21 Dec 2024

ਐੱਸਕੇਐੱਮ ਵੱਲੋਂ ਹਰਿਆਣਾ ਚੋਣਾਂ ’ਚ ਭਾਜਪਾ ਦਾ ਵਿਰੋਧ ਕਰਨ ਦਾ ਸੱਦਾ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ ਕਿਸਾਨ ਭਵਨ ਵਿੱਚ ਹੋਈ। ਜੋਗਿੰਦਰ ਸਿੰਘ ਉਗਰਾਹਾਂ, ਪੁਰਸ਼ੋਤਮ ਸ਼ਰਮਾ, ਸਤਿਆਵਾਨ, ਰਮਿੰਦਰ ਸਿੰਘ ਪਟਿਆਲਾ ਅਤੇ ਸੁਨੀਲਮ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਐੱਸਕੇਐੱਮ ਦੇ 34 ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਐੱਸਕੇਐੱਮ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ ਸਬੰਧੀ ਵਿਚਾਰ-ਚਰਚਾ ਕੀਤੀ ਅਤੇ ਹਰਿਆਣਾ, ਜੰਮੂ-ਕਸ਼ਮੀਰ, ਮਹਾਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਐੱਸਕੇਐੱਮ ਨੇ ਹਰਿਆਣਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ’ਚੋਂ ਭਾਜਪਾ ਦਾ ਸਫਾਇਆ ਕਰਨ ਦੀ ਅਪੀਲ ਕੀਤੀ ਤਾਂ ਜੋ 3 ਖੇਤੀ ਕਾਨੂੰਨਾਂ ਖ਼ਿਲਾਫ਼ 13 ਮਹੀਨੇ ਚੱਲੇ ਕਿਸਾਨ ਅੰਦੋਲਨ ਦੇ 736 ਸ਼ਹੀਦਾਂ ਲਈ ਢੁਕਵੀਂ ਯਾਦਗਾਰ ਦਾ ਨਿਰਮਾਣ ਯਕੀਨੀ ਕੀਤਾ ਜਾ ਸਕੇ। ਐੱਸਕੇਐੱਮ ਦੇ ਆਗੂ ਰਮਿੰਦਰ ਸਿੰਘ ਪਟਿਆਲ ਨੇ ਕਿਹਾ ਕਿ ਅੱਜ ਮੀਟਿੰਗ ਵਿੱਚ 23 ਸਤੰਬਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤਹਿਤ 4 ਲੇਬਰ ਕੋਡਾਂ ਨੂੰ ਲਾਗੂ ਕਰਨ, ਜਨਤਕ ਖੇਤਰ ਦੇ ਨਿੱਜੀਕਰਨ, ਰੁਜ਼ਗਾਰ ਦੇ ਠੇਕਾਕਰਨ ਅਤੇ ਭਰਤੀ ਨੀਤੀ ’ਤੇ ਪਾਬੰਦੀ ਖ਼ਿਲਾਫ਼ ‘ਕਾਲਾ ਦਿਵਸ’ ਮਨਾਉਣ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਦੇਸ਼ ਭਰ ਵਿੱਚ ਕਾਰਪੋਰੇਟ ਵਿਰੋਧੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ। ਇਸੇ ਤਰ੍ਹਾਂ 3 ਅਕਤੂਬਰ ਨੂੰ ਲਖੀਮਪੁਰ ਖੀਰੀ ਮਾਮਲੇ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਸ਼ਹੀਦੀ ਦਿਵਸ ਮਨਾਇਆ ਜਾਵੇਗਾ।
ਐੱਸਕੇਐੱਮ ਦੇ ਆਗੂਆਂ ਨੇ ਡਿਜੀਟਲ ਖੇਤੀਬਾੜੀ ਮਿਸ਼ਨ ਦੀ ਨਿਖੇਧੀ ਕੀਤੀ ਅਤੇ ਡੀਏਪੀ, ਬੀਜਾਂ ਅਤੇ ਕੀਟਨਾਸ਼ਕਾਂ ਦੀ ਕਮੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਐੱਸਕੇਐੱਮ ਨੇ ਮੀਟਿੰਗ ਵਿੱਚ ਪੰਜਾਬ ਪੁਲੀਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫ਼ਤਾਰੀ ਦੀ ਵੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਲੰਘੇ ਦਿਨ ਹਾਦਸੇ ਦਾ ਸ਼ਿਕਾਰ ਹੋਏ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੇਂਡੂ ਮਜ਼ਦੂਰ ਜਥੇਬੰਦੀਆਂ ਵੱਲੋਂ ਪੀੜਤਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter