21 Dec 2024

ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਅਮਿਤ ਸ਼ਾਹ ਦਾ ਹੱਥ


ਓਟਵਾ-ਕੈਨੇਡਾ ਦੇ ਵਿਦੇਸ਼ ਮਾਮਲਿਆਂ ਬਾਰੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ’ਚ ਰਹਿ ਰਹੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਕਰਨ, ਧਮਕੀਆਂ ਦੇਣ ਅਤੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਮੌਰੀਸਨ ਨੇ ਕੌਮੀ ਸੁਰੱਖਿਆ ਕਮੇਟੀ ਦੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ‘ਵਾਸ਼ਿੰਗਟਨ ਪੋਸਟ’ ਕੋਲ ਸ਼ਾਹ ਦੇ ਨਾਮ ਦੀ ਪੁਸ਼ਟੀ ਕੀਤੀ ਹੈ ਜਿਸ ਨੇ ਸਭ ਤੋਂ ਪਹਿਲਾਂ ਇਨ੍ਹਾਂ ਦੋਸ਼ਾਂ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਸ਼ਾਹ ਦਾ ਜ਼ਿਕਰ ਕਰਦਿਆਂ ਮੌਰੀਸਨ ਨੇ ਕਮੇਟੀ ਨੂੰ ਦੱਸਿਆ, ‘‘ਪੱਤਰਕਾਰ ਨੇ ਮੈਨੂੰ ਫੋਨ ਕਰਕੇ ਪੁੱਛਿਆ ਕਿ ਕੀ ਇਹ ਉਹੋ ਵਿਅਕਤੀ ਹੈ। ਮੈਂ ਪੁਸ਼ਟੀ ਕੀਤੀ ਕਿ ਇਹ ਉਹੋ ਵਿਅਕਤੀ ਹੈ।’’ ਮੌਰੀਸਨ ਨੇ ਅਮਰੀਕੀ ਅਖ਼ਬਾਰ ਕੋਲ ਭਾਰਤ ਦੇ ਕੈਨੇਡਾ ’ਚ ਦਖ਼ਲ ਦੇ ਵੇਰਵੇ ਲੀਕ ਕਰਨ ਦੀ ਗੱਲ ਕਬੂਲੀ ਹੈ। ਉਂਜ ਮੌਰੀਸਨ ਨੇ ਇਹ ਨਹੀਂ ਦੱਸਿਆ ਕਿ ਕੈਨੇਡਾ ਨੂੰ ਸ਼ਾਹ ਦੀ ਕਥਿਤ ਸ਼ਮੂਲੀਅਤ ਬਾਰੇ ਕਿਵੇਂ ਪਤਾ ਲੱਗਾ। ਓਟਵਾ ’ਚ ਭਾਰਤੀ ਸਫ਼ਾਰਤਖਾਨੇ ਨੇ ਸ਼ਾਹ ਖ਼ਿਲਾਫ਼ ਲਾਏ ਗਏ ਦੋਸ਼ਾਂ ਬਾਰੇ ਪ੍ਰਤੀਕਰਮ ਲਈ ਭੇਜੇ ਗਏ ਸੁਨੇਹਿਆਂ ਦਾ ਫੌਰੀ ਕੋਈ ਜਵਾਬ ਨਹੀਂ ਦਿੱਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੌਮੀ ਸੁਰੱਖਿਆ ਸਲਾਹਕਾਰ ਨਥਾਲੀ ਡਰੋਈਨ ਨੇ ਮੰਗਲਵਾਰ ਨੂੰ ਕਮੇਟੀ ਨੂੰ ਦੱਸਿਆ ਕਿ ਕੈਨੇਡਾ ਕੋਲ ਇਸ ਗੱਲ ਦੇ ਸਬੂਤ ਹਨ ਕਿ ਭਾਰਤ ਸਰਕਾਰ ਨੇ ਸਭ ਤੋਂ ਪਹਿਲਾਂ ਡਿਪਲੋਮੈਟਿਕ ਚੈਨਲਾਂ ਅਤੇ ਪ੍ਰੌਕਸੀਆਂ ਰਾਹੀਂ ਕੈਨੇਡਾ ’ਚ ਭਾਰਤੀ ਅਤੇ ਕੈਨੇਡਿਆਈ ਨਾਗਰਿਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਇਹ ਜਾਣਕਾਰੀ ਨਵੀਂ ਦਿੱਲੀ ਦੀ ਸਰਕਾਰ ਨੂੰ ਦਿੱਤੀ ਗਈ ਜੋ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਇਕ ਅਪਰਾਧਿਕ ਨੈੱਟਵਰਕ ਨਾਲ ਮਿਲ ਕੇ ਕੰਮ ਕਰਦਾ ਹੈ। ਉਂਜ ਡਰੋਈਨ ਨੇ ਦੋਸ਼ ਲਾਇਆ ਕਿ ਬਿਸ਼ਨੋਈ ਦਾ ਵਿਸ਼ਾਲ ਅਪਰਾਧਿਕ ਨੈੱਟਵਰਕ ਕੈਨੇਡਾ ’ਚ ਹੱਤਿਆ, ਹੱਤਿਆ ਦੀ ਸਾਜ਼ਿਸ਼ ਅਤੇ ਹੋਰ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਜਵਾਬਦੇਹੀ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਰਲ ਕੇ ਕੰਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਡਰੋਈਨ ਨੇ ਕਿਹਾ ਕਿ ਦੋ ਦਿਨ ਪਹਿਲਾਂ ਸਿੰਗਾਪੁਰ ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੀਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਇਹ ਸਪੱਸ਼ਟ ਹੋ ਗਿਆ ਕਿ ਭਾਰਤ ਸਰਕਾਰ ਪ੍ਰਸਤਾਵਿਤ ਜਵਾਬਦੇਹੀ ਕਦਮਾਂ ਬਾਰੇ ਕੈਨੇਡਾ ਨਾਲ ਸਹਿਯੋਗ ਨਹੀਂ ਕਰੇਗੀ ਤਾਂ ਇਸ ਨੂੰ ਜਨਤਕ ਕਰਨ ਦਾ ਫ਼ੈਸਲਾ ਲਿਆ ਗਿਆ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter