21 Dec 2024

ਮੋਦੀ, ਸ਼ਾਹ ਤੇ ਅੰਬਾਨੀ ਇੱਕ ਹਨ ਤਾਂ ਸੁਰੱਖਿਅਤ ਹਨ: ਰਾਹੁਲ

ਰਾਂਚੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੇ ਨਾਅਰੇ ‘ਏਕ ਰਹੇਂਗੇ ਤੋ ਸੇਫ ਰਹੇਂਗੇ’ ’ਤੇ ਵਿਅੰਗ ਕਰਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅੰਬਾਨੀ ਜਿਹੇ ਅਰਬਪਤੀਆਂ ਵਿਚਾਲੇ ਇਕਜੁੱਟਤਾ ਲਈ ਦਿੱਤਾ ਗਿਆ ਹੈ। ਕਾਂਗਰਸ ਆਗੂ ਨੇ ਮਨੀਪੁਰ ਦਾ ਦੌਰਾ ਨਾ ਕਰਨ ਲਈ ਮੋਦੀ ਨੂੰ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਸੂਬਾ ਪਿਛਲੇ ਡੇਢ ਸਾਲ ਤੋਂ ਸੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਾਹ ਮਨੀਪੁਰ ’ਚ ਹਿੰਸਾ ਰੋਕਣ ’ਚ ਦਿਲਚਸਪੀ ਨਹੀਂ ਲੈ ਰਹੇ ਕਿਉਂਕਿ ਉਹ ਆਪਣੇ ਹਿੱਤਾਂ ਲਈ ਕੰਮ ਕਰ ਰਹੇ ਹਨ।
ਗਾਂਧੀ ਨੇ ਰਾਂਚੀ ’ਚ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦਿਆਂ ਕਿਹਾ, ‘ਮੈਂ ਭਾਜਪਾ ਦੇ ਨਾਅਰੇ ‘ਏਕ ਹੈਂ ਤੋ ਸੇਫ ਹੈਂ’ ਦਾ ਅਸਲੀ ਮਤਲਬ ਸਮਝਾਉਂਦਾ ਹਾਂ। ਇਸ ਦਾ ਮਤਲਬ ਹੈ ਕਿ ਜੇ ਮੋਦੀ, ਸ਼ਾਹ ਤੇ ਅੰਬਾਨੀ ਇੱਕ ਹਨ ਤਾਂ ਉਹ ਸੁਰੱਖਿਅਤ ਹਨ।’ ਉਨ੍ਹਾਂ ਦੋਸ਼ ਲਾਇਆ ਕਿ ਹਵਾਈ ਅੱਡਿਆਂ, ਬੰਦਰਗਾਹਾਂ ਤੇ ਕੁਦਰਤੀ ਸਰੋਤਾਂ ਸਮੇਤ ਦੇਸ਼ ਦੀਆਂ ਅਹਿਮ ਜਾਇਦਾਦਾਂ ਪਾਰਦਰਸ਼ੀ ਟੈਂਡਰ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਅਡਾਨੀ ਤੇ ਅੰਬਾਨੀ ਜਿਹੇ ਅਰਬਪਤੀਆਂ ਨੂੰ ਸੌਂਪੀਆਂ ਜਾ ਰਹੀਆਂ ਹਨ। ਗਾਂਧੀ ਨੇ ਕਿਹਾ ਕਿ ਜਾਤੀ ਆਧਾਰਿਤ ਜਨਗਣਨਾ ਦੇਸ਼ ਲਈ ਜ਼ਰੂਰੀ ਹੈ ਅਤੇ ਇਸ ਤੋਂ ਇਹ ਪਤਾ ਲੱਗੇਗਾ ਕਿ ਕਿਸ ਕੋਲ ਕਿੰਨਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਸਟੀਕ ਫ਼ੈਸਲਾ ਲੈਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ, ‘ਇਹ ਵਿਚਾਰਧਾਰਾਵਾਂ ਦੀ ਲੜਾਈ ਹੈ। ਇੱਕ ਪਾਸੇ ਇੰਡੀਆ ਗੱਠਜੋੜ ਹੈ ਜੋ ਸੰਵਿਧਾਨ ਦੀ ਰਾਖੀ ਕਰ ਰਿਹਾ ਹੈ ਅਤੇ ਗਰੀਬਾਂ, ਦਲਿਤਾਂ ਤੇ ਕਬਾਇਲੀਆਂ ਦੀ ਸਰਕਾਰ ਚਲਾਉਣਾ ਚਾਹੁੰਦਾ ਹੈ। ਦੂਜੇ ਪਾਸੇ ਉਹ ਤਾਕਤਾਂ ਹਨ ਜੋ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀਆਂ ਹਨ।’
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter