21 Dec 2024

ਕੇਜਰੀਵਾਲ ਵੱਲੋਂ ਭਾਜਪਾ ਸ਼ਾਸਿਤ ਸੂਬਿਆਂ ’ਚ ਬਿਜਲੀ ਮੁਫ਼ਤ ਦੇਣ ਦੀ ਚੁਣੌਤੀ

ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸ਼ਾਸਨ ਵਾਲੇ 22 ਸੂਬਿਆਂ ਨੂੰ ਮੁਫ਼ਤ ਬਿਜਲੀ ਦੇਣ। ਉਨ੍ਹਾਂ ਵਾਅਦਾ ਕੀਤਾ ਕਿ ਜੇ ਉਹ ਇਸ ਮੰਗ ਨੂੰ ਮੰਨ ਲੈਂਦੇ ਹਨ ਤਾਂ ਉਹ ਭਗਵਾ ਪਾਰਟੀ ਲਈ ਪ੍ਰਚਾਰ ਕਰਨਗੇ। ਕੇਜਰੀਵਾਲ ਨੇ ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਨਵੰਬਰ ’ਚ ਝਾਰਖੰਡ ਅਤੇ ਮਹਾਰਾਸ਼ਟਰ ਨਾਲ ਕਰਾਉਣ ਦੀ ਵੀ ਚੁਣੌਤੀ ਦਿੱਤੀ ਅਤੇ ਕਿਹਾ ਕਿ ‘ਆਪ’ ਚੋਣਾਂ ਲਈ ਤਿਆਰ ਹੈ। ‘ਜਨਤਾ ਕੀ ਅਦਾਲਤ’ ਪ੍ਰੋਗਰਾਮ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਡਬਲ ਇੰਜਣ ਸਰਕਾਰਾਂ ਸੂਬਿਆਂ ’ਚ ਨਾਕਾਮ ਰਹੀਆਂ ਹਨ ਅਤੇ ਉਨ੍ਹਾਂ ਪੇਸ਼ੀਨਗੋਈ ਕੀਤੀ ਕਿ ਭਾਜਪਾ ਹਰਿਆਣਾ ਅਤੇ ਜੰਮੂ ਕਸ਼ਮੀਰ ’ਚੋਂ ਵੀ ਲਾਂਭੇ ਹੋ ਜਾਵੇਗੀ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੌਰਭ ਭਾਰਦਵਾਜ ਅਤੇ ਹੋਰ ਆਗੂਆਂ ਨੇ ਭਾਜਪਾ ਦੀ ਆਲੋਚਨਾ ਕੀਤੀ ਅਤੇ ਆਉਂਦੀਆਂ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਆਪਣੇ ਭਾਸ਼ਣ ਦੌਰਾਨ ਕੇਜਰੀਵਾਲ ਨੇ ਹੱਥ ’ਚ ਛੇ ‘ਰਿਉੜੀਆਂ’ ਵਾਲਾ ਪੈਕੇਟ ਫੜਿਆ ਹੋਇਆ ਸੀ ਅਤੇ ਕਿਹਾ ਕਿ ਹਰੇਕ ‘ਰਿਉੜੀ’ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਛੇ ਮੁਫ਼ਤ ਸੇਵਾਵਾਂ ਦਾ ਪ੍ਰਤੀਕ ਹਨ। ਇਨ੍ਹਾਂ ’ਚ ਮੁਫ਼ਤ ਬਿਜਲੀ-ਪਾਣੀ, ਮਹਿਲਾਵਾਂ ਲਈ ਬੱਸ ਸਫ਼ਰ, ਬਜ਼ੁਰਗਾਂ ਲਈ ਤੀਰਥ ਯਾਤਰਾ, ਸਿਹਤ ਸੰਭਾਲ ਅਤੇ ਸਿੱਖਿਆ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਰਿਉੜੀਆਂ’ ਵਾਲੇ ਪੈਕੇਟ ਲੋਕਾਂ ਨੂੰ ਵੰਡੇ ਜਾਣਗੇ ਅਤੇ ਅਪੀਲ ਕੀਤੀ ਕਿ ਉਹ ਇਸ ਨੂੰ ‘ਪ੍ਰਸਾਦ’ ਸਮਝਣ। ‘ਜਦੋਂ ਤੁਸੀਂ ਘਰ ਜਾਵੋ ਤਾਂ ਇਸ ਨਾਲ ‘ਪੂਜਾ’ ਕਰੋ ਅਤੇ ਹੋਰਾਂ ਨਾਲ ਇਹ ਸਾਂਝਾ ਕਰੋ।’ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਗਲਤੀ ਨਾਲ ਲੋਕਾਂ ਨੇ ਭਾਜਪਾ ਨੂੰ ਵੋਟਾਂ ਪਾ ਦਿੱਤੀਆਂ ਤਾਂ ਇਹ ਛੇ ਸਹੂਲਤਾਂ ਖ਼ਤਮ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀਟੀਸੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਜਿਹੀਆਂ ਸੇਵਾਵਾਂ ਨਿੱਜੀ ਕੰਪਨੀਆਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਕੋਈ ਲੋਕਤੰਤਰ ਨਹੀਂ ਹੈ ਅਤੇ ਇਹ ਐੱਲਜੀ ਦੇ ਸ਼ਾਸਨ ਹੇਠ ਹੈ। ਉਨ੍ਹਾਂ ਅਹਿਦ ਲਿਆ ਕਿ ਉਹ ਦਿੱਲੀ ਨੂੰ ਐੱਲਜੀ ਰਾਜ ਤੋਂ ਮੁਕਤ ਕਰਵਾ ਕੇ ਪੂਰਨ ਸੂਬੇ ਦਾ ਦਰਜਾ ਦਿਵਾਉਣਗੇ। ਜੇਲ੍ਹ ’ਚ ਇੰਸੁਲਿਨ ਰੋਕਣ ਦੇ ਦੋਸ਼ ਲਾਉਂਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ਫੇਲ੍ਹ ਹੋ ਸਕਦੀ ਸੀ ਅਤੇ ਉਹ ਮਰ ਵੀ ਸਕਦੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਮਿੱਥ ਕੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter