21 Dec 2024

ਪਰਾਲੀ ਮਾਮਲਾ: ਕਮਿਸ਼ਨ ਦੀ ਕਾਰਵਾਈ ਰਿਪੋਰਟ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਪੰਜਾਬ, ਹਰਿਆਣਾ ਤੇ ਯੂਪੀ ਵਿਚ ਪਰਾਲੀ ਸਾੜਨ ਕਰਕੇ ਦਿੱਲੀ-ਐੱਨਸੀਆਰ ਵਿਚ ਹੁੰਦੇ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਜਾਰੀ ਆਪਣੀਆਂ ਹਦਾਇਤਾਂ ਬਾਰੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਵੱਲੋਂ ਦਾਇਰ ਕਾਰਵਾਈ ਰਿਪੋਰਟ ’ਤੇੇ ਵੀਰਵਾਰ ਨੂੰ ਗੌਰ ਕਰ ਸਕਦੀ ਹੈ। ਜਸਟਿਸ ਅਭੈ ਐੱਸ.ਓਕਾ, ਜਸਟਿਸ ਅਹਿਸਾਨੂਦੀਨ ਅਮਾਨੁੱਲ੍ਹਾ ਤੇ ਜਸਟਿਸ ਅਗਸਟੀਨ ਮਸੀਹ ਖੇਤਰ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੀ ਮੰਗ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਹੈ। ਭਲਕ ਦੀ ਸੁਣਵਾਈ ਇਸ ਲਈ ਵੀ ਅਹਿਮ ਹੈ ਕਿਉਂਕਿ ਸਰਬਉੱਚ ਅਦਾਲਤ ਨੇ 27 ਸਤੰਬਰ ਦੀ ਪਿਛਲੀ ਸੁਣਵਾਈ ਦੌਰਾਨ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ’ਚ ਨਾਕਾਮ ਰਹਿਣ ਬਦਲੇ ਸੀਏਕਿਊਐੱਮ ਦੀ ਝਾੜਝੰਬ ਕੀਤੀ ਸੀ। ਸੁਪਰੀਮ ਕੋਰਟ ਨੇ ਕਮਿਸ਼ਨ ਵੱਲੋਂ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਅਦਾਲਤ ਨੇ ਕਮਿਸ਼ਨ ਵੱਲੋਂ ਚੁੱਕੇ ਕਦਮਾਂ ਨੂੰ ਗੈਰਤਸੱਲੀਬਖ਼ਸ਼ ਦੱਸਦਿਆਂ ਕਿਹਾ ਸੀ ਕਿ ਉਹ ਕੌਮੀ ਰਾਜਧਾਨੀ ਖੇਤਰ ਤੇ ਨਾਲ ਲੱਗਦੇ ਇਲਾਕੇ ਐਕਟ 2021 ਤਹਿਤ ਮਿਲੀਆਂ ਤਾਕਤਾਂ ਨੂੰ ਅਮਲ ਵਿਚ ਲਿਆਉਂਦਿਆਂ ਪਰਾਲੀ ਸਾੜਨ ਤੇ ਹੋਰ ਕਾਰਨਾਂ ਕਰਕੇ ਹੁੰਦੇ ਹਵਾ ਪ੍ਰਦੂਸ਼ਣ ਨੂੰ ਰੋਕੇ। ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਕਮਿਸ਼ਨ ਇਹ ਯਕੀਨੀ ਬਣਾਏ ਕਿ ਪਰਾਲੀ ਸਾੜਨ ਤੋਂ ਰੋਕਣ ਦੇ ਬਦਲ ਵਜੋਂ ਮੁਹੱਈਆ ਕਰਵਾਏ ਸਾਜ਼ੋ-ਸਾਮਾਨ ਦੀ ਜ਼ਮੀਨੀ ਪੱਧਰ ’ਤੇ ਵਰਤੋਂ ਯਕੀਨੀ ਬਣੇ। ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਤੇ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕਾਂ ਕੀਤੀਆਂ ਹਨ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter