ਕੇਂਦਰ ਦੀ ਮਦਦ ਤੋਂ ਬਿਨਾਂ ਹਿਮਾਚਲ ਸਰਕਾਰ ਨਹੀਂ ਚੱਲ ਸਕਦੀ: ਨੱਢਾ
ਸ਼ਿਮਲਾ/ਬਿਲਾਸਪੁਰ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਦੀ ਮਦਦ ਤੋਂ ਬਿਨਾ ਕਾਂਗਰਸ ਇਕ ਦਿਨ ਵੀ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨਹੀਂ ਚਲਾ ਸਕਦੀ ਹੈ। ਬਿਲਾਸਪੁਰ ਵਿੱਚ ਭਾਜਪਾ ਦੀ ਸੂਬਾ ਇਕਾਈ ਵੱਲੋਂ ਕਰਵਾਏ ਗਏ ‘ਅਭਿਨੰਦਨ ਸਮਾਰੋਹ’ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਮਾਲੀਆ ਘਾਟੇ ਦੀ ਗ੍ਰਾਂਟ ਦੇ ਤੌਰ ’ਤੇ 500 ਕਰੋੜ ਰੁਪਏ ਅਤੇ ਤਨਖ਼ਾਹਾਂ ਤੇ ਪੈਨਸ਼ਨਾਂ ਦੇ ਭੁਗਤਾਨ ਲਈ ਗ੍ਰਾਂਟ ਦੇ ਤੌਰ ’ਤੇ 800 ਕਰੋੜ ਰੁਪਏ ਦਿੰਦੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਖ-ਵੱਖ ਮੌਕਿਆਂ ’ਤੇ ਵੱਖੋ-ਵੱਖਰੀ ਗੱਲ ਕਰਦੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਨੇ ਕਿਹਾ, ‘ਜਦੋਂ ਉਹ ਹਿਮਾਚਲ ਪ੍ਰਦੇਸ਼ ਵਿੱਚ ਅਤੇ ਚੋਣਾਂ ਦੌਰਾਨ ਬੋਲਦੇ ਹਨ ਤਾਂ ਕਹਿੰਦੇ ਹਨ ਕਿ ਸੂਬੇ ਨੂੰ ਕੇਂਦਰ ਤੋਂ ਕੁਝ ਨਹੀਂ ਮਿਲਦਾ, ਜਦਕਿ ਦੂਜੇ ਪਾਸੇ, ਦਿੱਲੀ ਵਿੱਚ ਉਹ ਵਿੱਤੀ ਮਦਦ ਲਈ ਧੰਨਵਾਦ ਕਰਦੇ ਹਨ ਅਤੇ ਹੋਰ ਵਧੇਰੇ ਮਦਦ ਦੀ ਅਪੀਲ ਕਰਦੇ ਹਨ।’
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...