21 Dec 2024

ਰਾਹੁਲ ਗਾਂਧੀ ਨੂੰ ਤਾਂ ਐੱਮਐੱਸਪੀ ਦਾ ਮਤਲਬ ਤੱਕ ਨਹੀਂ ਪਤਾ: ਸ਼ਾਹ

ਰੇਵਾੜੀ: ਕਿਸਾਨਾਂ ਦੇ ਹਿੱਤਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਪੁੱਛਿਆ ਕਿ ਕੀ ਉਹ ਐੱਮਐੱਸਪੀ ਦਾ ਪੂਰਾ ਮਤਲਬ ਜਾਣਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ 24 ਫ਼ਸਲਾਂ ਖਰੀਦ ਰਹੀ ਹੈ। ਅਮਿਤ ਸ਼ਾਹ ਨੇ ਰੇਵਾੜੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਅਤੇ ਰਾਖਵਾਂਕਰਨ ਦੇ ਮੁੱਦੇ ’ਤੇ ਕਾਂਗਰਸ ਉੱਤੇ ਨਿਸ਼ਾਨਾ ਸੇਧਿਆ। ਸ਼ਾਹ ਨੇ ਕਿਸਾਨਾਂ ਦੇ ਮੁੱਦਿਆਂ ’ਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੁਝ ਐੱਨਜੀਓ ਨੇ ਰਾਹੁਲ ‘ਬਾਬਾ’ ਨੂੰ ਕਿਹਾ ਹੈ ਕਿ ਐੱਮਐੱਸਪੀ ਦੇ ਨਾਂ ’ਤੇ ਉਨ੍ਹਾਂ ਨੂੰ ਵੋਟਾਂ ਮਿਲਣਗੀਆਂ। ਉਨ੍ਹਾਂ ਪੁੱਛਿਆ, ‘ਰਾਹੁਲ ਬਾਬਾ, ਤੁਸੀਂ ਐੱਮਐੱਸਪੀ ਦਾ ਪੂਰਾ ਨਾਂ ਜਾਣਦੇ ਹੋ? ਕੀ ਤੁਸੀਂ ਇਹ ਵੀ ਜਾਣਦੇ ਹੋ ਕਿ ਕਿਹੜੀ ਹਾੜੀ ਦੀ ਫ਼ਸਲ ਹੈ ਅਤੇ ਕਿਹੜੀ ਸਾਉਣੀ ਦੀ ਫ਼ਸਲ ਹੈ?’
ਸ਼ਾਹ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਐੱਸਐੱਸਪੀ ’ਤੇ 24 ਫ਼ਸਲਾਂ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ, ‘ਹਰਿਆਣਾ ਦੇ ਕਾਂਗਰਸ ਨੇਤਾ ਦੱਸਣ ਕਿ ਕਿਹੜਾ ਕਾਂਗਰਸ ਸ਼ਾਸਿਤ ਰਾਜ ਇੰਨੀਆਂ ਫ਼ਸਲਾਂ ਖਰੀਦ ਰਿਹਾ ਹੈ।’ ਸ਼ਾਹ ਨੇ ਪੁੱਛਿਆ, ‘ਕਰਨਾਟਕ ਅਤੇ ਤਿਲੰਗਾਨਾ ਵਿੱਚ ਐੱਮਐੱਸਪੀ ’ਤੇ ਕਿੰਨੀਆਂ ਫ਼ਸਲਾਂ ਖ਼ਰੀਦੀਆਂ ਜਾ ਰਹੀਆਂ ਹਨ?’ ਉਨ੍ਹਾਂ ਕਿਹਾ, ‘ਕਾਂਗਰਸ ਸ਼ਾਸਨ ਦੌਰਾਨ ਝੋਨੇ ਦੀ ਖ਼ਰੀਦ 1300 ਰੁਪਏ ਪ੍ਰਤੀ ਕੁਇੰਟਲ ਸੀ ਪਰ ਹੁਣ 2300 ਰੁਪਏ ਪ੍ਰਤੀ ਕੁਇੰਟਲ ’ਤੇ ਝੋਨਾ ਖਰੀਦਿਆ ਜਾਂਦਾ ਹੈ ਅਤੇ ਜੇ ਤੁਸੀਂ ਹਰਿਆਣਾ ਵਿੱਚ ਭਾਰਤ ਦੀ ਸਰਕਾਰ ਚੁਣਦੇ ਹੋ ਤਾਂ ਅਸੀਂ 3100 ਰੁਪਏ ਪ੍ਰਤੀ ਕੁਇੰਟਲ ’ਤੇ ਝੋਨਾ ਖਰੀਦਾਂਗੇ।’ ਅਮਿਤ ਸ਼ਾਹ ਨੇ ਕਿਹਾ ਕਿ ਇਹ ਨਰਿੰਦਰ ਮੋਦੀ ਸਰਕਾਰ ਹੈ, ਜਿਸ ਨੇ ‘ਵਨ ਰੈਂਕ ਵਨ ਪੈਨਸ਼ਨ’ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਨੂੰ ਪੂਰਾ ਕੀਤਾ ਹੈ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter