21 Dec 2024

ਅਗਲੇ 10 ਸਾਲਾਂ ਵਿੱਚ ਦੇਸ਼ ਭਰ ’ਚ 75,000 ਮੈਡੀਕਲ ਸੀਟਾਂ ਵਧਾਉਣ ਦੀ ਤਜਵੀਜ਼: ਸ਼ਾਹ

ਅਹਿਮਦਾਬਾਦ- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਕੇਂਦਰ ਸਰਕਾਰ ਵੱਲੋਂ ਅਗਲੇ 10 ਸਾਲਾਂ ’ਚ ਦੇਸ਼ ਭਰ ਵਿੱਚ 75,000 ਮੈਡੀਕਲ ਸੀਟਾਂ ਵਧਾਏ ਜਾਣ ਦੀ ਤਜਵੀਜ਼ ਹੈ। ਉਹ ਟਰੱਸਟ ਵੱਲੋਂ ਚਲਾਏ ਜਾਂਦੇ ਹਸਪਤਾਲ ‘ਹੀਰਾਮਨੀ ਆਰੋਗਿਆਧਾਮ’ ਦਾ ਉਦਘਾਟਨ ਕਰਨ ਤੋਂ ਬਾਅਦ ਨੇੜਲੇ ਪਿੰਡ ਅਡਲਾਜ ਵਿੱਚ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ। ਸ੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਹਤ ਸਹੂਲਤਾਂ ਦੇ ਖੇਤਰ ਪ੍ਰਤੀ ਇਕ ਸੰਪੂਰਨ ਸੋਚ ਅਪਣਾਈ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਮੋਦੀ ਨੇ ਦੇਸ਼ ਵਿੱਚ ਮੁੱਢਲੇ ਤੇ ਕਮਿਊਨਿਟੀ ਸਿਹਤ ਕੇਂਦਰਾਂ ਦੇ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਧਿਆਨ ਦਿੱਤਾ। ਉਨ੍ਹਾਂ ਕਿਹਾ, ‘10 ਸਾਲਾਂ ’ਚ ਮੈਡੀਕਲ ਦੀਆਂ 75,000 ਸੀਟਾਂ ਹੋਰ ਵਧਾਉਣ ਦਾ ਟੀਚਾ ਮਿੱਥਿਆ ਹੈ।’
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਡਰੱਗ ਕਾਰੋਬਾਰ ਨਾਲ ਜੁੜੇ 5600 ਕਰੋੜ ਰੁਪਏ ਦੇ ਨਸ਼ੇ ਜ਼ਬਤ ਕਰਨ ਦੇ ਮਾਮਲੇ ਵਿੱਚ ਕਾਂਗਰਸ ਦੇ ਇਕ ਪ੍ਰਸਿੱਧ ਆਗੂ ਦੀ ਸ਼ਮੂਲੀਅਤ ਬੇਹੱਦ ਖ਼ਤਰਨਾਕ ਤੇ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਰੇਕ ਕਿਸੇ ਨੇ ਨਸ਼ਿਆਂ ਕਾਰਨ ਪੰਜਾਬ, ਹਰਿਆਣਾ ਤੇ ਸਮੁੱਚੇ ਉੱਤਰ ਭਾਰਤ ਵਿੱਚ ਨੌਜਵਾਨਾਂ ਦੀ ਦੁਰਦਸ਼ਾ ਦੇਖੀ ਹੈ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter