08 Jan 2025

ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਦੇ ਹੱਕ ’ਚ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੂਬੇ ਵਿੱਚ 200 ਤੋਂ ਵੱਧ ਥਾਵਾਂ ’ਤੇ ਡੇਰੇ ਲਾ ਕੇ ਸੜਕਾਂ ਅਤੇ ਰੇਲ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੀ, ਜੋ 9 ਘੰਟੇ ਬਾਅਦ ਸ਼ਾਮ 4 ਵਜੇ ਤੋਂ ਬਾਅਦ ਹੀ ਬਹਾਲ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਸਾਰੇ ਬਾਜ਼ਾਰ, ਮੰਡੀਆਂ ਤੇ ਨਿੱਜੀ ਖੇਤਰ ਨਾਲ ਜੁੜੇ ਦਫ਼ਤਰ ਬੰਦ ਰਹੇ ਹਨ। ਕਿਸਾਨ ਆਗੂਆਂ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਖੁੱਲ੍ਹੀਆਂ ਦੁਕਾਨਾਂ, ਸਰਕਾਰੀ ਤੇ ਨਿੱਜੀ ਦਫ਼ਤਰਾਂ ਨੂੰ ਵੀ ਬੰਦ ਕਰਵਾਇਆ ਗਿਆ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਗਿਆ। ‘ਪੰਜਾਬ ਬੰਦ’ ਵਿੱਚ ਸੂਬੇ ਦੇ ਵੱਡੀ ਗਿਣਤੀ ਵਪਾਰੀ, ਧਾਰਮਿਕ ਸੰਸਥਾਵਾਂ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਸ਼ਾਮਲ ਸਨ, ਜਿਨ੍ਹਾਂ ਬੰਦ ਲਈ ਭਰਵਾਂ ਸਹਿਯੋਗ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ, ਕਿਸਾਨ, ਮਜ਼ਦੂਰ, ਬਜ਼ੁਰਗ ਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੱਜ ਸਵੇਰੇ 7 ਵਜੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੜਕ ਤੇ ਰੇਲ ਆਵਾਜਾਈ ਠੱਪ ਕਰ ਦਿੱਤੀ। ਇਸ ਦੌਰਾਨ ਸੂਬੇ ਵਿੱਚ 170 ਦੇ ਕਰੀਬ ਰੇਲ ਗੱਡੀਆਂ ਅਤੇ 550 ਦੇ ਕਰੀਬ ਬੱਸਾਂ ਰੱਦ ਹੋ ਗਈਆਂ ਹਨ। ‘ਪੰਜਾਬ ਬੰਦ’ ਕਾਰਨ ਸਵੇਰੇ ਤੋਂ ਸ਼ਾਮ ਤੱਕ ਸੂਬੇ ਵਿੱਚ ਨਾ ਤਾਂ ਕੋਈ ਬੱਸ ਦਾਖਲ ਹੋ ਸਕੀ ਅਤੇ ਨਾ ਹੀ ਬਾਹਰ ਗਈ। ਇਸ ਦੌਰਾਨ ਪੈਟਰੋਲ ਪੰਪ ਅਤੇ ਸਮੁੱਚੇ ਬਾਜ਼ਾਰ ਵੀ ਬੰਦ ਰਹੇ। ਹਾਲਾਂਕਿ, ਕਿਸਾਨਾਂ ਵੱਲੋਂ ਬਾਜ਼ਾਰ ਬੰਦ ਕਰਵਾਉਣ ਸਮੇਂ ਪਟਿਆਲਾ, ਲੁਧਿਆਣਾ, ਜਲੰਧਰ, ਫ਼ਰੀਦਕੋਟ ਤੇ ਹੋਰਨਾਂ ਕਈ ਥਾਵਾਂ ’ਤੇ ਕਿਸਾਨਾਂ ਅਤੇ ਵਪਾਰੀਆਂ ਵਿੱਚ ਤਕਰਾਰ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਵੀ ‘ਪੰਜਾਬ ਬੰਦ’ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਉਧਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਸੜਕੀ ਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਗਈ ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇੱਕ ਥਾਂ ਤੋਂ ਦੂਜੀ ਥਾਂ ’ਤੇ ਜਾਣ ਵਿੱਚ ਨਾਕਾਮ ਰਹੇ ਜਿਨ੍ਹਾਂ ਨੂੰ ਕਈ-ਕਈ ਘੰਟੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਬੈਠਣਾ ਪਿਆ ਜਦਕਿ ਕਈਆਂ ਨੂੰ ਸੜਕਾਂ ’ਤੇ ਰੁਲਣਾ ਪਿਆ। ਵੱਖ-ਵੱਖ ਖੇਤਰਾਂ ਵਿੱਚ ਵਪਾਰੀਆਂ ਦਾ ਕਾਰੋਬਾਰ ਸਾਰਾ ਦਿਨ ਠੱਪ ਰਿਹਾ।

More in ਦੇਸ਼

ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ...
ਵਾਸ਼ਿੰਗਟਨ-ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਆਗੂ ਜਿਮੀ ਕਾਰਟਰ...
ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦ ਵਿੱਚ ਦੇਸ਼ ਭਰ ਵਿੱਚ ਸੱਤ ਦਿਨਾਂ...
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰਨਾਂ ਹਸਤੀਆਂ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
Home  |  About Us  |  Contact Us  |  
Follow Us:         web counter