21 Dec 2024

ਐੱਸਸੀ, ਐੱਸਟੀ ਤੇ ਓਬੀਸੀ ਦੀ ਸਾਂਝੀ ਤਾਕਤ ਤੋੜਨਾ ਚਾਹੁੰਦੀ ਹੈ ਕਾਂਗਰਸ: ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਤੇ ਹੋਰ ਪੱਛੜੇ ਵਰਗ (ਓਬੀਸੀ) ਦੀ ਸਾਂਝੀ ਤਾਕਤ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਵਿਚਾਲੇ ਵੰਡੀਆਂ ਪਾ ਕੇ ਉਨ੍ਹਾਂ ਦੀ ਆਵਾਜ਼ ਕਮਜ਼ੋਰ ਕੀਤੀ ਜਾ ਸਕੇ ਅਤੇ ਉਨ੍ਹਾਂ ਲਈ ਰਾਖਵਾਂਕਰਨ ਖਤਮ ਕੀਤਾ ਜਾ ਸਕੇ।
ਉਨ੍ਹਾਂ ‘ਨਮੋ ਐਪ’ ਰਾਹੀਂ ‘ਮੇਰਾ ਬੂਥ, ਸਭ ਤੋਂ ਮਜ਼ਬੂਤ’ ਪ੍ਰੋਗਰਾਮ ਤਹਿਤ ਝਾਰਖੰਡ ’ਚ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਇਸ ਲਈ ਮੈਂ ਵਾਰ-ਵਾਰ ਕਹਿੰਦਾ ਹਾਂ ਕਿ ‘ਏਕ ਰਹੇਂਗੇ, ਤੋ ਸੇਫ ਰਹੇਂਗੇ।’ ਮੋਦੀ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ), ਕਾਂਗਰਸ ਤੇ ਆਰਜੇਡੀ ਗੱਠਜੋੜ ਦੇ ਪੰਜ ਸਾਲ ਦੇ ਕਾਰਜਕਾਲ ਦੀਆਂ ਨਾਕਾਮੀਆਂ ਨੂੰ ਵੀ ਉਭਾਰਿਆ ਤੇ ਕਿਹਾ ਕਿ ਸੂਬੇ ਨੂੰ ਪ੍ਰਗਤੀ ਦੇ ਰਾਹ ’ਤੇ ਲਿਜਾਣ ਲਈ ‘ਭ੍ਰਿਸ਼ਟਾਚਾਰ, ਮਾਫੀਆ ਤੇ ਮਾੜੇ ਸ਼ਾਸਨ’ ਤੋਂ ਮੁਕਤ ਕਰਾਉਣਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜਵਾਹਰਲਾਲ ਨਹਿਰੂ ਤੋਂ ਲੈ ਕੇ ਰਾਜੀਵ ਗਾਂਧੀ ਤੱਕ ਕਾਂਗਰਸ ਦੇ ਸ਼ਾਹੀ ਪਰਿਵਾਰ ’ਚੋਂ ਹਰ ਕੋਈ ਰਾਖਵਾਂਕਰਨ ਦਾ ਕੱਟੜ ਵਿਰੋਧੀ ਰਿਹਾ ਹੈ ਅਤੇ ਜਦੋਂ ਤੱਕ ਪਾਰਟੀ ਸੱਤਾ ’ਚ ਸੀ ਤਾਂ ਉਸ ਨੇ ਇਸ ਦੇ ਪੱਖ ’ਚ ਉੱਠਣ ਵਾਲੀ ਹਰ ਆਵਾਜ਼ ਦਬਾ ਦਿੱਤੀ ਕਿਉਂਕਿ ਦਲਿਤ, ਓਬੀਸੀ ਤੇ ਕਬਾਇਲੀ ਸਮਾਜ ਉਸ ਸਮੇਂ ਖਿੰਡੇ ਹੋਏ ਸਨ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਉਨ੍ਹਾਂ ਸਮਝਣਾ ਸ਼ੁਰੂ ਕਰ ਦਿੱਤਾ ਕਿ ਡਾ. ਅੰਬੇਡਕਰ ਨੇ ਕੀ ਕਿਹਾ ਸੀ ਅਤੇ ਕਈ ਰਾਜਾਂ ’ਚ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਮਿਲ ਕੇ ਖੜ੍ਹੇ ਹੋ ਗਏ। ਉਨ੍ਹਾਂ ਕਿਹਾ, ‘ਓਬੀਸੀ ਸਮਾਜ 1990 ਤੱਕ ਇਕਜੁੱਟ ਨਾ ਹੋ ਸਕਿਆ ਪਰ ਜਦੋਂ ਉਹ ਇਕੱਠੇ ਆਏ ਤਾਂ ਕਾਂਗਰਸ ਨੂੰ ਭਾਰੀ ਨੁਕਸਾਨ ਹੋਇਆ। ਉਸ ਮਗਰੋਂ ਕਾਂਗਰਸ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਨਾ ਬਣਾ ਸਕੀ। ਅੱਜ ਦੇਸ਼ ਦੇ ਸਿਰਫ਼ ਤਿੰਨ ਰਾਜਾਂ ’ਚ ਉਸ ਦੀ ਸਰਕਾਰ ਹੈ।
ਮੋਦੀ ਨੇ ਦਾਅਵਾ ਕੀਤਾ ਕਿ ਝਾਰਖੰਡ ਦੀ ਜਨਤਾ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਤਬਦੀਲੀ ਲਿਆਉਣਾ ਚਾਹੁੰਦੀ ਹੈ ਅਤੇ ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਾਕਮ ਗੱਠਜੋੜ ਨੇ ਸੂਬੇ ਦੀ ਰੋਟੀ, ਬੇਟੀ ਤੇ ਮਿੱਟੀ ’ਤੇ ਹਮਲਾ ਕੀਤਾ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter