14 Jan 2025

ਲਾਸ਼ਾਂ ਦੀ ਪਛਾਣ ਲਈ ਬਾਇਓਮੀਟ੍ਰਿਕਸ ਤਕਨਾਲੋਜੀ ’ਤੇ ਜ਼ੋਰ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ ਜਾ ਚੁੱਕੇ ਵਿਅਕਤੀਆਂ’ ਦੀ ਪਛਾਣ ਲਈ ਬਾਇਓਮੀਟ੍ਰਿਕਸ ਤਕਨੀਕ ਦੀ ਵਰਤੋਂ ’ਤੇ ਜ਼ੋਰ ਦਿੱਤਾ ਹੈ। ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਨਾਲ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਬਾਰੇ ਅੱਜ ਇਥੇ ਨਜ਼ਰਸਾਨੀ ਮੀਟਿੰਗ ਦੀ ਅਗਵਾਈ ਕਰਦਿਆਂ ਸ਼ਾਹ ਨੇ ਅਪਰਾਧਿਕ ਜਾਂਚ ਦੇ ਸਾਰੇ ਮਾਮਲਿਆਂ ’ਚ ਤਕਨਾਲੋਜੀ ਦੀ ਵਰਤੋਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਲਈ ਪਹਿਲਾਂ ਤੋਂ ਨਿਰਧਾਰਤ ਪੜਾਵਾਂ ’ਚ ਅਲਰਟ ਜਾਰੀ ਕੀਤੇ ਜਾਣੇ ਚਾਹੀਦੇ ਹਨ ਅਤੇ ਪੀੜਤਾਂ ਤੇ ਸ਼ਿਕਾਇਤੀਆਂ ਦੇ ਲਾਭ ਲਈ ਰਜਿਸਟਰੇਸ਼ਨ ਤੋਂ ਲੈ ਕੇ ਮਾਮਲੇ ਦੇ ਨਿਬੇੜੇ ਤੱਕ ਦੀ ਸਮਾਂ ਹੱਦ ਤੈਅ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ’ਚ ਆਲ ਇੰਡੀਆ ਪੱਧਰ ’ਤੇ ਕ੍ਰਾਈਮ ਐਂਡ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਐਂਡ ਸਿਸਟਮਸ 2.0 ਅਤੇ ਅੰਤਰ-ਸੰਚਾਲਨ ਅਪਰਾਧਿਕ ਨਿਆਂ ਪ੍ਰਣਾਲੀ, ਨਵੇਂ ਅਪਰਾਧਿਕ ਕਾਨੂੰਨ ਅਤੇ ਕੌਮੀ ਸਵੈਚਾਲਿਤ ਫਿੰਗਪ੍ਰਿੰਟ ਪਛਾਣ ਪ੍ਰਣਾਲੀ, ਜੇਲ੍ਹ, ਅਦਾਲਤਾਂ ਅਤੇ ਫੋਰੈਂਸਿਕ ਦੇ ਆਈਸੀਜੇਐੱਸ 2.0 ’ਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਨੂੰ ਜੋੜਨ ਦੀ ਨਜ਼ਰਸਾਨੀ ਕੀਤੀ ਗਈ। ਗ੍ਰਹਿ ਮੰਤਰੀ ਨੇ ਐੱਨਸੀਆਰਬੀ ਨੂੰ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਕਿਹਾ।

More in ਰਾਜਨੀਤੀ

ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ...
ਨਵੀਂ ਦਿੱਲੀ- ਆਂਧਰਾ ਪ੍ਰਦੇਸ਼ ਸਰਕਾਰ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਮਾਮਲੇ ਦੀ...
ਵਿਸ਼ਾਖਾਪਟਨਮ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ...
ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
Home  |  About Us  |  Contact Us  |  
Follow Us:         web counter