27 Dec 2024

ਆਮ ਬਜਟ: ਮੋਦੀ ਨੇ ਅਰਥਸ਼ਾਸਤਰੀਆਂ ਤੇ ਮਾਹਿਰਾਂ ਤੋਂ ਸੁਝਾਅ ਲਏ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ ਲਈ ਅੱਜ ਅਰਥਸ਼ਾਸਤਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਖੇਤੀ ਪੈਦਾਵਾਰ ’ਤੇ ਜ਼ੋਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜਨਤਕ ਫੰਡ ਜੁਟਾਉਣ ਜਿਹੇ ਮੁੱਦਿਆਂ ’ਤੇ ਚਰਚਾ ਹੋਈ। ਇਹ ਮੀਟਿੰਗ ਨੀਤੀ ਆਯੋਗ ’ਚ ਹੋਈ।
ਮੀਟਿੰਗ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਨੀਤੀ ਆਯੋਗ ਦੇ ਡਿਪਟੀ ਚੇਅਰਮੈਨ ਸੁਮਨ ਬੇਰੀ, ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬਰਾਮਨੀਅਮ, ਮੁੱਖ ਆਰਥਿਕ ਸਲਾਹਕਾਰ ਅਨੰਤ ਨਾਗੇਸ਼ਵਰਨ ਨੇ ਸ਼ਮੂਲੀਅਤ ਕੀਤੀ। ਇੱਕ ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਕਸਿਤ ਭਾਰਤ ਦੇ ਟੀਚੇ ਨੂੰ ਮਾਨਸਿਕਤਾ ’ਚ ਤਬਦੀਲੀ ਕਰਕੇ ਹਾਸਲ ਕੀਤਾ ਜਾ ਸਕਦਾ ਹੈ ਜੋ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ’ਤੇ ਕੇਂਦਰਿਤ ਹੈ। ਮੀਟਿੰਗ ’ਚ ਹਾਜ਼ਰ ਮਾਹਿਰਾਂ ਨੇ ਆਲਮੀ ਆਰਥਿਕ ਬੇਯਕੀਨੀਆਂ ਅਤੇ ਭੂ-ਰਾਜਨੀਤਕ ਤਣਾਅ ਕਾਰਨ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ, ਨੌਜਵਾਨਾਂ ਵਿਚਾਲੇ ਰੁਜ਼ਗਾਰ ਵਧਾਉਣ ਦੀ ਰਾਜਨੀਤੀ ਅਤੇ ਸਾਰੇ ਖੇਤਰਾਂ ’ਚ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਜ਼ੋਰ ਦਿੱਤਾ। ਮਾਹਿਰਾਂ ਨੇ ਸਿੱਖਿਆ ਤੇ ਸਿਖਲਾਈ ਪ੍ਰੋਗਰਾਮਾਂ ਨੂੰ ਨੌਕਰੀ ਬਾਜ਼ਾਰ ਦੀਆਂ ਉੱਭਰਦੀਆਂ ਲੋੜਾਂ ਨਾਲ ਜੋੜਨ, ਖੇਤੀ ਪੈਦਾਵਾਰ ਵਧਾਉਣ ਅਤੇ ਦਿਹਾਤੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਨਿੱਜੀ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਬੁਨਿਆਦੀ ਢਾਂਚੇ ਲਈ ਜਨਤਕ ਫੰਡ ਜੁਟਾਉਣ ਦੇ ਵੀ ਸੁਝਾਅ ਦਿੱਤੇ।

More in ਰਾਜਨੀਤੀ

ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
Home  |  About Us  |  Contact Us  |  
Follow Us:         web counter