21 Dec 2024

ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ

ਚੰਡੀਗੜ੍ਹ-ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵੀਜੋਤ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।
ਚੇਤੇ ਰਹੇ ਕਿ 2022 ਵਿੱਚ ਪੰਜਾਬ ਅਤੇ ਦਿੱਲੀ ਵਿਚਾਲੇ ‘ਗਿਆਨ ਵੰਡ ਸਮਝੌਤਾ’ ਹੋਇਆ ਸੀ ਅਤੇ ਪੰਜਾਬ ਸਰਕਾਰ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਸ਼ਹਿਰਾਂ ਵਿੱਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਚਾਰ ਕਰ ਰਹੀ ਹੈ। ਵੇਰਵਿਆਂ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਕਮਿਸ਼ਨਰਾਂ ਨੂੰ ਦਿੱਲੀ ਮਾਡਲ ਤੋਂ ਜਾਣੂ ਕਰਵਾਇਆ ਅਤੇ ਦਿੱਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟਾਂ ਅਤੇ ਪਹਿਲਕਦਮੀਆਂ ਬਾਰੇ ਵੀ ਤਜਰਬੇ ਸਾਂਝੇ ਕੀਤੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਮਨੀ ਚੋਣਾਂ ਮਗਰੋਂ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫ਼ੰਡ ਜਾਰੀ ਕਰ ਸਕਦੀ ਹੈ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੀ ਵੇਲੇ ਹੋ ਸਕਦਾ ਹੈ। ਦਿੱਲੀ ਵਿਚ ਹੋਈ ਮੀਟਿੰਗ ’ਚ ਇਨ੍ਹਾਂ ਸ਼ਹਿਰਾਂ ਵਿਚ ਸੜਕਾਂ, ਸੈਨੀਟੇਸ਼ਨ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਥਾਨਕ ਸੰਸਥਾਵਾਂ ਨੂੰ ਆਰਥਿਕ ਤੌਰ ’ਤੇ ਸਵੈ-ਨਿਰਭਰ ਬਣਾਉਣ ਦੇ ਏਜੰਡੇ ’ਤੇ ਗੱਲਬਾਤ ਹੋਈ ਹੈ। ਕਮਿਸ਼ਨਰਾਂ ਨੂੰ ਫ਼ੌਰੀ ਐਕਸ਼ਨ ਮੋਡ ਵਿਚ ਆਉਣ ਲਈ ਕਿਹਾ ਗਿਆ ਹੈ। ਨਗਰ ਨਿਗਮਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਪਹਿਲਾਂ ਮੀਟਿੰਗਾਂ ਕਰ ਚੁੱਕੇ ਹਨ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter