ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ‘ਆਪ’ ਛੱਡੀ
ਨਵੀਂ ਦਿੱਲੀ-ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਤੇ ਅਸਤੀਫ਼ੇ ’ਚ ਨਜਫਗੜ੍ਹ ਦੇ ਵਿਧਾਇਕ ਗਹਿਲੋਤ ਨੇ ਪਾਰਟੀ ਸਾਹਮਣੇ ‘ਗੰਭੀਰ ਚੁਣੌਤੀਆਂ’ ਵੱਲ ਇਸ਼ਾਰਾ ਕੀਤਾ। ਸੂਤਰਾਂ ਨੇ ਦੱਸਿਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਹ ਅਸਤੀਫਾ ਸਵੀਕਾਰ ਕਰ ਲਿਆ ਹੈ। ਕੇਜਰੀਵਾਲ ’ਤੇ ਚੁਟਕੀ ਲੈਂਦਿਆਂ ਗਹਿਲੋਤ ਨੇ ‘ਸ਼ੀਸ਼ਮਹਿਲ’ ਵਰਗੇ ਮੁੱਦੇ ਉਠਾਉਂਦਿਆਂ ਕਿਹਾ ਕਿ ਇਸ ਨਾਲ ਹਰ ਕਿਸੇ ਨੂੰ ਸ਼ੱਕ ਹੁੰਦਾ ਹੈ ਕਿ ‘ਕੀ ਅਸੀਂ ਹਾਲੇ ਵੀ ਖੁਦ ਨੂੰ ‘ਆਮ ਆਦਮੀ’ ਸਮਝਦੇ ਹਾਂ।’ ਭਾਜਪਾ ਨੇ ਕੇਜਰੀਵਾਲ ਦੀ ਪੁਰਾਣੀ ਰਿਹਾਇਸ਼ ਨੂੰ ‘ਸ਼ੀਸ਼ਮਹਿਲ’ ਦੱਸਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਅਧਿਕਾਰਾਂ ਲਈ ਲੜਨ ਦੀ ਥਾਂ, ‘ਤੁਸੀਂ ਆਪਣੇ ਖ਼ੁਦ ਦੇ ਏਜੰਡੇ ਲਈ ਲੜਨ ਵਿੱਚ ਰੁੱਝੇ ਹੋਏ ਹੋ, ਜਿਸ ਨਾਲ ਦਿੱਲੀ ਵਾਲਿਆਂ ਨੂੰ ਬੁਨਿਆਦੀ ਸੇਵਾਵਾਂ ਦੀ ਸਪਲਾਈ ਰੁਕ ਗਈ ਹੈ।’ ‘ਆਪ’ ਆਗੂਆਂ ਨੇ ਕਿਹਾ ਕਿ ਗਹਿਲੋਤ ਈਡੀ ਤੇ ਸੀਬੀਆਈ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਭਾਜਪਾ ’ਚ ਸ਼ਾਮਲ ਹੋਣ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...