21 Dec 2024

ਬਾਲ ਪੋਰਨ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ: ਸੁਪਰੀਮ ਕੋਰਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲੇ ਵਿਚ ਬਾਲ ਪੋਰਨੋਗ੍ਰਾਫੀ ਦੇਖਣ ਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ ਤੇ ਸੂਚਨਾ ਤਕਨਾਲੋਜੀ ਕਾਨੂੰਨ ਤਹਿਤ ਅਪਰਾਧ ਕਰਾਰ ਦਿੱਤਾ ਹੈ। ਕੋਰਟ ਨੇ ਸੁਝਾਅ ਦਿੱਤਾ ਕਿ ਸੰਸਦ ਪੋਕਸੋ ਐਕਟ ਵਿਚ ਸੋਧ ਬਾਰੇ ਗੰਭੀਰਤਾ ਨਾਲ ਵਿਚਾਰ ਕਰੇ ਤਾਂ ਕਿ ‘ਚਾਈਲਡ ਪੋਰਨੋਗ੍ਰਾਫ਼ੀ’ ਸ਼ਬਦ ਦੀ ਥਾਂ ‘ਬੱਚਿਆਂ ਦਾ ਜਿਨਸੀ ਸ਼ੋਸ਼ਣ ਅਤੇ ਦੁਰਾਚਾਰ ਵਾਲੀ ਸਮੱਗਰੀ’ ਸ਼ਬਦ ਵਰਤਿਆ ਜਾ ਸਕੇ ਅਤੇ ਅਜਿਹੇ ਅਪਰਾਧਾਂ ਦੀ ਹਕੀਕਤ ਵਧੇਰੇ ਸਹੀ ਢੰਗ ਨਾਲ ਦਰਸਾਈ ਜਾ ਸਕੇ। ਸੁਪਰੀਮ ਕੋਰਟ ਨੇ ਕਿਹਾ ਕਿ ਹਾਲ ਦੀ ਘੜੀ ਆਰਡੀਨੈਂਸ ਜ਼ਰੀਏ ਪੋਕਸੋ ਐਕਟ ਵਿਚ ਸੋਧ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਅਦਾਲਤਾਂ ਨੂੰ ਕਿਹਾ ਕਿ ਉਹ ਕਿਸੇ ਵੀ ਨਿਆਂਇਕ ਹੁਕਮ ਜਾਂ ਫ਼ੈਸਲੇ ਵਿਚ ‘ਚਾਈਲਡ ਪੋਰਨੋਗ੍ਰਾਫ਼ੀ’ ਸ਼ਬਦ ਦੀ ਵਰਤੋਂ ਨਾ ਕਰਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ ਮਹਿਜ਼ ਡਾਊਨਲੋਡ ਕਰਨਾ ਤੇ ਦੇਖਣਾ ਪੋਕਸੋ ਐਕਟ ਤੇ ਆਈਟੀ ਐਕਟ ਤਹਿਤ ਅਪਰਾਧ ਨਹੀਂ ਹੈ। ਬੈਂਚ, ਜਿਸ ਵਿਚ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਸਨ, ਨੇ ਬਾਲ ਪੋਰਨੋਗ੍ਰਾਫ਼ੀ ਤੇ ਇਸ ਦੇ ਕਾਨੂੰਨੀ ਸਿੱਟਿਆਂ ਬਾਰੇ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਬੈਂਚ ਨੇ ਕਿਹਾ, ‘ਅਸੀਂ ਸੰਸਦ ਨੂੰ ਸੁਝਾਅ ਦਿੱਤਾ ਹੈ ਕਿ ਉਹ ਪੋਕਸੋ (ਐਕਟ) ਵਿਚ ਸੋਧ ਕਰੇ ਤਾਂ ਕਿ ਬਾਲ ਪੋਰਨੋਗ੍ਰਾਫ਼ੀ ਦੀ ਪਰਿਭਾਸ਼ਾ ਦਾ ‘ਬੱਚਿਆਂ ਨਾਲ ਜਿਨਸੀ ਸ਼ੋਸ਼ਣ ਤੇ ਦੁਰਾਚਾਰ ਸਮੱਗਰੀ’ ਵਜੋਂ ਹਵਾਲਾ ਦਿੱਤਾ ਜਾ ਸਕੇ। ਅਸੀਂ ਇਸ ਬਾਰੇ ਆਰਡੀਨੈਂਸ ਲਿਆਉਣ ਦਾ ਸੁਝਾਅ ਦਿੱਤਾ ਹੈ।’ ਸੁਪਰੀਮ ਕੋਰਟ ਨੇ ਇਹ ਫੈਸਲਾ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 11 ਜਨਵਰੀ ਨੂੰ 28 ਸਾਲਾ ਵਿਅਕਤੀ, ਜਿਸ ਉੱਤੇ ਆਪਣੇ ਮੋਬਾਈਲ ਫੋਨ ਵਿਚ ਬੱਚਿਆਂ ਨਾਲ ਸਬੰਧਤ ਪੋਰਨੋਗ੍ਰਾਫਿਕ ਵਿਸ਼ਾ-ਵਸਤੂ ਡਾਊਨਲੋਡ ਕਰਨ ਦਾ ਦੋਸ਼ ਸੀ, ਖ਼ਿਲਾਫ਼ ਫੌਜਦਾਰੀ ਕਾਰਵਾਈ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਉਸ ਵਿਅਕਤੀ ਖ਼ਿਲਾਫ਼ ਫੌਜਦਾਰੀ ਕਾਰਵਾਈ ਨੂੰ ਬਹਾਲ ਰੱਖਦਿਆਂ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਗ਼ਲਤ ਸੀ। ਬੈਂਚ ਨੇ ਕਿਹਾ ਕਿ ਸੈਸ਼ਨਜ਼ ਕੋਰਟ ਹੁਣ ਇਸ ਕੇਸ ਨਾਲ ਨਵੇਂ ਸਿਰੇ ਤੋਂ ਸਿੱਝੇਗੀ। ਸੁਪਰੀਮ ਕੋਰਟ ਨੇ ਸਬੰਧਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦਿੰਦਿਆਂ ਹਾਈ ਕੋਰਟ ਦੇ ਫੈਸਲੇ ਨੂੰ ਜ਼ਾਲਮਾਨਾ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਸੁਣਵਾਈ ਦੋਰਾਨ ਦੋ ਪਟੀਸ਼ਨਰ ਸੰਸਥਾਵਾਂ- ਜਸਟ ਰਾਈਟਸ ਫਾਰ ਚਿਲਡਰਨ ਅਲਾਇੰਸ (ਫਰੀਦਾਬਾਦ ਅਧਾਰਿਤ) ਤੇ ਬਚਪਨ ਬਚਾਓ ਅੰਦੋਲਨ (ਦਿੱਲੀ ਅਧਾਰਿਤ)- ਵੱਲੋਂ ਪੇਸ਼ ਸੀਨੀਅਰ ਵਕੀਲ ਐੱਚ.ਐੱਸ.ਫੂਲਕਾ ਦੇ ਇਸ ਦਲੀਲ ਦਾ ਵੀ ਨੋਟਿਸ ਲਿਆ ਕਿ ਹਾਈ ਕੋਰਟ ਦਾ ਫੈਸਲਾ ਇਸ ਸਬੰਧੀ ਕਾਨੂੰਨਾਂ ਤੋਂ ਉਲਟ ਸੀ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter