27 Dec 2024

ਆਤਿਸ਼ੀ ਨੂੰ ਫ਼ਰਜ਼ੀ ਕੇਸ ’ਚ ਕੀਤਾ ਜਾ ਸਕਦੈ ਗ੍ਰਿਫ਼ਤਾਰ: ਕੇਜਰੀਵਾਲ

ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ ਜਾਂਚ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ‘ਫ਼ਰਜ਼ੀ’ ਕੇਸ ਵਿਚ ਗ੍ਰਿਫ਼ਤਾਰ ਕਰ ਸਕਦੀਆਂ ਹਨ। ਕੇਜਰੀਵਾਲ ਨੇ ਆਤਿਸ਼ੀ ਦੀ ਮੌਜੂਦਗੀ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਸਾਨੂੰ ਸਾਡੇ ਸਰੋਤਾਂ ਤੋਂ ਪਤਾ ਲੱਗਾ ਹੈ ਕਿ ਇਕ ਬੈਠਕ ਹੋਈ ਸੀ ਅਤੇ ਭਾਜਪਾ ਨੇ ਤਫ਼ਤੀਸ਼ੀ ਏਜੰਸੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਆਤਿਸ਼ੀ ਨੂੰ ਫ਼ਰਜ਼ੀ ਕੇਸ ਵਿਚ ਗ੍ਰਿਫ਼ਤਾਰ ਕਰੇ।’’ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ‘ਆਪ’ ਨੂੰ ਚੋਣ ਪ੍ਰਚਾਰ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ‘ਆਪ’ ਆਗੂ ਨੇ ਕਿਹਾ, ‘‘ਸਾਨੂੰ ਪਤਾ ਲੱਗਾ ਹੈ ਕਿ ਉਹ ਆਤਿਸ਼ੀ ਖਿਲਾਫ਼ ਟਰਾਂਸਪੋਰਟ ਵਿਭਾਗ ਵਿਚ ਫ਼ਰਜ਼ੀ ਕੇਸ ਤਿਆਰ ਕਰ ਰਹੇ ਹਨ। ਉਹ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਕੀਮ ਨੂੰ ਰੋਕਣਾ ਚਾਹੁੰਦੇ ਹਨ।’’ ਆਬਕਾਰੀ ਨੀਤੀ ਕੇਸ ਵਿਚ ਜ਼ਮਾਨਤ ਉੱਤੇ ਚੱਲ ਰਹੇ ਕੇਜਰੀਵਾਲ ਨੇ ਜ਼ੋਰ ਦੇ ਕੇ ਆਖਿਆ, ‘‘ਮੈਂ ਜਦੋਂ ਤੱਕ ਜਿਊਂਦਾ ਹਾਂ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਕੀਮ ਨੂੰ ਬੰਦ ਨਹੀਂ ਹੋਣ ਦੇਵਾਂਗਾ।’’ ਉਨ੍ਹਾਂ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਵਿਚ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸੀਨੀਅਰ ਆਗੂਆਂ ਉੱਤੇ ਛਾਪੇ ਮਾਰਨ ਦੀ ਹਦਾਇਤ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ, ‘ਮੇਰੇ, ਮਨੀਸ਼ ਸਿਸੋਦੀਆ, ਸੰਜੈ ਸਿੰਘ, ਸੌਰਭ ਭਾਰਦਵਾਜ, ਸਤੇਂਦਰ ਜੈਨ ਤੇ ਆਤਿਸ਼ੀ ਉੱਤੇ ਛਾਪੇ ਮਾਰੇ ਜਾਣਗੇ। ਉਨ੍ਹਾਂ ਦਾ ਇਕੋ ਇਕ ਟੀਚਾ ਸਾਨੂੰ ਹੋਰਨਾਂ ਮਸਲਿਆਂ ਵਿਚ ਉਲਝਾ ਕੇ ਸਾਡਾ ਧਿਆਨ ਚੋਣ ਤਿਆਰੀਆਂ ਤੇ ਚੋਣ ਪ੍ਰਚਾਰ ਤੋਂ ਲਾਂਭੇ ਕਰਨ ਦਾ ਹੈ।

More in ਰਾਜਨੀਤੀ

ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
Home  |  About Us  |  Contact Us  |  
Follow Us:         web counter