18 Oct 2024

ਭੁਪਾਲ ’ਚੋਂ 1,814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ

ਅਹਿਮਦਾਬਾਦ-ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਨੇ ਕਿਹਾ ਕਿ ਇਕ ਸਾਂਝੀ ਮੁਹਿੰਮ ਤਹਿਤ ਅਧਿਕਾਰੀਆਂ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਦੀ ਫੈਕਟਰੀ ’ਚੋਂ ਐੱਮਡੀ ਡਰੱਗ ਅਤੇ ਉਸ ਨੂੰ ਬਣਾਉਣ ਵਾਲੀ 1,814 ਕਰੋੜ ਰੁਪਏ ਮੁੱਲ ਦੀ ਸਮੱਗਰੀ ਬਰਾਮਦ ਕੀਤੀ ਹੈ। ਜਾਂਚ ਏਜੰਸੀ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ‘ਐਕਸ’ ’ਤੇ ਇਕ ਪੋਸਟ ਪਾ ਕੇ ਦੱਸਿਆ ਕਿ ਗੁਜਰਾਤ ਅਤਿਵਾਦੀ ਵਿਰੋਧੀ ਦਸਤੇ (ਏਟੀਐੱਸ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ, ਦਿੱਲੀ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਕਾਬਲੇ ’ਚ ਵੱਡੀ ਪ੍ਰਾਪਤੀ ਲਈ ਗੁਜਰਾਤ ਏਟੀਐੱਸ ਅਤੇ ਐੱਨਸੀਬੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਅਹਿਮ ਹਨ। ਮੰਤਰੀ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮਰਪਣ ਭਾਵਨਾ ਸ਼ਲਾਘਾਯੋਗ ਹੈ।
ਨਵੀਂ ਦਿੱਲੀ: ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਤਕਰੀਬਨ 5600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਪੰਜਾਬ ਦੇ ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ’ਚ ਸੀ। ਅੰਮ੍ਰਿਤਸਰ ਦੇ ਇੱਕ ਪਿੰਡ ’ਚ ਛਾਪੇ ਦੌਰਾਨ ਉਸ ਤੋਂ ਇੱਕ ਟੋਇਟਾ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਅਕਤੂਬਰ ਨੂੰ ਦਿੱਲੀ ਪੁਲੀਸ ਨੇ ਸ਼ਹਿਰ ’ਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਖੇਪ ਫੜੀ ਜਿਸ ’ਚ 560 ਕਿਲੋ ਕੋਕੀਨ ਤੇ 40 ਕਿਲੋ ਹਾਈਡਰੋਪੋਨਿਕ ਮੈਰੀਜੁਆਨਾ ਜ਼ਬਤ ਕੀਤਾ ਗਿਆ। ਇਸ ਦੀ ਅਨੁਮਾਨਤ ਕੀਮਤ ਤਕਰੀਬਨ 5,620 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲੀਸ ਨੇ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 602 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੀ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ।

More in ਦੇਸ਼

ਨਵੀਂ ਦਿੱਲੀ-ਕੇਂਦਰ ਮੰਤਰੀ ਮੰਡਲ ਨੇ ਅੱਜ 2025-26 ਦੇ ਹਾੜ੍ਹੀ ਮਾਰਕੀਟਿੰਗ ਸੀਜ਼ਨ ਲਈ ਕਣਕ ਦਾ ਘੱਟੋ-ਘੱਟ...
ਨਵੀਂ ਦਿੱਲੀ-ਬੰਬ ਦੀ ਧਮਕੀ ਕਾਰਨ ਏਅਰ ਇੰਡੀਆ ਉਡਾਣ ਨੂੰ ਹਵਾਈ ਅੱਡੇ ਵੱਲ ਮੋੜਨ ਦੇ 18 ਘੰਟਿਆਂ...
ਵਾਸ਼ਿੰਗਟਨ-ਅਮਰੀਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ...
ਚੇਨੱਈ-ਇੱਥੇ ਮਰੀਨਾ ਬੀਚ ’ਤੇ ਕਰਵਾਏ ਏਅਰ ਸ਼ੋਅ ਵਿੱਚ ਸ਼ਾਮਲ ਹਜ਼ਾਰਾਂ ਲੋਕਾਂ ਨੂੰ ਅਤਿ ਦੀ ਹੁੰਮਸ...
ਅਹਿਮਦਾਬਾਦ- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਕੇਂਦਰ...
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ...
ਯੇਰੂਸ਼ਲਮ/ਬੇਰੂਤ-ਦੱਖਣੀ ਲਿਬਨਾਨ ’ਚ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਹਵਾਈ ਅਤੇ ਜ਼ਮੀਨੀ...
ਨਵੀਂ ਦਿੱਲੀ- ਸੁਪਰੀਮ ਕੋਰਟ ਪੰਜਾਬ, ਹਰਿਆਣਾ ਤੇ ਯੂਪੀ ਵਿਚ ਪਰਾਲੀ ਸਾੜਨ ਕਰਕੇ ਦਿੱਲੀ-ਐੱਨਸੀਆਰ...
ਨਵੀਂ ਦਿੱਲੀ- ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕੀਤੀ ਹੈ। ਅਮਰੀਕਾ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਕਿਹਾ...
ਵੈਨਕੂਵਰ- ਕੈਨੇਡਾ ਦੇ ਟੋਰੀ ਆਗੂ ਪੀਅਰੇ ਪੋਲੀਵਰ ਨੇ ਘੱਟ ਗਿਣਤੀ ਟਰੂਡੋ ਸਰਕਾਰ ਨੂੰ ਹਟਾਉਣ...
ਵਿਨੀਪੈੱਗ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵਜ਼ ਵੱਲੋਂ...
Home  |  About Us  |  Contact Us  |  
Follow Us:         web counter