ਮਹਾਰਾਸ਼ਟਰ ਵਿੱਚ ਭਾਜਪਾ ਦਾ ਮੁੱਖ ਮੰਤਰੀ ਬਣਨ ਲਈ ਰਾਹ ਪੱਧਰਾ
ਮੁੰਬਈ-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਮਗਰੋਂ ਭਾਜਪਾ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਆਪਣੇ ਹਥਿਆਰ ਸੁੱਟ ਦਿੱਤੇ ਹਨ। ਸ਼ਿੰਦੇ ਨੇ ਕਿਹਾ ਕਿ ਆਪਣੇ ਉਤਰਾਧਿਕਾਰੀ ਦੇ ਨਾਂ ’ਤੇ ਕੇਂਦਰ ਵਿੱਚ ਸੱਤਾਧਾਰੀ ਪਾਰਟੀ ਜੋ ਵੀ ਫੈਸਲਾ ਲਵੇਗੀ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਸ਼ਿਵ ਸੈਨਾ ਮੁਖੀ ਸ਼ਿੰਦੇ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਵਿੱਚ ਭਾਜਪਾ ਦੀ ਹਾਈਕਮਾਂਡ ਦੇ ਹਰ ਫੈਸਲੇ ਦਾ ਸਮਰਥਨ ਕਰਨਗੇ ਅਤੇ ਇਸ ਪ੍ਰਕਿਰਿਆ ਵਿੱਚ ਕੋਈ ਅੜਿੱਕਾ ਨਹੀਂ ਪਵੇਗਾ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਭਾਜਪਾ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਲਗਪਗ ਸਾਫ਼ ਹੋ ਗਿਆ ਹੈ।
ਠਾਣੇ ਸਥਿਤ ਆਪਣੀ ਰਿਹਾਇਸ਼ ’ਤੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ, “ਮੈਂ ਕੱਲ੍ਹ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਨੂੰ ਫੋਨ ਕਰ ਕੇ ਭਰੋਸਾ ਦਿੱਤਾ ਸੀ ਕਿ ਮੈਂ ਸਰਕਾਰ ਬਣਾਉਣ ਦੇ ਰਾਹ ਵਿੱਚ ਕੋਈ ਅੜਿੱਕਾ ਨਹੀਂ ਬਣਾਂਗਾ। ਉਹ ਜੋ ਵੀ ਫ਼ੈਸਲਾ ਲੈਣਗੇ, ਉਸ ਦਾ ਪਾਲਣ ਕਰਾਂਗਾ। ਅਸੀਂ ਵਿਚਾਰ-ਚਰਚਾ ਕਰਨ ਲਈ ਭਲਕੇ ਮੀਟਿੰਗ ਕਰ ਰਹੇ ਹਾਂ।’’ ਸ਼ਿੰਦੇ ਨੇ ਉਨ੍ਹਾਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ ਕਿ ਮੁੜ ਮੁੱਖ ਮੰਤਰੀ ਨਾ ਬਣਾਏ ਜਾਣ ਤੋਂ ਉਹ ਨਿਰਾਸ਼ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...