22 Jan 2025

ਸਰਕਾਰ ਠੇਕੇ ਬੰਦ ਕਰੇ ਤਾਂ ਮੈਂ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦਿਆਂਗਾ: ਦਿਲਜੀਤ

ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ ਠੇਕੇ ਬੰਦ ਕਰ ਦਿੰਦੀ ਹੈ ਤਾਂ ਉਹ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦੇਵੇਗਾ। ਉਸ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵੀ ਡਰਾਈ ਸਿਟੀ (ਸ਼ਰਾਬ ’ਤੇ ਪਾਬੰਦੀ) ਐਲਾਨਿਆ ਜਾਣਾ ਚਾਹੀਦਾ ਹੈ। ਅਹਿਮਦਾਬਾਦ ’ਚ ਐਤਵਾਰ ਨੂੰ ਹੋਏ ਸ਼ੋਅ ਦੌਰਾਨ ਦਿਲਜੀਤ ਨੇ ਹੈਦਰਾਬਾਦ ’ਚ ਪ੍ਰੋਗਰਾਮ ਤੋਂ ਪਹਿਲਾਂ ਜਾਰੀ ਹੋਏ ਨੋਟਿਸ ’ਤੇ ਪ੍ਰਤੀਕਰਮ ਦਿੰਦਿਆਂ ਇਹ ਗੱਲ ਆਖੀ। ਦਿਲਜੀਤ ਨੂੰ ਭੇਜੇ ਨੋਟਿਸ ’ਚ ਤਿਲੰਗਾਨਾ ਸਰਕਾਰ ਨੇ ਕਿਹਾ ਸੀ ਕਿ ਉਹ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨਾਲ ਸਬੰਧਤ ਗੀਤਾਂ ਨੂੰ ਗਾਉਣ ਤੋਂ ਗੁਰੇਜ਼ ਕਰੇ। ਅਹਿਮਦਾਬਾਦ ’ਚ ਸ਼ੋਅ ਦੌਰਾਨ ਦਿਲਜੀਤ ਨੇ ਕਿਹਾ, ‘‘ਇਕ ਵਧੀਆ ਖ਼ਬਰ ਹੈ। ਮੈਨੂੰ ਅੱਜ ਕੋਈ ਨੋਟਿਸ ਨਹੀਂ ਮਿਲਿਆ। ਇਕ ਹੋਰ ਵਧੀਆ ਖ਼ਬਰ ਹੈ, ਮੈਂ ਅੱਜ ਵੀ ਦਾਰੂ ਬਾਰੇ ਇਕ ਵੀ ਗੀਤ ਨਹੀਂ ਗਾਊਂਗਾ। ਮੈਨੂੰ ਪੁੱਛੋ ਕਿਉਂ? ਕਿਉਂਕਿ ਗੁਜਰਾਤ ’ਚ ਦਾਰੂ ’ਤੇ ਪਾਬੰਦੀ (ਡਰਾਈ ਸਟੇਟ) ਹੈ।’’ ਦਿਲਜੀਤ ਨੇ ਕਿਹਾ ਕਿ ਉਹ ਸ਼ਰਾਬ ਨਹੀਂ ਪੀਂਦਾ ਹੈ ਅਤੇ ਇਹ ਪ੍ਰਣ ਲੈਣ ਲਈ ਵੀ ਤਿਆਰ ਹੈ ਕਿ ਉਹ ਦਾਰੂ ਵਾਲੇ ਗੀਤ ਨਹੀਂ ਗਾਏਗਾ ਪਰ ਹਰੇਕ ਸੂਬੇ ਦੀ ਸਰਕਾਰ ਨੂੰ ਡਰਾਈ ਸਟੇਟ ਐਲਾਨਣਾ ਚਾਹੀਦਾ ਹੈ। ਉਸ ਨੇ ਕਿਹਾ, ‘‘ਦੇਸ਼ ਭਰ ’ਚ ਠੇਕੇ ਬੰਦ ਹੋਣਾ ਮੁਸ਼ਕਲ ਹੈ ਕਿਉਂਕਿ ਇਹ ਮਾਲੀਏ ਦਾ ਬਹੁਤ ਵੱਡਾ ਸਰੋਤ ਹੈ। ਕਰੋਨਾ ਸਮੇਂ ਸਾਰਾ ਕੁਝ ਬੰਦ ਸੀ ਪਰ ਠੇਕੇ ਖੁੱਲ੍ਹੇ ਸਨ। ਤੁਸੀਂ ਨੌਜਵਾਨਾਂ ਨੂੰ ਮੂਰਖ ਨਹੀਂ ਬਣਾ ਸਕਦੇ ਹੋ।’’

More in ਦੇਸ਼

ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
Home  |  About Us  |  Contact Us  |  
Follow Us:         web counter