ਸਿੱਖ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕੇਸ ਦਾ ਫ਼ੈਸਲਾ 8 ਜਨਵਰੀ ਨੂੰ
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ ਵੱਲੋਂ ਸਾਬਕਾ ਕਾਂਗਰਸੀ ਐੱਮਪੀ ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਅਗਲੇ ਵਰ੍ਹੇ 8 ਜਨਵਰੀ ਨੂੰ ਸੁਣਾਇਆ ਜਾ ਸਕਦਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ, ਜਿਨ੍ਹਾਂ ਇਸ ਨੂੰ ਅੱਗੇ ਪਾ ਦਿੱਤਾ ਹੈ। ਉਨ੍ਹਾਂ ਕਿਹਾ,‘8 ਜਨਵਰੀ ਅਗਲੀ ਤਰੀਕ ਹੈ।’ ਸਾਬਕਾ ਕਾਂਗਰਸੀ ਐੱਮਪੀ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ, ਜਿਸ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦਾ ਸਬੰਧ ਸਰਸਵਤੀ ਵਿਹਾਰ ਇਲਾਕੇ ਵਿੱਚ ਸਿੱਖ ਵਿਰੋਧੀ ਦੰਗਿਆਂ ’ਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਹੈ। ਅੱਜ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਨਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਆਖ਼ਰੀ ਜਿਰ੍ਹਾ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
ਅੰਮ੍ਰਿਤਸਰ-ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...