21 Dec 2024

1984 ’ਚ ਹਰਿਮੰਦਰ ਸਾਹਿਬ ’ਤੇ ਫ਼ੌਜੀ ਕਾਰਵਾਈ ਗਲਤ ਸੀ: ਚੰਨੀ

ਚੰਡੀਗੜ੍ਹ- ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ 1984 ’ਚ ਹਰਿਮੰਦਰ ਸਾਹਿਬ ’ਤੇ ਕੀਤੀ ਗਈ ਫ਼ੌਜੀ ਕਾਰਵਾਈ ‘ਗਲਤ’ ਸੀ ਅਤੇ ਉਨ੍ਹਾਂ ਦੀ ਪਾਰਟੀ ਇਸ ਲਈ ਮੁਆਫੀ ਵੀ ਮੰਗ ਚੁੱਕੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਸ ਸਮੇਂ ਭਾਜਪਾ ਅਤੇ ਆਰਐੱਸਐੱਸ ਨੇ ਹਰਮਿੰਦਰ ਸਾਹਬ ’ਤੇ ‘ਹਮਲੇ’ ਲਈ ਫ਼ੌਜ ਭੇਜਣ ਦਾ ਦਬਾਅ ਪਾਇਆ ਸੀ। ਚੰਨੀ ਨੇ ਇਹ ਟਿੱਪਣੀ ਇੱਥੇ ਪੱਤਰਕਾਰਾਂ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕੇਸ ਨਾਲ ਸਬੰਧਤ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤੀ। ਇਹ ਪੁੱਛੇ ਜਾਣ ’ਤੇ ਕਿ ਕਾਂਗਰਸ ਨੇ ਅਜੇ ਤੱਕ ਟਾਈਟਲਰ ਨੂੰ ਪਾਰਟੀ ’ਚੋਂ ਕਿਉਂ ਨਹੀਂ ਕੱਢਿਆ, ਚੰਨੀ ਨੇ ਕਿਹਾ, ‘ਕਾਂਗਰਸ ਨੇ ਸਿੱਖ ਵਿਰੋਧੀ ਦੰਗਿਆਂ ਅਤੇ ਹਰਮਿੰਦਰ ਸਾਹਿਬ ’ਤੇ ਹੋਏ ਹਮਲੇ ਲਈ ਇਕ ਵਾਰ ਨਹੀਂ, ਕਈ ਵਾਰ ਮੁਆਫੀ ਮੰਗੀ ਹੈ। ਹਰਿਮੰਦਰ ਸਾਹਿਬ ’ਤੇ ਹਮਲਾ ਗਲਤ ਸੀ, ਕਾਂਗਰਸ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ।’ ਉਨ੍ਹਾਂ ਸਵਾਲ ਕੀਤਾ ਕਿ ਭਾਜਪਾ 10 ਸਾਲ ਸੱਤਾ ’ਚ ਰਹਿਣ ਦੇ ਬਾਵਜੂਦ ਦੰਗਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਕਿਉਂ ਨਹੀਂ ਦੇ ਸਕੀ? ਇਸ ਦੌਰਾਨ ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦਿੱਲੀ ਭਾਜਪਾ ਦੇ ਆਗੂ ਤਰਵਿੰਦਰ ਸਿੰਘ ਮਰਵਾਹਾ ਰਾਹੀਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਧਮਕਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਹੇਠਲੇ ਸਦਨ ਵਿੱਚ ਚੁਣੇ ਹੋਏ ਨੁਮਾਇੰਦੇ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਧਮਕਾਉਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਹਾਲਾਂਕਿ ਭਾਜਪਾ ਉਸ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹੀ। ਬਾਜਵਾ ਨੇ ਹਰਦੀਪ ਸਿੰਘ ਪੁਰੀ ਅਤੇ ਇਕਬਾਲ ਸਿੰਘ ਲਾਲਪੁਰਾ ਸਮੇਤ ਭਾਜਪਾ ਆਗੂਆਂ ’ਤੇ ਉਂਗਲ ਉਠਾਉਂਦਿਆਂ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਸਿੱਖ ਕਿਸਾਨਾਂ ਨੂੰ ਖਾਲਿਸਤਾਨੀ ਅਤਿਵਾਦੀ ਕਹਿ ਕੇ ਬਦਨਾਮ ਕੀਤਾ ਗਿਆ ਤਾਂ ਉਨ੍ਹਾਂ ਨੇ ਇੱਕ ਸ਼ਬਦ ਵੀ ਕਿਉਂ ਨਹੀਂ ਬੋਲਿਆ।ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਵਿਚ ਰਾਹੁਲ ਗਾਂਧੀ ਦੇ ਭਾਸ਼ਣ ਦੀ ਹਮਾਇਤ ਕਰਦਿਆਂ ਕਿਹਾ ਕਿ ਜਦੋਂ ਵੀ ਕੇਂਦਰ ਦੀ ਭਾਜਪਾ ਸਰਕਾਰ ਦਲਿਤਾਂ, ਘੱਟ ਗਿਣਤੀਆਂ ਜਾਂ ਹੋਰ ਕਮਜ਼ੋਰ ਵਰਗਾਂ ਸਮੇਤ ਸਮਾਜ ਦੇ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਕਰਨ ਦੀ ਹਿੰਮਤ ਕਰੇਗੀ ਤਾਂ ਕਾਂਗਰਸ ਪਾਰਟੀ ਇਨ੍ਹਾਂ ਲੋਕਾਂ ਨਾਲ ਡਟ ਕੇ ਖੜ੍ਹੀ ਹੋਵੇਗੀ। ਦੇਸ਼ ’ਚ ਇਸ ਸਮੇਂ ਹਾਲਾਤ ਅਜਿਹੇ ਹਨ ਕਿ ਲੋਕਾਂ ਨੂੰ ਭਾਸ਼ਾ, ਧਰਮ ਅਤੇ ਜਾਤ ਦੇ ਆਧਾਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਾਹੁਲ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter