ਦੀਵਾਲੀ ਦਾ ਤੋਹਫ਼ਾ: ਪੰਜਾਬ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 4 ਫ਼ੀਸਦ ਵਧਾਇਆ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਇਕ ਦਿਨ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਰ ਸ਼ਾਮ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਮਹਿੰਗਾਈ ਭੱਤਾ 38 ਫ਼ੀਸਦ ਤੋਂ ਵਧ ਕੇ 42 ਫ਼ੀਸਦ ਹੋ ਗਿਆ ਹੈ। ਇਸ ਨਾਲ ਸੂਬਾ ਸਰਕਾਰ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਭ ਮਿਲੇਗਾ। ਮਾਨ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੇ ਡੀਏ ਵਿੱਚ ਇਹ ਵਾਧਾ ਪਹਿਲੀ ਨਵੰਬਰ 2024 ਤੋਂ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੀਵਾਲੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵੀ ਕੁੱਝ ਪਹਿਲਾਂ ਹੀ ਦੇ ਦਿੱਤੀ ਸੀ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...