18 Sep 2024

ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦੇਹਾਂਤ

ਨਵੀਂ ਦਿੱਲੀ- ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਅੱਜ ਇੱਥੇ ਏਮਜ਼ ’ਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਸਨ। ਯੇਚੁਰੀ 72 ਸਾਲਾਂ ਦੇ ਸਨ। ਉਨ੍ਹਾਂ ਦੀ ਹਾਲਤ ਪਿਛਲੇ ਕੁਝ ਦਿਨ ਤੋਂ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਸੀ।
ਸੂਤਰਾਂ ਅਨੁਸਾਰ ਯੇਚੁਰੀ ਦਾ ਦੇਹਾਂਤ ਬਾਅਦ ਦੁਪਹਿਰ ਤਿੰਨ ਵਜ ਕੇ ਪੰਜ ਮਿੰਟ ’ਤੇ ਹੋਇਆ। ਹਸਪਤਾਲ ਨੇ ਦੱਸਿਆ ਕਿ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਖੋਜ ਕਾਰਜਾਂ ਲਈ ਏਮਜ਼ ਨੂੰ ਦਾਨ ਕਰ ਦਿੱਤੀ ਹੈ। ਪਾਰਟੀ ਨੇ ਲੰਘੇ ਮੰਗਲਵਾਰ ਨੂੰ ਬਿਆਨ ’ਚ ਦੱਸਿਆ ਸੀ ਕਿ ਯੇਚੁਰੀ ਨੂੰ ਇੱਥੇ ਏਮਜ਼ ’ਚ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਉਨ੍ਹਾਂ ਇਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦਾ ਸਾਹ ਦੀ ਨਾਲੀ ’ਚ ਇਨਫੈਕਸ਼ਨ ਦਾ ਇਲਾਜ ਕੀਤਾ ਜਾ ਰਿਹਾ ਹੈ। ਯੇਚੁਰੀ ਨੂੰ 19 ਅਗਸਤ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ ਸੀ। ਯੇਚੁਰੀ ਦੇ ਦੇਹਾਂਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਐੱਚਡੀ ਦੇਵੇਗੌੜਾ, ਅਸ਼ੋਕ ਗਹਿਲੋਤ, ਸਿੱਧਾਰਮਈਆ, ਹੇਮੰਤ ਸੋਰੇਨ, ਹਿਮੰਤਾ ਬਿਸਵਾ ਸਰਮਾ, ਪਿਨਾਰਾਈ ਵਿਜਯਨ, ਚੰਦਰਬਾਬੂ ਨਾਇਡੂ, ਮਮਤਾ ਬੈਨਰਜੀ ਤੋਂ ਇਲਾਵਾ ਹੋਰ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਐਕਸ ’ਤੇ ਕਿਹਾ, ‘ਸੀਪੀਆਈ-ਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਪਹਿਲਾਂ ਇੱਕ ਵਿਦਿਆਰਥੀ ਆਗੂ ਵਜੋਂ ਤੇ ਫਿਰ ਕੌਮੀ ਰਾਜਨੀਤੀ ਵਿੱਚ ਅਤੇ ਇੱਕ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਆਵਾਜ਼ ਵੱਖਰੀ ਤੇ ਪ੍ਰਭਾਵਸ਼ਾਲੀ ਸੀ। ਉਨ੍ਹਾਂ ਦੇ ਪਰਿਵਾਰ ਤੇ ਸਹਿਕਰਮੀਆਂ ਪ੍ਰਤੀ ਸੰਵੇਦਨਾਵਾਂ।’ ਪ੍ਰਧਾਨ ਮੰਤਰੀ ਮੋਦੀ ਨੇ ਯੇਚੁਰੀ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਐਕਸ ’ਤੇ ਲਿਖਿਆ, ‘ਸੀਤਾਰਾਮ ਯੇਚੁਰੀ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਹ ਖੱਬੇਪੱਖੀਆਂ ’ਚ ਇੱਕ ਪ੍ਰਭਾਵਸ਼ਾਲੀ ਸ਼ਖ਼ਸੀਅਤ ਸਨ ਅਤੇ ਪਾਰਟੀ ਪੱਧਰੀ ਸਿਆਸਤ ਤੋਂ ਉੱਪਰ ਉਠ ਕੇ ਸਾਰਿਆਂ ਨਾਲ ਜੁੜਨ ਦੀ ਆਪਣੀ ਸਮਰੱਥਾ ਲਈ ਜਾਣੇ ਜਾਂਦੇ ਸਨ।’ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ, ‘ਸੀਤਾਰਾਮ ਯੇਚੁਰੀ ਜੀ ਦੋਸਤ ਸਨ। ਸਾਡੇ ਮੁਲਕ ਦੀ ਡੂੰਘੀ ਸਮਝ ਰੱਖਣ ਵਾਲੇ ਸਨ। ਮੈਨੂੰ ਸਾਡੇ ਵਿਚਾਲੇ ਹੋਣ ਵਾਲੀਆਂ ਲੰਮੀਆਂ ਚਰਚਾਵਾਂ ਦੀ ਘਾਟ ਰੜਕੇਗੀ। ਦੁੱਖ ਦੀ ਇਸ ਘੜੀ ’ਚ ਉਨ੍ਹਾਂ ਦੇ ਪਰਿਵਾਰ, ਦੋਸਤਾਂ ਤੇ ਹਮਾਇਤੀਆਂ ਨਾਲ ਮੇਰੀ ਹਮਦਰਦੀ ਹੈ।’ ਉਨ੍ਹਾਂ ਦੇ ਦੇਹਾਂਤ ’ਤੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਕਾਂਗਰਸ ਆਗੂ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਜੈਰਾਮ ਰਮੇਸ਼, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਪਿਊਸ਼ ਗੋਇਲ, ਮਹਿਬੂਬਾ ਮੁਫ਼ਤੀ, ਗੁਲਾਮ ਨਬੀ ਆਜ਼ਾਦ, ਏਕਨਾਥ ਸ਼ਿੰਦੇ, ਸ਼ਰਦ ਪਵਾਰ, ਊਧਵ ਠਾਕਰੇ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

More in ਦੇਸ਼

ਨਵੀਂ ਦਿੱਲੀ/ਕੋਲਕਾਤਾ- ਸੁਪਰੀਮ ਕੋਰਟ ਨੇ ਕੋਲਕਾਤਾ ਜੂਨੀਅਰ ਮਹਿਲਾ ਡਾਕਟਰ ਜਬਰ-ਜਨਾਹ ਤੇ ਕਤਲ...
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜੇ...
ਚੰਡੀਗੜ੍ਹ- ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਕੋਲਕਾਤਾ- ਸੁਪਰੀਮ ਕੋਰਟ ਵੱਲੋਂ ਬੀਤੇ ਦਿਨ ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ...
ਇੰਫਾਲ- ਮਨੀਪੁਰ ਦੇ ਡੀਜੀਪੀ ਅਤੇ ਸੂਬੇ ਦੇ ਸੁਰੱਖਿਆ ਸਲਾਹਕਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ...
ਮੁੰਬਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪਾਰਸੀਆਂ ਨੇ ਦੇਸ਼ ਦੇ ਵਿਕਾਸ ’ਚ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਮਾਸਕੋ ਅਤੇ ਕੀਵ ਫੇਰੀਆਂ ਮਗਰੋਂ ਯੂਕਰੇਨ...
ਮਲੇਰਕੋਟਲਾ- ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਤੇ ਬਰੂਨੇਈ ਦੀ ਆਪਣੀ ਤਿੰਨ ਦਿਨਾਂ ਯਾਤਰਾ...
ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ...
ਚੰਡੀਗੜ੍ਹ- ਪੰਜਾਬ ਆਪਣੀ ਵਿੱਤੀ ਮਜ਼ਬੂਤੀ ਦੇ ਰੋਡਮੈਪ ਤੋਂ ਪਿਛਾਂਹ ਹਟਣ ਲੱਗਾ ਹੈ ਅਤੇ ਵਿੱਤ...
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ, ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਣਾਉਣ ਸਣੇ ਹੋਰਨਾਂ...
Home  |  About Us  |  Contact Us  |  
Follow Us:         web counter