22 Jan 2025

ਰਾਖਵਾਂਕਰਨ ਖਤਮ ਕਰਨ ਦੀ ਸਾਜ਼ਿਸ਼ ਰਚ ਰਿਹੈ ਕਾਂਗਰਸ ਦਾ ‘ਸ਼ਹਿਜ਼ਾਦਾ’: ਮੋਦੀ

ਦਿਓਘਰ/ਗੋਡਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਆਖਿਆ ਕਿ ਕਾਂਗਰਸ ਦੇ ‘ਸ਼ਹਿਜ਼ਾਦੇ’ ਵੱਲੋਂ ਐੱਸਸੀ, ਐੱਸਟੀ ਅਤੇ ਓਬੀਸੀ ਵਰਗਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦਾ ਰਾਖਵਾਂਕਰਨ ਖਤਮ ਕਰਨ ਦਾ ਰਚੀ ਜਾ ਰਹੀ ਹੈ। ਝਾਰਖੰਡ ’ਚ ਭਾਜਪਾ ਦੀਆਂ ਦੋ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੋਦੀ ਇਹ ਵੀ ਦੋਸ਼ ਲਾਇਆ ਕਿ ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ਵਾਲੀ ਸਰਕਾਰ ਨੇ ਘੁਸਪੈਠੀਆਂ ਨੂੰ ਸੂਬੇ ਦੇ ਸਥਾਈ ਨਾਗਰਿਕ ਬਣਨ ’ਚ ਮਦਦ ਕੀਤੀ। ਦਿਓਘਰ ’ਚ ਜਨਤਕ ਰੈਲੀ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ, ‘‘ਝਾਰਖੰਡ ਦੀ ਪਛਾਣ ਬਦਲਣ ਲਈ ਬਹੁਤ ਵੱਡੀ ਸਾਜ਼ਿਸ਼ ਹੋ ਰਹੀ ਹੈ।’’ ਮੋਦੀ ਨੇ ਅਨਸੂਚਿਤ ਜਾਤੀ (ਐੱਸਸੀ), ਅਨੁਸੂਚਿਤ ਕਬੀਲਿਆਂ (ਐੱਸਟੀ) ਅਤੇ ਪਛੜੇ ਵਰਗਾਂ (ਓਬੀਸੀ) ਨੂੰ ‘ਕਮਜ਼ੋਰ’ ਕਰਨ ਸਣੇ ਅਜਿਹੀਆਂ ਹੋਰ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦਾ ਵਾਅਦਾ ਕਰਦਿਆਂ ਭਰੋਸੇ ਨਾਲ ਆਖਿਆ ਕਿ ਭਾਜਪਾ ਦੀ ਅਗਵਾਈ ਵਾਲਾ ਐੱਨਡੀਏ ਝਾਰਖੰਡ ’ਚ ਸਰਕਾਰ ਬਣਾਉਣ ਜਾ ਰਿਹਾ ਅਤੇ ਉਹ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ।

More in ਦੇਸ਼

ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
Home  |  About Us  |  Contact Us  |  
Follow Us:         web counter