਦੀ ਸ਼ੁਰੂਆਤ ਵਿੱਚ ਭਾਰਤ ਨੂੰ ਲੀਡ ਦਵਾਈ, ਜਦਕਿ ਦੂਜੇ ਕੁਆਰਟਰ ਦੀ ਸਮਾਪਤੀ ਤੋਂ ਠੀਕ ਤਿੰਨ ਮਿੰਟ ਪਹਿਲਾਂ ਉੱਤਮ ਸਿੰਘ ਨੇ ਲੀਡ ਦੁੱਗਣੀ ਕਰ ਦਿੱਤੀ, ਜਿਸ ਨਾਲ ਭਾਰਤ ਪਹਿਲੇ ਅੱਧ ਤੱਕ 2-0 ਨਾਲ ਅੱਗੇ ਹੋ ਗਿਆ। ਖੇਡ ਮੁੜ ਤੋਂ ਸ਼ੁਰੂ ਹੋਣ ਦੇ ਠੀਕ ਦੋ ਮਿੰਟ ਮਗਰੋਂ ਅਭਿਸ਼ੇਕ ਨੇ ਸ਼ਾਨਦਾਰ ਰਿਵਰਸ ਹਿੱਟ ਨਾਲ ਗੋਲ ਕੀਤਾ। ਭਾਰਤ ਪੂਲ ਇੱਕ ਵਿੱਚ ਆਪਣੇ ਦੂਜੇ ਮੈਚ ’ਚ ਸੋਮਵਾਰ ਨੂੰ ਜਾਪਾਨ ਦਾ ਸਾਹਮਣਾ ਕਰੇਗਾ ।
ਪਿਛਲੇ ਸਾਲ ਭਾਰਤ ਨੇ ਘਰੇਲੂ ਮੈਦਾਨ ’ਤੇ ਇਹ ਟੂਰਨਾਮੈਂਟ ਜਿੱਤਿਆ ਸੀ, ਜਿਸ ਨਾਲ ਉਹ ਇਸ ਟੂਰਨਾਮੈਂਟ ਦੇ ਇਤਿਹਾਸ ’ਚ ਚਾਰ ਖਿਤਾਬ ਜਿੱਤਣ ਵਾਲੀ ਇਕਲੌਤੀ ਟੀਮ ਬਣ ਗਈ ਸੀ। ਹੋਰ ਮੈਚਾਂ ਵਿੱਚ ਮਲੇਸ਼ੀਆ ਨੇ ਪਾਕਿਸਤਾਨ ਨੂੰ 2-2 ਦੀ ਬਰਾਬਰੀ ’ਤੇ ਰੋਕਿਆ, ਜਦਕਿ ਜਾਪਾਨ ਅਤੇ ਕੋਰੀਆ ਨੇ 5-5 ਨਾਲ ਡਰਾਅ ਖੇਡਿਆ ।

More in ਖੇਡਾਂ

ਤਲਾਕਸਕਾਲਾ (ਮੈਕਸੀਕੋ)-ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ...
ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...
Home  |  About Us  |  Contact Us  |  
Follow Us:         web counter