21 Dec 2024

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ। ਕੌਮਾਂਤਰੀ ਖੂਬਸੂਰਤੀ ਮੁਕਾਬਲੇ ਦਾ ਪੁਰਸਕਾਰ ਪਹਿਲੀ ਵਾਰ ਡੈਨਮਾਰਕ ਦੀ ਝੋਲੀ ਪਿਆ ਹੈ। ਇਸ ਮੁਕਾਬਲੇ ਦਾ 73ਵਾਂ ਐਡੀਸ਼ਨ ਲੰਘੀ ਰਾਤ ਮੈਕਸਿਕੋ ਦੇ ਐਰੇਨਾ ਸ਼ਹਿਰ ’ਚ ਕਰਵਾਇਆ ਗਿਆ ਜਿਸ ਵਿੱਚ 120 ਮੁਲਕਾਂ ਦੀਆਂ ਸੁੰਦਰੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ’ਚ ਮਿਸ ਨਾਇਜੀਰੀਆ ਚਿਡਿੰਮਾ ਐਡੇਟਸ਼ਾਈਨਾ ਨੂੰ ਦੂਜਾ ਜਦਕਿ ਮਿਸ ਮੈਕਸਿਕੋ ਮਾਰੀਆ ਫਰਨਾਂਡਾ ਬੈਲਟਰਾਨ ਨੂੰ ਤੀਜਾ ਸਥਾਨ ਹਾਸਲ ਹੋਇਆ ਹੈ।
ਮਿਸ ਯੂਨੀਵਰਸ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ’ਤੇ ਇੱਕ ਪੋਸਟ ’ਚ ਲਿਖਿਆ ਗਿਆ, ‘ਇੱਕ ਨਵੇਂ ਯੁੱਗ ਦੀ ਸ਼ੁਰੂਆਤ! ਡੈਨਮਾਰਕ ਨੂੰ 73ਵੀਂ ਮਿਸ ਯੂਨੀਵਰਸ ਦੀ ਵਧਾਈ। ਉਮੀਦ ਹੈ ਕਿ ਤੁਹਾਡਾ ਦੌਰ ਦੁਨੀਆ ਭਰ ਦੀਆਂ ਮਹਿਲਾਵਾਂ ਨੂੰ ਪ੍ਰੇਰਿਤ ਕਰੇਗਾ।’ ਹੀਰੇ ਵੇਚਣ ਦੇ ਕਾਰੋਬਾਰ ’ਚ ਕੰਮ ਕਰਨ ਵਾਲੀ ਤੇ ਪਸ਼ੂਆਂ ਦੀ ਰਾਖੀ ਕਰਨ ਵਾਲੀ ਵਕੀਲ ਥੇਲਵਿਗ ਨੂੰ ਨਿਕਾਰਾਗੁਆ ਦੀ ਮਿਸ ਯੂਨੀਵਰਸ 2023 ਸ਼ੇਨਿਸ ਪਲੈਸਿਓਸ ਨੇ ਜਿੱਤ ਦਾ ਤਾਜ ਪਹਿਨਾਇਆ। ਮੁਕਾਬਲੇ ’ਚ ਭਾਰਤ ਦੀ ਨੁਮਾਇੰਦਗੀ ਕਰ ਰਹੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਦੀ ਸੂਚੀ ’ਚ ਸ਼ਾਮਲ ਰਹੀ। ਮਿਸ ਯੂਨੀਵਰਸ 2024 ਦੇ ਮੁਕਾਬਲੇ ਦੀ ਮੇਜ਼ਬਾਨੀ ਮਾਰੀਓ ਲੋਪੇਜ਼, ਮਿਸ ਯੂਨੀਵਰਸ 2012 ਓਲੀਵੀਆ ਕੁਲਪੋ, ਪ੍ਰੈਜ਼ੈਂਟਰ ਜ਼ੂਰੀ ਹਾਲ ਅਤੇ ਮਿਸ ਯੂਨੀਵਰਸ 2018 ਕੈਟਰੀਓਨਾ ਗਰੇਅ ਨੇ ਕੀਤੀ। ਮੈਕਸਿਕੋ ਨੇ ਤੀਜੀ ਵਾਰ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਹੈ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
ਅੰਮ੍ਰਿਤਸਰ-ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
Home  |  About Us  |  Contact Us  |  
Follow Us:         web counter