21 Dec 2024

ਦੀਵਾਲੀ ਤੋਂ ਪਹਿਲਾਂ ਪ੍ਰਦੂਸ਼ਣ ਨੇ ਵਿਗਾੜੀ ਦਿੱਲੀ ਦੀ ਸਿਹਤ

ਨਵੀਂ ਦਿੱਲੀ-ਕੌਮੀ ਰਾਜਧਾਨੀ ਵਿੱਚ ਦੋ ਦਿਨਾਂ ਦੇ ਵਕਫੇ ਮਗਰੋਂ ਅੱਜ ਮੁੜ ਤੋਂ ਹਵਾ ਗੁਣਵੱਤਾ ‘ਬੇਹੱਦ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਕਿਉਂਕਿ ਪ੍ਰਦੂਸ਼ਣ ਦੇ ਪੱਧਰ ਵਿੱਚ ਸੁਧਾਰ ਲਿਆਉਣ ਵਾਲੀ ਹਵਾ ਦੀ ਰਫ਼ਤਾਰ ਮੱਠੀ ਹੋ ਗਈ। ਅੱਜ ਤੜਕੇ ਧੁਆਂਖੀ ਧੁੰਦ ਨੇ ਕੌਮੀ ਰਾਜਧਾਨੀ ਨੂੰ ਆਪਣੀ ਬੁੱਕਲ ਵਿੱਚ ਲੈ ਲਿਆ, ਜਿਸ ਕਾਰਨ ਦਿੱਸਣਹੱਦ ਬਹੁਤ ਘੱਟ ਗਈ। ਦਿੱਲੀ ਵਿੱਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 20.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ ਇੱਕ ਡਿਗਰੀ ਵੱਧ ਸੀ। ਆਈਐੱਮਡੀ ਨੇ ਦੱਸਿਆ ਕਿ ਦਿੱਲੀ ਵਿੱਚ ਸਵੇਰੇ ਹੁੰਮਸ ਦਾ ਪੱਧਰ 93 ਫ਼ੀਸਦੀ ਦਰਜ ਕੀਤਾ ਗਿਆ। ਸਵੇਰ ਦੀ ਸੈਰ ਕਰਨ ਵਾਲਿਆਂ ਅਤੇ ਸਾਈਕਲਿੰਗ ਕਰ ਰਹੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਅੱਜ ਹਵਾ ਵਿੱਚ ਘੁਟਣ ਮਹਿਸੂਸ ਕੀਤੀ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਜਧਾਨੀ ਦਿੱਲੀ ਵਿੱਚ ਸਾਹ ਦਾ ਸੰਕਟ ਬਣਿਆ ਹੋਇਆ ਹੈ ਜੋ ਅਗਲੇ ਦਿਨਾਂ ਵਿੱਚ ਗੰਭੀਰ ਹੋਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਜੀਆਰਪੀਏ ਦਾ ਦੂਜਾ ਪੜਾਅ ਲਾਗੂ ਹੋਣ ਦੇ ਬਾਵਜੂਦ ਦਿੱਲੀ ਵਾਸੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਪ੍ਰਦੂਸ਼ਣ ਵਿੱਚ ਵਾਹਨਾਂ ਦੇ ਧੂੰਏਂ ਦਾ 14.80 ਫੀਸਦੀ ਹਿੱਸਾ ਹੈ ਅਤੇ ਦਿੱਲੀ ਸਰਕਾਰ ਸਣੇ ਸਬੰਧਿਤ ਕੇਂਦਰੀ ਏਜੰਸੀਆਂ ਇਸ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀਆਂ ਹਨ। ਦਿੱਲੀ-ਐੱਨਸੀਆਰ ਵਿੱਚ ਜੀਆਰਏਪੀ-2 ਪਾਬੰਦੀਆਂ ਲਾਗੂ ਹਨ। ਪਟਾਕਿਆਂ ਦੀ ਖਰੀਦ, ਭੰਡਾਰ ਅਤੇ ਵਿਕਰੀ ’ਤੇ ਪੂਰਨ ਰੋਕ ਹੋਣ ਦੇ ਬਾਵਜੂਦ ਐੱਨਸੀਆਰ ਵਿੱਚ ਅਜੇ ਵੀ ਪਟਾਕੇ ਚਲਾਏ ਜਾ ਰਹੇ ਹਨ। ਦੀਵਾਲੀ ਵਾਲੇ ਦਿਨ ਪਟਾਕਿਆਂ ’ਤੇ ਰੋਕ ਲਾਉਣੀ ਕੇਂਦਰ ਸਰਕਾਰ ਸਣੇ ਦਿੱਲੀ ਦੀਆਂ ਏਜੰਸੀਆਂ, ਕੇਂਦਰੀ ਪੁਲੀਸ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਅੱਗੇ ਵੱਡੀ ਚੁਣੌਤੀ ਹੋਵੇਗੀ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਅਨੁਸਾਰ ਦਿੱਲੀ ਵਿੱਚ ਹਵਾ ਦੀ ਰਫ਼ਤਾਰ ਸਿਫ਼ਰ ਕਿਲੋਮੀਟਰ ਪ੍ਰਤੀ ਘੰਟਾ ਸੀ। ਪਿਛਲੇ ਦੋ ਦਿਨ ਤੋਂ ਅਨੁਕੂਲ ਹਵਾਵਾਂ ਕਾਰਨ ਰਾਜਧਾਨੀ ਦੀ ਹਵਾ ਗੁਣਵੱਤਾ ‘ਬੇਹੱਦ ਖਰਾਬ’ ਤੋਂ ਸੁਧਰ ਕੇ ‘ਖਰਾਬ’ ਸ਼੍ਰੇਣੀ ਵਿੱਚ ਪਹੁੰਚ ਗਈ ਸੀ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter