21 Dec 2024

ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਂਚੀ-ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਇੱਥੇ ਸਮਾਗਮ ਦੌਰਾਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਇਸ 49 ਸਾਲਾ ਕਬਾਇਲੀ ਆਗੂ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਮੁੱਖ ਮੰਤਰੀ ਵਜੋਂ ਅਹੁਦੇ ਤੇ ਰਾਜ਼ਦਾਰੀ ਦੀ ਸਹੁੰ ਚੁਕਾਈ। ਹਲਫ਼ਦਾਰੀ ਸਮਾਗਮ ਸੂਬੇ ਦੀ ਰਾਜਧਾਨੀ ਰਾਂਚੀ ਦੇ ਮੋਰਾਬਾਦੀ ਮੈਦਾਨ ਵਿੱਚ ਹੋਇਆ, ਜਿਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ‘ਇੰਡੀਆ’ ਗੱਠਜੋੜ ਦੇ ਵੱਡੀ ਗਿਣਤੀ ਆਗੂ ਮੌਜੂਦ ਸਨ।
ਸਹੁੰ ਚੁੱਕਣ ਪੁੱਜੇ ਹੇਮੰਤ ਸੋਰੇਨ ਨੇ ਕੁੜਤਾ ਅਤੇ ਪਜ਼ਾਮਾ ਪਹਿਨਿਆ ਹੋਇਆ ਸੀ। ਉਹ ਹਲਫ਼ ਲੈਣ ਤੋਂ ਪਹਿਲਾਂ ਜੇਐੱਮਐੱਮ ਦੇ ਪ੍ਰਧਾਨ ਅਤੇ ਆਪਣੇ ਪਿਤਾ ਸ਼ਿਬੂ ਸੋਰੇਨ ਨੂੰ ਮਿਲੇ। ਜੇਐੱਮਐੱਮ ਆਗੂ ਹੇਮੰਤ ਸੋਰੇਨ ਦਾ ਮੁੱਖ ਮੰਤਰੀ ਵਜੋਂ ਇਹ ਚੌਥਾ ਕਾਰਜਕਾਲ ਹੈ। ਹੇਮੰਤ ਸੋਰੇਨ ਨੇ ਹਾਲੀਆ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਗਮਲੀਏਲ ਹੇਮਬਰੌਮ ਨੂੰ 39,791 ਵੋਟਾਂ ਦੇ ਫਰਕ ਨਾਲ ਹਰਾ ਕੇ ਆਪਣੀ ਐੱਸਟੀ ਰਾਖਵੀਂ ਬਰਹੈਤ ਸੀਟ ਬਰਕਰਾਰ ਰੱਖੀ ਹੈ। ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ਵਿੱਚ 56 ਸੀਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ, ਜਦਕਿ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਨੂੰ 24 ਸੀਟਾਂ ਉਤੇ ਹੀ ਸਬਰ ਕਰਨਾ ਪਿਆ। ਹੇਮੰਤ ਸੋਰੇਨ ਨੇ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕਿਹਾ ਕਿ ਦਸੰਬਰ ਤੋਂ ‘ਮੰਈਆਂ ਸੰਮਾਨ ਯੋਜਨਾ’ ਤਹਿਤ ਹਰ ਮਹਿਲਾ ਲਾਭਪਾਤਰੀ ਦੇ ਬੈਂਕ ਖਾਤੇ ’ਚ 2500 ਰੁਪਏ ਮਹੀਨਾ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਝਾਰਖੰਡ ਦੇ ਗਰੀਬਾਂ, ਵਾਂਝੇ ਤੇ ਸ਼ੋਸ਼ਿਤ ਲੋਕਾਂ ਸਮੇਤ ਸਮਾਜ ਦੇ ਹਰ ਵਰਗ ਲਈ ਦਿਨ ਰਾਤ ਕੰਮ ਕਰੇਗੀ। ਸਮਾਗਮ ਤੋਂ ਬਾਅਦ ਉਨ੍ਹਾਂ ਬਿਰਸਾ ਮੁੰਡਾ ਤੇ ਸਿਦੋ-ਕਾਨਹੋ ਜਿਹੇ ਆਦਿਵਾਸੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter