21 Dec 2024

ਮਹਿਲਾ ਕਮਿਸ਼ਨ ਅੱਗੇ ਅੱਜ ਪੇਸ਼ ਹੋ ਸਕਦੇ ਹਨ ਚਰਨਜੀਤ ਚੰਨੀ

ਚੰਡੀਗੜ੍ਹ- ਬੀਤੇ ਦਿਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕਰਦਿਆਂ ਅੱਜ ਕਮਿਸ਼ਨ ਦੇ ਦਫਤਰ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਵਿਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੌਰਾਨ ਔਰਤਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਚਰਨਜੀਤ ਚੰਨੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ ਹੁਣ ਤੱਕ ਸ੍ਰੀ ਚੰਨੀ ਵੱਲੋਂ ਇਸ ਸਬੰਧੀ ਕੋਈ ਟਿੱਪਣੀ ਜਾਂ ਜਵਾਬ ਸਾਹਮਣੇ ਨਹੀਂ ਆਇਆ ਹੈ।
ਨੋਟਿਸ ਅਨੁਸਾਰ ਜੇਕਰ ਚੰਨੀ 19 ਨਵੰਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਕਮਿਸ਼ਨ ਦੇ ਦਫਤਰ ’ਚ ਹਾਜ਼ਰ ਹੋ ਕੇ ਆਪਣੀ ਸਫਾਈ ਵਿੱਚ ਕੋਈ ਜਵਾਬ ਨਹੀਂ ਦਿੰਦੇ ਤਾਂ ਸਮਝ ਲਿਆ ਜਾਵੇਗਾ ਕਿ ਉਹ ਆਪਣੀ ਸਫਾਈ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਉਨ੍ਹਾਂ ਵਿਰੁੱਧ ਭਾਰਤੀ ਨਿਆਂ ਸਹਿੰਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਲਿਖ ਦਿੱਤਾ ਜਾਵੇਗਾ। ਚੰਨੀ ਵੱਲੋਂ ਕੀਤੀ ਗਈ ਟਿੱਪਣੀ ਦੀ ਕਾਂਗਰਸ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਆਲੋਚਨਾ ਕੀਤੀ ਗਈ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter