21 Dec 2024

ਜੰਮੂ ਕਸ਼ਮੀਰ ’ਚ ਅਤਿਵਾਦ ਮੁੜ ਸਿਰ ਨਹੀਂ ਚੁੱਕ ਸਕਦਾ : ਸ਼ਾਹ

ਗੁਲਾਬਗੜ੍ਹ(ਜੰਮੂ ਕਸ਼ਮੀਰ)/ਸ੍ਰੀਨਗਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੰਮੂ ਕਸ਼ਮੀਰ ਵਿਚ ਅਤਿਵਾਦ ਨੂੰ ਇੰਨਾ ਡੂੰਘਾ ਦਫ਼ਨ ਕਰ ਦੇਵੇਗੀ, ਜਿੱਥੋਂ ਇਹ ਮੁੜ ਸਿਰ ਨਹੀਂ ਚੁੱਕ ਸਕੇਗਾ। ਸ਼ਾਹ ਨੇ ਜ਼ੋਰ ਦੇ ਕੇ ਆਖਿਆ ਕਿ ਧਾਰਾ 370 ਬੀਤੇ ਦੀਆਂ ਗੱਲਾਂ ਹਨ ਤੇ ਇਹ ਹੁਣ ਮੁੜ ਕਦੇ ਵੀ ਭਾਰਤ ਦੇ ਸੰਵਿਧਾਨ ਦਾ ਹਿੱਸਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਹੱਥਾਂ ਵਿਚ ਲੈਪਟੋਪ ਤੇ ਤਿਰੰਗੇ ਫੜੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ ਜਦੋਂਕਿ ਜਿਨ੍ਹਾਂ ਨੇ ਹਥਿਆਰ ਤੇ ਪੱਥਰ ਫੜੇ ਹੋਣਗੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾਵੇਗਾ। ਸ਼ਾਹ ਨੇ ਦਾਅਵਾ ਕੀਤਾ ਕਿ ਇਹ ਚੋਣਾਂ ਗਾਂਧੀ-ਅਬਦੁੱਲਾ ਪਰਿਵਾਰਾਂ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਪਹਿਲੇ ਗੇੜ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਸ਼ਾਹ ਨੇ ਕਿਸ਼ਤਵਾੜ ਜ਼ਿਲ੍ਹੇ ਵਿਚ ਦੋ ਤੇ ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਵਿਚ ਦਿਨ ਦੀ ਤੀਜੀ ਚੋਣ ਰੈਲੀ ਨੂੰ ਸੰਬੋਧਨ ਕੀਤਾ।
ਸ਼ਾਹ ਨੇ ਕਿਹਾ ਕਿ ਐੱਨਸੀ ਆਗੂ ਉਮਰ ਅਬਦੁੱਲਾ ਅਸੈਂਬਲੀ ਚੋਣਾਂ ਲੜਨ ਬਾਰੇ ਦੁਚਿੱਤੀ ਵਿਚ ਹੈ ਤੇ ਉਸ ਦੀ ਦੋਵਾਂ ਸੀਟਾਂ (ਗੰਦਰਬਲ ਤੇ ਬਡਗਾਮ) ਤੋਂ ਹਾਰ ਯਕੀਨੀ ਹੈ। ਗ੍ਰਹਿ ਮੰਤਰੀ ਨੇ ਦਹਿਸ਼ਤੀ ਘਟਨਾਵਾਂ ਵਿਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਤੇ ਖਾਸ ਕਰਕੇ ਭਾਜਪਾ ਆਗੂਆਂ ਅਨਿਲ ਪਰੀਹਾਰ, ਅਜੀਤ ਪਰੀਹਾਰ ਤੇ ਆਰਐੱਸਐੱਸ ਆਗੂ ਚੰਦਰਕਾਂਤ ਸ਼ਰਮਾ ਦੀਆਂ ਮੌਤਾਂ ਦਾ ਹਵਾਲਾ ਦਿੱਤਾ। ਇਸ ਦੌਰਾਨ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਸ੍ਰੀਨਗਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਸ਼ੇਖ਼ ਅਬਦੁਲ ਰਾਸ਼ਿਦ ਦੀ ਅਵਾਮੀ ਇਤਿਹਾਦ ਪਾਰਟੀ (ਏਆਈਪੀ) ਤੇ ਜਮਾਤ-ਏ-ਇਸਲਾਮੀ ਵਿਚਾਲੇ ਗੱਠਜੋੜ ਦੀ ਡੋਰ ਕਿਸੇ ਹੋਰ ਦੇ ਹੱਥ ਹੈ ਤੇ ਦੋਵੇਂ ਪਾਰਟੀਆਂ ਉਸ ਦੇ ਇਸ਼ਾਰੇ ’ਤੇ ਨੱਚ ਰਹੀਆਂ ਹਨ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter