ਡੋਨਲਡ ਟਰੰਪ ਦੀ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਵਜੋਂ ਵਾਪਸੀ
ਵਾਸ਼ਿੰਗਟਨ-ਸਾਬਕਾ ਰਾਸ਼ਟਰਪਤੀ ਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ(78) ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਟਰੰਪ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ। ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨਗੇ। ਉਹ ਮੁਲਕ ਦੇ 47ਵੇਂ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਅਹੁਦੇ ਦਾ ਹਲਫ਼ ਲੈਣਗੇ। ਟਰੰਪ ਦੀ ਜਿੱਤ ਨੂੰ ਅਮਰੀਕੀ ਇਤਿਹਾਸ ਦੀ ਸਭ ਤੋਂ ਵੱਡੀ ਸਿਆਸੀ ਵਾਪਸੀ ਮੰਨਿਆ ਜਾ ਰਿਹਾ ਹੈ। ਵ੍ਹਾਈਟ ਹਾਊਸ ਪਹੁੰਚਣ ਲਈ ਦੋਵਾਂ ਉਮੀਦਵਾਰਾਂ ਨੂੰ 270 ਇਲੈਕਟੋਰਲ ਵੋਟਾਂ ਦੀ ਲੋੜ ਸੀ ਤੇ ਟਰੰਪ ਨੇ ਪੰਜ ਸਵਿੰਗ ਸਟੇਟਾਂ ਵਿਚੋਂ ਇਕ ਵਿਸਕੌਨਸਿਨ ਦਾ ਚੋਣ ਮੈਦਾਨ ਫ਼ਤਹਿ ਕਰਕੇ ਜਾਦੂਈ ਅੰਕੜਾ ਹਾਸਲ ਕਰ ਲਿਆ। ਖ਼ਬਰ ਏਜੰਸੀ ਐਸੋਸੀਏਟਿਡ ਪ੍ਰੈੱਸ (ਏਪੀ) ਮੁਤਾਬਕ ਭਾਰਤੀ ਸਮੇਂ ਅਨੁਸਾਰ ਸ਼ਾਮੀਂ 7 ਵਜੇ ਤੱਕ ਰਿਪਬਲਿਕਨ ਉਮੀਦਵਾਰ ਟਰੰਪ ਨੇ 277 ਤੇ ਭਾਰਤੀ ਮੂਲ ਦੀ ਡੈਮੋਕਰੈਟਿਕ ਉਮੀਦਵਾਰ ਹੈਰਿਸ ਨੂੰ 226 ਇਲੈਕਟੋਰਲ ਵੋਟ ਮਿਲੇ ਸਨ। ਕੁੱਲ 538 ਇਲੈਕਟੋਰਲ ਕਾਲਜ ਵੋਟਾਂ ਵਿਚੋਂ 35 ਲਈ ਗਿਣਤੀ ਦਾ ਅਮਲ ਜਾਰੀ ਸੀ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...