21 Dec 2024

ਜੈਸ਼ੰਕਰ ਵੱਲੋਂ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

ਨਿਊਯਾਰਕ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ। ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਤੋਂ ਭਾਵ ਕਿਸੇ ਸਮਝੌਤੇ ਦੀ ਅਜਿਹੀ ਵਿਸ਼ਾ ਵਸਤੂ ਤਿਆਰ ਕਰਨ ਦੀ ਪ੍ਰਕਿਰਿਆ ਤੋਂ ਹੈ, ਜਿਸ ਨੂੰ ਸਵੀਕਾਰ ਕਰਨ ਅਤੇ ਜਿਸ ’ਤੇ ਦਸਤਖ਼ਤ ਕਰਨ ਲਈ ਸਾਰੀਆਂ ਧਿਰਾਂ ਸਹਿਮਤ ਹੋਣ। ਜੀ-4 ਮੁਲਕਾਂ ’ਚ ਬ੍ਰਾਜ਼ੀਲ, ਜਰਮਨੀ, ਭਾਰਤ ਤੇ ਜਪਾਨ ਸ਼ਾਮਲ ਹਨ।
ਅਧਿਕਾਰਤ ਯਾਤਰਾ ’ਤੇ ਅਮਰੀਕਾ ਆਏ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਆਮ ਸਭਾ ਦੇ 79ਵੇਂ ਸੈਸ਼ਨ ਦੇ ਇੱਕ ਪਾਸੇ ਜਪਾਨ ਦੀ ਵਿਦੇਸ਼ ਮੰਤਰੀ ਯੋਕੋ ਕਾਮੀਕਾਵਾ, ਜਰਮਨੀ ਦੀ ਵਿਦੇਸ਼ ਮੰਤਰੀ ਐਨਾਲੇਨਾ ਬੇਅਰਬਾਕ ਅਤੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮਾਓਰੋ ਵਿਏਰਾ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਲਿਖਿਆ, ‘ਅੱਜ ਨਿਊਯਾਰਕ ’ਚ ਆਪਣੇ ਹਮਰੁਤਬਿਆਂ ਐਨਾਲੇਨਾ ਬੇਅਰਬਾਕ, ਯੋਕੋ ਕਾਮੀਕਾਵਾ ਅਤੇ ਮਾਓਰੋ ਵਿਏਰਾ ਨਾਲ ਜੀ-4 ਵਿਦੇਸ਼ ਮੰਤਰੀਆਂ ਦੀ ਰਵਾਇਤੀ ਮੀਟਿੰਗ ’ਚ ਸ਼ਾਮਲ ਹੋ ਕੇ ਖੁਸ਼ੀ ਹੋਈ। ਜੀ-4 ਨੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।’ ਭਾਰਤ, ਸੁਰੱਖਿਆ ਕੌਂਸਲ ’ਚ ਸੁਧਾਰ ਲਈ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਮੋਹਰੀ ਰਿਹਾ ਹੈ ਅਤੇ ਉਸ ਦਾ ਕਹਿਣਾ ਹੈ ਕਿ 1945 ’ਚ ਸਥਾਪਤ 15 ਦੇਸ਼ਾਂ ਦੀ ਕੌਂਸਲ 21ਵੀਂ ਸਦੀ ਦੇ ਮਕਸਦ ਪੂਰੇ ਕਰਨ ਲਈ ਢੁੱਕਵੀਂ ਨਹੀਂ ਹੈ। ਉਸ ਦਾ ਮੰਨਣਾ ਹੈ ਕਿ ਇਹ ਸਮਕਾਲੀ ਭੂ-ਰਾਜਨੀਤਕ ਸੱਚਾਈਆਂ ਦੀ ਨਿਸ਼ਾਨਦੇਹੀ ਨਹੀਂ ਕਰਦੀ। ਧੜਿਆਂ ’ਚ ਵੱਡੀ ਹੋਈ ਸੁਰੱਖਿਆ ਕੌਂਸਲ ਸ਼ਾਂਤੀ ਤੇ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ’ਚ ਨਾਕਾਮ ਰਹੀ ਹੈ। ਉਸ ਦੇ ਮੈਂਬਰ ਯੂਕਰੇਨ ਜੰਗ ਤੇ ਇਜ਼ਰਾਈਲ-ਹਮਾਸ ਜੰਗ ਜਿਹੇ ਮੁੱਦਿਆਂ ’ਤੇ ਵੰਡੇ ਹੋਏ ਹਨ। ਜੈਸ਼ੰਕਰ ਨੇ ਵੈਨੇਜ਼ੁਏਲਾ ਤੋਂ ਆਪਣੇ ਹਮਰੁਤਬਾ ਯਵਾਨ ਗਿਲ ਨਾਲ ਵੀ ਊਰਜਾ ਤੇ ਆਰਥਿਕ ਸਹਿਯੋਗ ਤੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਵਿਦੇਸ਼ ਮੰਤਰੀ ਨੇ ਬੰਗਲਾਦੇਸ਼ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਤੌਹੀਦ ਹੁਸੈਨ ਨਾਲ ਮੁਲਾਕਾਤ ਕਰਕੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਬਾਰੇ ਵੀ ਚਰਚਾ ਕੀਤੀ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter