ਕਸ਼ਮੀਰ ਲਈ ਵੱਖਰੇ ਸੰਵਿਧਾਨ ਦੀ ਯੋਜਨਾ ਬਣਾ ਰਹੀ ਹੈ ਕਾਂਗਰਸ: ਮੋਦੀ
ਛਤਰਪਤੀ ਸੰਭਾਜੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਾਂਗਰਸ ਤੇ ਉਸ ਦੇ ਸਹਿਯੋਗੀ ਕਸ਼ਮੀਰ ਲਈ ਵੱਖਰਾ ਸੰਵਿਧਾਨ ਲਿਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ ਧਾਰਾ 370 ਦੀ ਬਹਾਲੀ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਮੋਦੀ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਮੁਕਾਬਲਾ ਸੰਭਾਜੀ ਨੂੰ ਮਹਾਰਾਜ ਮੰਨਣ ਵਾਲੇ ਦੇਸ਼ ਭਗਤਾਂ ਤੇ ਔਰੰਗਜ਼ੇਬ ਦਾ ਗੁਣਗਾਣ ਕਰਨ ਵਾਲਿਆਂ ਵਿਚਾਲੇ ਹਨ। ਮੋਦੀ ਨੇ ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘ਕੀ ਮਹਾਰਾਸ਼ਟਰ ਦੇ ਲੋਕ ਕਾਂਗਰਸ ਤੇ ਪਾਕਿਸਤਾਨ ਦੀ ਭਾਸ਼ਾ ਬੋਲਣ ਵਾਲੇ ਉਸ ਦੇ ਸਹਿਯੋਗੀਆਂ ਦੀ ਹਮਾਇਤ ਕਰਨਗੇ?’ ਉਨ੍ਹਾਂ ਕਿਹਾ, ‘ਕਾਂਗਰਸ ਤੇ ਉਸ ਦੇ ਸਹਿਯੋਗੀਆਂ ਨੇ ਧਾਰਾ 370 ਬਹਾਲ ਕਰਨ ਲਈ ਇੱਕ ਮਤਾ ਪਾਸ ਕੀਤਾ ਹੈ। ਜਦੋਂ ਅਸੀਂ ਕਸ਼ਮੀਰ ਨੂੰ ਧਾਰਾ 370 ਤੋਂ ਮੁਕਤ ਕੀਤਾ ਤਾਂ ਕਾਂਗਰਸ ਨੇ ਸੰਸਦ ਤੇ ਅਦਾਲਤ ’ਚ ਇਸ ਵਿਰੋਧ ਕੀਤਾ। ਉਹ ਹੁਣ ਮੁੜ ਧਾਰਾ 370 ਬਹਾਲ ਕਰਨ ਅਤੇ ਕਸ਼ਮੀਰ ’ਚ ਇੱਕ ਵੱਖਰਾ ਸੰਵਿਧਾਨ ਬਣਾਉਣ ਦੀ ਯੋਜਨਾ ਬਣਾ ਰਹੇ ਹਨ।’ ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਹਰ ਭਾਰਤੀ ਚਾਹੁੰਦਾ ਹੈ ਕਿ ਕਸ਼ਮੀਰ ’ਚ ਸਿਰਫ਼ ਡਾ. ਅੰਬੇਡਕਰ ਦਾ ਸੰਵਿਧਾਨ ਹੋਵੇ। ਮੋਦੀ ਨੇ ਕਿਹਾ ਕਿ ਪੂਰਾ ਮਹਾਰਾਸ਼ਟਰ ਜਾਣਦਾ ਹੈ ਕਿ ਛਤਰਪਤੀ ਸੰਭਾਜੀਨਗਰ ਨੂੰ ਇਹ ਨਾਂ ਦੇਣ ਦੀ ਮੰਗ ਸ਼ਿਵ ਸੈਨਾ ਦੇ ਬਾਨੀ ਬਾਲਾ ਸਾਹਿਬ ਠਾਕਰੇ ਨੇ ਉਠਾਈ ਸੀ ਅਤੇ ਅਜਿਹਾ ਕਰਕੇ ਮਹਾਯੁਤੀ ਸਰਕਾਰ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...