21 Dec 2024

ਕਿਸਾਨਾਂ ਵੱਲੋਂ ਪੰਜਾਬ ਸਣੇ ਪੰਜ ਰਾਜਾਂ ’ਚ ਰੇਲਾਂ ਦਾ ਚੱਕਾ ਜਾਮ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਰੇਲ ਗੱਡੀਆਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਤੋਂ ਵੱਧ ਥਾਵਾਂ ’ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤੇ। ਕਿਸਾਨਾਂ ਤੇ ਮਜ਼ਦੂਰਾਂ ਨੇ ਰੇਲਵੇ ਟਰੈਕ ’ਤੇ ਦੋ ਘੰਟੇ ਬੈਠ ਕੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।
ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਕਿਸਾਨ ਧਰਨਿਆਂ ਨੂੰ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਪੈਦਲ ਵਾਪਸ ਜਾ ਰਹੇ ਕਿਸਾਨਾਂ ਨੂੰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਆਪਣੀ ਤੇਜ਼ ਰਫ਼ਤਾਰ ਐੱਸਯੂਵੀ ਨਾਲ ਦਰੜ ਦਿੱਤਾ ਸੀ। ਇਸ ਘਟਨਾ ਵਿਚ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਜਾਨ ਗਈ ਸੀ। ਆਗੂਆਂ ਨੇ ਕਿਹਾ ਕਿ ਇਸ ਘਟਨਾ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਧਰਨਿਆਂ ਨੂੰ ਪਰਮਜੀਤ ਮੱਧ ਪ੍ਰਦੇਸ਼, ਅਨੰਦ ਤਾਮਿਲਨਾਡੂ, ਜਸਵਿੰਦਰ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਸੁਖਵਿੰਦਰ ਸਿੰਘ ਸਭਰਾ, ਜੰਗ ਸਿੰਘ ਭਟੇਰੀ, ਦਿਲਬਾਗ ਸਿੰਘ ਗਿੱਲ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਗੁਰ ਅਮਨੀਤ ਮਾਂਗਟ, ਮਨਜੀਤ ਸਿੰਘ ਰਾਏ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter