ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ: ਦਰੋਪਦੀ ਮੁਰਮੂ
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦਸਦਿਆਂ ਅੱਜ ਕਿਹਾ ਕਿ ਇਸ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਮਿਲ ਕੇ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ। ਮੁਰਮੂ ਨੇ ਸੰਵਿਧਾਨ ਦਿਵਸ ਮੌਕੇ ਇਹ ਵੀ ਕਿਹਾ ਕਿ ਦੇਸ਼ ਦੇ ਸੰਵਿਧਾਨ ’ਚ ਹਰ ਨਾਗਰਿਕ ਦੇ ਬੁਨਿਆਦੀ ਫਰਜ਼ ਸਪੱਸ਼ਟ ਤੌਰ ’ਤੇ ਪਰਿਭਾਸ਼ਤ ਹਨ ਜਿਨ੍ਹਾਂ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ, ਸੁਹਿਰਦਾ ਵਧਾਉਣ ਅਤੇ ਮਹਿਲਾਵਾਂ ਦਾ ਮਾਣ-ਸਨਮਾਨ ਬਣਾਏ ਰੱਖਣ ’ਤੇ ਜ਼ੋਰ ਦਿੱਤਾ ਗਿਆ ਹੈ।
ਸੰਵਿਧਾਨ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਸੰਸਦ ਦੇ ਕੇਂਦਰੀ ਹਾਲ ’ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਸੰਵਿਧਾਨ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ। ਸੰਸਦ ਵੱਲੋਂ ਪਾਸ ਕੀਤੇ ਗਏ ਨਿਯਮਾਂ ਨਾਲ ਇਨ੍ਹਾਂ ਖਾਹਿਸ਼ਾਂ ਨੂੰ ਮਜ਼ਬੂਤੀ ਮਿਲੀ ਹੈ।’ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਜੇ ਪਾਰਟੀਆਂ ਧਰਮ ਨੂੰ ਦੇਸ਼ ਤੋਂ ਉੱਪਰ ਰਖਦੀਆਂ ਹਨ ਤਾਂ ਸਾਡੀ ਆਜ਼ਾਦੀ ਦੂਜੀ ਵਾਰ ਖਤਰੇ ’ਚ ਪੈ ਜਾਵੇਗੀ। ਉਨ੍ਹਾਂ ਚੌਕਸ ਕੀਤਾ ਕਿ ਰਣਨੀਤੀ ਦੇ ਰੂਪ ’ਚ ਅਸ਼ਾਂਤੀ ਫੈਲਾਉਣਾ ਜਮਹੂਰੀ ਸੰਸਥਾਵਾਂ ਲਈ ਖਤਰਨਾਕ ਹੈ।
More in ਦੇਸ਼
ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ
ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...