18 Sep 2024

ਪੁਲੀਸ ਵਿਚਲੀਆਂ ‘ਕਾਲੀਆਂ ਭੇਡਾਂ’ ਪਛਾਣਨ ਲੱਗਿਆ ਗ੍ਰਹਿ ਵਿਭਾਗ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਵਿਚਲੀਆਂ ‘ਕਾਲੀਆਂ ਭੇਡਾਂ’ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ‘ਕਾਲੀਆਂ ਭੇਡਾਂ’ ਦੀ ਪਛਾਣ ਕਰਕੇ ਸੂਚੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪੀ ਜਾਣੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਪੀਕਰ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲੀਸ ਤੇ ਹੋਰਨਾਂ ਵਿਭਾਗਾਂ ਵਿਚਲੀਆਂ ‘ਕਾਲੀਆਂ ਭੇਡਾਂ’ ਦੀ ਪਛਾਣ ਕਰਨ ਵਾਸਤੇ ਕਿਹਾ ਸੀ। ਗ੍ਰਹਿ ਵਿਭਾਗ ਨੇ ਸਪੀਕਰ ਤੋਂ ਇਸ ਪੂਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਾਸਤੇ 10 ਦਿਨ ਦਾ ਸਮਾਂ ਮੰਗਿਆ ਹੈ। ਵਿਭਾਗ ਨੇ ਉਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ/ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦਾ ਅਮਲ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਖਿਲਾਫ਼ ਪੁਲੀਸ ਜਾਂ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਸਪੀਕਰ ਨੂੰ ਇਹ ਸੂਚੀ ਅਗਲੇ ਹਫ਼ਤੇ ਭੇਜੀ ਜਾਣੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਅਜਿਹੇ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਸੈਂਕੜਿਆਂ ਵਿੱਚ ਹੈ ਅਤੇ ਇਨ੍ਹਾਂ ਵਿੱਚੋਂ ਹਰੇਕ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਉਨ੍ਹਾਂ ਦੇ ਕੇਸਾਂ ਦੀ ਕਾਨੂੰਨੀ ਸਥਿਤੀ ਦਾ ਵੇਰਵਾ ਇਕੱਠਾ ਕਰਨ ਵਿੱਚ ਸਮਾਂ ਲੱਗੇਗਾ। ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਨੇ 2016-17 ਦੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਨਸ਼ਾ ਤਸਕਰੀ ਦੇ ਕੇਸਾਂ ’ਚੋਂ 756 ਮੁਲਜ਼ਮ ਬਰੀ ਹੋਏ ਸਨ, ਜਿਨ੍ਹਾਂ ’ਚੋਂ 532 ਮੁਲਜ਼ਮ (ਜੋ 70 ਫ਼ੀਸਦੀ ਬਣਦੇ ਹਨ) ਪੁਲੀਸ ਮੁਲਾਜ਼ਮਾਂ ਦੀ ਨੁਕਸਦਾਰ ਗਵਾਹੀ ਕਰਕੇ ਬਰੀ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਸਮੇਂ ਦੌਰਾਨ ਅਜਿਹੇ ਸਿਪਾਹੀਆਂ ਅਤੇ ਹੌਲਦਾਰਾਂ ਨੂੰ ਬਦਲਣ ਲਈ ਕਿਹਾ ਸੀ, ਜਿਨ੍ਹਾਂ ਦੀ ਲੰਮੇ ਅਰਸੇ ਤੋਂ ਇੱਕੋ ਪੁਲੀਸ ਥਾਣੇ ਵਿਚ ਤਾਇਨਾਤੀ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਪੀਕਰ ਨੇ ਆਪਣੇ ਹਲਕੇ ਦੇ ਏਐੱਸਆਈ ਬੋਹੜ ਸਿੰਘ ਦੇ ਹਵਾਲੇ ਨਾਲ ਪੁਲੀਸ ਵਿਚ ‘ਕਾਲੀਆਂ ਭੇਡਾਂ’ ਹੋਣ ਦੀ ਗੱਲ ਸਦਨ ਵਿਚ ਰੱਖਦਿਆਂ ਬੋਹੜ ਸਿੰਘ ਦੇ ਮਾਮਲੇ ਵਿਚ ਡੀਜੀਪੀ ਤੋਂ ਰਿਪੋਰਟ ਮੰਗੀ ਸੀ।

More in ਰਾਜਨੀਤੀ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ...
ਚੰਡੀਗੜ੍ਹ- ਆਉਂਦੇ ਦਿਨਾਂ ’ਚ ਹਰਿਆਣਾ ਚੋਣਾਂ ਕਰਕੇ ਪੰਜਾਬ ਸਿਆਸੀ ਤੌਰ ’ਤੇ ‘ਖ਼ਾਲੀ’...
ਗੁਲਾਬਗੜ੍ਹ(ਜੰਮੂ ਕਸ਼ਮੀਰ)/ਸ੍ਰੀਨਗਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ...
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨ ਬਾਅਦ...
ਜਮਸ਼ੇਦਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ’ਚ ਹੁਕਮਰਾਨ ਜੇਐੱਮਐੱਮ ਦੀ ਅਗਵਾਈ...
ਨਾਗਪੁਰ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇੱਕ ਵਾਰ ਇੱਕ ਆਗੂ ਨੇ ਪ੍ਰਧਾਨ ਮੰਤਰੀ ਅਹੁਦੇ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ‘ਘਪਲੇ’ ਵਿਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ...
ਕੋਲਕਾਤਾ- ਇੱਥੋਂ ਦੀ ਅਦਾਲਤ ਨੇ ਆਰਜੀ ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਮਗਰੋਂ ਮਹਿਲਾ ਡਾਕਟਰ...
ਨਵੀਂ ਦਿੱਲੀ- ਰੂਸੀ ਫੌਜ ਵਿਚ ਜਬਰੀ ਸ਼ਾਮਲ ਕੀਤੇ 45 ਭਾਰਤੀ ਨਾਗਰਿਕਾਂ ਨੂੰ ਸੇਵਾਵਾਂ ਤੋਂ ਮੁਕਤ...
ਕੋਲਕਾਤਾ- ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ...
ਵਾਸ਼ਿੰਗਟਨ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਨਾਲ ਜਾਰੀ ਸਰਹੱਦੀ ਵਿਵਾਦ ਨਾਲ ਨਜਿੱਠਣ ਦੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ...
Home  |  About Us  |  Contact Us  |  
Follow Us:         web counter