08 Jan 2025

ਰੱਖਿਆ ਮੰਤਰਾਲੇ ਨੇ 2025 ਨੂੰ ‘ਸੁਧਾਰਾਂ ਦਾ ਸਾਲ’ ਐਲਾਨਿਆ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ ਦਾ ਮਕਸਦ ਸੈਨਾ ਦੇ ਤਿੰਨੇ ਬਲਾਂ ਵਿਚਾਲੇ ਤਾਲਮੇਲ ਵਧਾਉਣਾ ਤੇ ਏਕੀਕ੍ਰਿਤ ਕਮਾਨ ਸ਼ੁਰੂ ਕਰਨਾ ਤੇ ਸੈਨਾ ਨੂੰ ਤਕਨੀਕੀ ਤੌਰ ’ਤੇ ਉੱਨਤ ਤੇ ਜੰਗ ਲਈ ਤਿਆਰ ਬਲ ’ਚ ਤਬਦੀਲ ਕਰਨਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਇਸ ਸਬੰਧੀ ਫ਼ੈਸਲਾ ਲਿਆ ਗਿਆ। ਰੱਖਿਆ ਮੰਤਰਾਲੇ ਨੇ ਜਿਨ੍ਹਾਂ ਸੁਧਾਰਾਂ ਦੀ ਯੋਜਨਾ ਬਣਾਈ ਹੈ ਉਸ ਦਾ ਮਕਸਦ ਰੱਖਿਆ ਸਾਜ਼ੋ-ਸਾਮਾਨ ਦੀ ਖਰੀਦ ਪ੍ਰਕਿਰਿਆ ਨੂੰ ਸੁਖਾਲਾ ਤੇ ਸਮਾਂਬੱਧ ਬਣਾਉਣਾ, ਪ੍ਰਮੁੱਖ ਧਿਰਾਂ ਵਿਚਾਲੇ ਸਹਿਯੋਗ ਯਕੀਨੀ ਬਣਾਉਣਾ, ਅੜਿੱਕੇ ਦੂਰ ਕਰਨਾ, ਅਸਮਰੱਥਾ ਖਤਮ ਕਰਨ ਅਤੇ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਸੁਧਾਰ ਦੇਸ਼ ਦੀਆਂ ਰੱਖਿਆ ਤਿਆਰੀਆਂ ’ਚ ਪ੍ਰਗਤੀ ਦੀ ਨੀਂਹ ਰੱਖਣਗੇ ਅਤੇ 21ਵੀਂ ਸਦੀ ਦੀਆਂ ਚੁਣੌਤੀਆਂ ਵਿਚਾਲੇ ਭਾਰਤ ਦੀ ਸੁਰੱਖਿਆ ਤੇ ਪ੍ਰਭੂਸੱਤਾ ਯਕੀਨੀ ਬਣਾਉਣਗੇ। ਸੈਨਾ ਕਮਾਨ ਨੂੰ ਲੈ ਕੇ ਰੱਖਿਆ ਮੰਤਰਾਲੇ ਦੀ ਇਹ ਯੋਜਨਾ ਇਸ ਲਈ ਅਹਿਮ ਹੈ ਕਿਉਂਕਿ ਇਸ ਨਾਲ 2025 ’ਚ ਸੁਧਾਰ ਲਾਗੂ ਕਰਨ ਦੀ ਯੋਜਨਾ ਦਾ ਸੰਕੇਤ ਮਿਲਦਾ ਹੈ। ਏਕੀਕ੍ਰਿਤ ਸੈਨਾ ਕਮਾਨ ਮਾਡਲ ਤਹਿਤ ਸਰਕਾਰ ਸੈਨਾ, ਹਵਾਈ ਸੈਨਾ ਤੇ ਜਲ ਸੈਨਾ ਦੀਆਂ ਸਮਰੱਥਾਵਾਂ ਨੂੰ ਏਕੀਕ੍ਰਿਤ ਕਰਨਾ ਅਤੇ ਜੰਗ ਤੇ ਮੁਹਿੰਮਾਂ ਦੌਰਾਨ ਉਨ੍ਹਾਂ ਦੇ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਚਾਹੁੰਦੀ ਹੈ। ਏਕੀਕ੍ਰਿਤ ਸੈਨਾ ਕਮਾਨ ਯੋਜਨਾ ਅਨੁਸਾਰ ਹਰ ਫੌਜੀ ਕਮਾਨ ’ਚ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਦੀਆਂ ਇਕਾਈਆਂ ਹੋਣਗੀਆਂ ਅਤੇ ਇਹ ਸਾਰੀਆਂ ਇੱਕ ਵਿਸ਼ੇਸ਼ ਭੂਗੋਲਿਕ ਖੇਤਰ ’ਚ ਸੁਰੱਖਿਆ ਚੁਣੌਤੀਆਂ ਨੂੰ ਦੇਖਦਿਆਂ ਇੱਕ ਇਕਾਈ ਵਜੋਂ ਕੰਮ ਕਰਨਗੀਆਂ। ਮੌਜੂਦਾ ਸਮੇਂ ਥਲ ਸੈਨਾ, ਹਵਾਈ ਸੈਨਾ ਤੇ ਜਲ ਸੈਨਾ ਵੱਖ-ਵੱਖ ਕਮਾਨਾਂ ਹਨ।

More in ਰਾਜਨੀਤੀ

ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...
Home  |  About Us  |  Contact Us  |  
Follow Us:         web counter